ਮੇਖ : ਸਰਕਾਰੀ,ਗੈਰ -ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਅਫਸਰ ਸਾਫਟ, ਸੁਪੋਰਟਿਵ ਅਤੇ ਹਮਦਰਦਾਨਾ ਰੁਖ ਰੱਖਣਗੇ, ਸ਼ਤਰੂ ਵੀ ਆਪ ਅੱਗੇ ਠਹਿਰ ਨਾ ਸਕਣਗੇ।
ਬ੍ਰਿਖ : ਯਤਨ ਕਰਨ ’ਤੇ ਕਿਸੇ ਪਲਾਨਿੰਗ-ਪ੍ਰੋਗਰਾਮਿੰਗ ’ਚੋਂ ਕੋਈ ਰੁਕਾਵਟ ਮੁਸ਼ਕਲ ਹਟੇਗੀ, ਇਰਾਦਿਆਂ ’ਚ ਮਜ਼ਬੂਤੀ ਰਹੇਗੀ, ਜਨਰਲ ਹਾਲਾਤ ਅਨੁਕੂਲ ਚੱਲਣਗੇ।
ਮਿਥੁਨ : ਸਿਤਾਰਾ ਸਿਹਤ ਲਈ ਅਹਿਤਿਆਤ ਵਾਲਾ, ਇਸ ਲਈ ਖਾਣ-ਪੀਣ ’ਚ ਲਾਪਰਵਾਹੀ ਨਹੀਂ ਵਰਤਣੀ ਚਾਹੀਦੀ ਪਰ ਅਰਥ ਦਸ਼ਾ ਕੰਫਰਟੇਬਲ ਰਹੇਗੀ।
ਕਰਕ : ਵਪਾਰਕ ਅਤੇ ਕੰਮਕਾਜੀ ਦਸ਼ਾ ਸੁਖਦ, ਫੈਮਿਲੀ ਫਰੰਟ ’ਤੇ ਮਿਠਾਸ ਅਤੇ ਤਾਲਮੇਲ ਬਣਿਆ ਰਹੇਗਾ, ਕੋਸ਼ਿਸ਼ਾਂ ਇਰਾਦਿਆਂ ’ਚ ਸਫਲਤਾ ਮਿਲੇਗੀ।
ਸਿੰਘ : ਦੁਸ਼ਮਣਾਂ ਨੂੰ ਤਾਂ ਕਮਜ਼ੋਰ ਸਮਝੋ ਅਤੇ ਨਾ ਹੀ ਉਨ੍ਹਾਂ ’ਤੇ ਭਰੋਸਾ ਕਰੋ, ਕਿਉਂਕਿ ਉਹ ਮੌਕਾ ਮਿਲਣ ’ਤੇ ਆਪ ਨੂੰ ਨੁਕਸਾਨ ਪਹੁੰਚਾਉਣ ਤੋਂ ਕਦੀ ਵੀ ਬਾਜ਼ ਨਾ ਆਉਣਗੇ।
ਕੰਨਿਆ : ਸੰਤਾਨ ਨਾਲ ਜੁੜੀ ਕੋਈ ਸਮੱਸਿਆ ਨੂੰ ਸੈਟਲ ਕਰਨ ਲਈ ਆਪ ਕੁਝ ਨਾ ਕੁਝ ਯਤਨ ਜ਼ਰੂਰ ਕਰੋਗੇ, ਮਾਣ-ਸਨਮਾਨ ਦੀ ਪ੍ਰਾਪਤੀ।
ਤੁਲਾ : ਕੋਰਟ-ਕਚਹਿਰੀ ਨਾਲ ਜੁੜੇ ਕਿਸੇ ਕੰਮ ਲਈ, ਆਪ ਜਿਹੜੀ ਭੱਜਦੌੜ ਕਰੋਗੇ, ਉਸ ਦਾ ਚੰਗਾ ਨਤੀਜਾ ਮਿਲੇਗਾ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ।
ਬ੍ਰਿਸ਼ਚਕ : ਵੱਡੇ ਲੋਕਾਂ ਨਾਲ ਮੇਲਜੋਲ ਫਰੂਟਫੁੱਲ ਰਹੇਗਾ, ਜਿਹੜਾ ਆਪ ਦੇ ਕਿਸੇ ਉਲਝੇ-ਰੁਕੇ ਕੰਮ ਨੂੰ ਸੰਵਾਰਨ ’ਚ ਹੈਲਪਫੁੱਲ ਰਹੇਗਾ।
ਧਨ : ਲੋਹਾ-ਲੋਹਾ ਮਸ਼ੀਨਰੀ, ਹਾਰਡ ਵੇਅਰ, ਸਰੀਆ, ਹੈਂਡ ਟੂਲਸ, ਸਟੀਲ ਫਰਨੀਚਰ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਮਕਰ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਸਫਲਤਾ ਜ਼ਰੂਰ ਮਿਲੇਗੀ।
ਕੁੰਭ : ਸਮਾਂ ਖਰਚਿਆਂ ਵਾਲਾ, ਇਸ ਲਈ ਅਰਥ ਦਸ਼ਾ ਕੁਝ ਤੰਗ ਰਹੇਗੀ, ਲੈਣ-ਦੇਣ ਅਤੇ ਲਿਖਣ-ਪੜ੍ਹਨ ਦੇ ਕੰਮਾਂ ’ਚ ਸੁਚੇਤ ਰਹੋ।
ਮੀਨ : ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਵਾਲਾ ਸਮਾਂ, ਯਤਨ ਕਰਨ ’ਤੇ ਕੰਮਕਾਜੀ ਪਲਾਨਿੰਗ ’ਚੋਂ ਵੀ ਕੋਈ ਮੁਸ਼ਕਲ ਹਟੇਗੀ।
8 ਨਵੰਬਰ 2024,ਸ਼ੁੱਕਰਵਾਰ
ਕੱਤਕ ਸੁਦੀ ਤਿਥੀ ਸਪਤਮੀ (ਰਾਤ 4.57 ਤੱਕ) ਅਤੇ ਮਗਰੋਂ ਤਿਥੀ ਅਸ਼ਟਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਤੁਲਾ ’ਚ
ਚੰਦਰਮਾ ਮਕਰ ’ਚ
ਮੰਗਲ ਕਰਕ ’ਚ
ਬੁੱਧ ਬ੍ਰਿਸ਼ਚਕ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਧਨ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਕੱਤਕ ਪ੍ਰਵਿਸ਼ਟੇ 23, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 17 (ਕੱਤਕ), ਹਿਜਰੀ ਸਾਲ 1446, ਮਹੀਨਾ : ਜਮਾਦਿ ਉਲ ਅੱਵਲ, ਤਰੀਕ : 5, ਸੂਰਜ ਉਦੇ ਸਵੇਰੇ 6.53 ਵਜੇ, ਸੂਰਜ ਅਸਤ ਸ਼ਾਮ 5.29 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉੱਤਰਾ ਖਾੜਾ (ਦੁਪਹਿਰ 12.03 ਤੱਕ) ਅਤੇ ਮਗਰੋਂ ਨਕਸ਼ੱਤਰ ਸ਼੍ਰਵਣ, ਯੋਗ : ਸ਼ੂਲ (ਸਵੇਰੇ 8.29 ਤੱਕ) ਅਤੇ ਮਗਰੋਂ ਯੋਗ ਗੰਡ, ਚੰਦਰਮਾ : ਮਕਰ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਸ਼ੁਰੂ ਹੋਵੇਗੀ (ਰਾਤ 11.57 ’ਤੇ), ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਧਨ ਰਾਸ਼ੀ ਵਾਲਿਆਂ ਦੀ ਵਪਾਰ ਤੇ ਕੰਮਕਾਜੀ ਦਸ਼ਾ ਰਹੇਗੀ ਚੰਗੀ, ਦੇਖੋ ਆਪਣੀ ਰਾਸ਼ੀ ਦਾ ਹਾਲ
NEXT STORY