ਮੇਖ : ਕਮਜ਼ੋਰ ਸਿਤਾਰੇ ਕਰਕੇ ਆਪ ਨੂੰ ਪੰਗਿਆਂ, ਉਲਝਣਾਂ, ਪੇਚੀਦਗੀਆਂ ਨਾਲ ਨਿਪਟਣਾ ਪੈ ਸਕਦਾ ਹੈ, ਸਫਰ ਵੀ ਟਾਲ ਦਿਓ, ਕਿਉਂਕਿ ਉਹ ਪ੍ਰੇਸ਼ਾਨੀ ਵਾਲਾ ਹੋਵੇਗਾ।
ਬ੍ਰਿਖ : ਟੀਚਿੰਗ, ਕੋਚਿੰਗ, ਮੈਡੀਸਨ, ਡੈਕੋਰੇਸ਼ਨ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਭੱਜ-ਦੌੜ ਦੀ ਚੰਗੀ ਰਿਟਰਨ ਮਿਲੇਗੀ।
ਮਿਥੁਨ : ਸਰਕਾਰੀ ਕੰਮਾਂ ਲਈ ਸਿਤਾਰਾ ਬੇਸ਼ੱਕ ਚੰਗਾ ਤਾਂ ਹੈ ਫਿਰ ਵੀ ਹਲਕੀ ਕੋਸ਼ਿਸ਼ ਨਾਲ ਸ਼ੁਰੂ ਕੀਤਾ ਗਿਆ ਕੋਈ ਵੀ ਕੰਮ ਸਿਰੇ ਨਾ ਚੜ੍ਹ ਸਕੇਗਾ।
ਕਰਕ : ਬੇਕਾਰ ਕੰਮਾਂ ਵੱਲ ਭਟਕਦੇ ਆਪਣੇ ਮਨ ’ਤੇ ਕਾਬੂ ਰੱਖਣਾ ਸਹੀ ਰਹੇਗਾ, ਮਨੋਬਲ ’ਚ ਟੁੱਟਣ ਦਾ ਅਹਿਸਾਸ ਵੀ ਬਣਿਆ ਰਹਿ ਸਕਦਾ ਹੈ।
ਸਿੰਘ : ਸਿਹਤ ਲਈ ਸਿਤਾਰਾ ਕਮਜ਼ੋਰ, ਖਾਣ-ਪੀਣ ’ਚ ਸੰਭਲ-ਸੰਭਾਲ ਰੱਖਣੀ ਜ਼ਰੂਰੀ, ਕਿਸੇ ਦੇ ਝਮੇਲੇ ਜਾਂ ਝੰਝਟ ’ਚ ਫਸਣ ਤੋਂ ਬਚਣਾ ਚਾਹੀਦਾ ਹੈ।
ਕੰਨਿਆ : ਵਪਾਰ ਅਤੇ ਕੰਮਕਾਜ ਦੀ ਦਸ਼ਾ ਸੰਤੋਖਜਨਕ, ਸਫਲਤਾ ਸਾਥ ਦੇਵੇਗੀ ਪਰ ਫੈਮਿਲੀ ਫਰੰਟ ’ਤੇ ਕੁਝ ਖਿਚਾਤਣੀ, ਦਾ ਡਰ ਰਹਿ ਸਕਦਾ ਹੈ।
ਤੁਲਾ : ਦੁਸ਼ਮਣਾਂ ਦੀਆਂ ਸਰਗਰਮੀਆਂ ਅਤੇ ਹਰਕਤਾਂ ’ਤੇ ਨਜ਼ਰ ਰੱਖਣੀ ਸਹੀ ਰਹੇਗੀ, ਕਿਉਂਕਿ ਉਹ ਆਪ ਨੂੰ ਪ੍ਰੇਸ਼ਾਨ ਕਰਨ ’ਚ ਹਰਗਿਜ਼ ਬਾਜ਼ ਨਾ ਆਉਣਗੇ।
ਬ੍ਰਿਸ਼ਚਕ : ਮਨ ਗਲਤ ਕੰਮਾਂ ਵੱਲ ਭਟਕਦਾ ਰਹਿ ਸਕਦਾ ਹੈ, ਇਸ ਲਈ ਉਸ ’ਤੇ ਕਾਬੂ ਰੱਖਣਾ ਜ਼ਰੂਰੀ ਹੋਵੇਗਾ ਪਰ ਜਨਰਲ ਹਾਲਾਤ ਅਨੁਕੂਲ ਚਲਣਗੇ।
ਧਨ : ਪੂਰੀ ਮਿਹਨਤ ਅਤੇ ਭੱਜ-ਦੌੜ ਕਰਨ ’ਤੇ ਵੀ ਕੋਰਟ ਕਚਹਿਰੀ ਦੇ ਕਿਸੇ ਕੰਮ ’ਚ ਮਨਮਰਜ਼ੀ ਦਾ ਨਤੀਜਾ ਨਾ ਮਿਲੇਗਾ, ਉਂਝ ਤੇਜ ਪ੍ਰਭਾਵ, ਦਬਦਬਾ ਬਣਿਆ ਰਹੇਗਾ।
ਮਕਰ : ਕੰਮਕਾਜੀ ਭੱਜ-ਦੌੜ ਅਤੇ ਵਿਅਸਤਤਾ ਵੀ ਬਣੀ ਰਹੇਗਾ ਪਰ ਨਤੀਜਾ ਉਮੀਦ ਮੁਤਾਬਿਕ ਨਾ ਮਿਲੇਗਾ, ਉਂਝ ਜਨਰਲ ਹਾਲਾਤ ਅਨੁਕੂਲ ਚਲਣਗੇ।
ਕੁੰਭ : ਕੰਮਕਾਜੀ ਮਾਮਲਿਆਂ ਲਈ ਸਿਤਾਰਾ ਬੇਸ਼ੱਕ ਚੰਗਾ ਹੈ, ਤਾਂ ਵੀ ਰਿਜ਼ਲਟ ਉਮੀਦ ਮੁਤਾਬਿਕ ਨਾ ਮਿਲੇਗਾ।
ਮੀਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਪ੍ਰਭਾਵ, ਦਬਦਬਾ ਬਣਿਆ ਰਹੇਗਾ, ਸ਼ਤਰੂ ਕਮਜ਼ੋਰ ਰਹਿਣਗੇ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
12 ਨਵੰਬਰ 2024, ਮੰਗਲਵਾਰ
ਕੱਤਕ ਸੁਦੀ ਤਿਥੀ ਇਕਾਦਸ਼ੀ (ਸ਼ਾਮ 4.05 ਤੱਕ) ਅਤੇ ਮਗਰੋਂ ਤਿਥੀ ਦੁਆਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਤੁਲਾ ’ਚ
ਚੰਦਰਮਾ ਮੀਨ ’ਚ
ਮੰਗਲ ਕਰਕ ’ਚ
ਬੁੱਧ ਬ੍ਰਿਸ਼ਚਕ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਧਨ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਕੱਤਕ ਪ੍ਰਵਿਸ਼ਟੇ 27, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 21 (ਕੱਤਕ), ਹਿਜਰੀ ਸਾਲ 1446, ਮਹੀਨਾ : ਜਮਾਦਿ ਉਲ ਅੱਵਲ, ਤਰੀਕ: 9, ਸੂਰਜ ਉਦੇ ਸਵੇਰੇ 6.57 ਵਜੇ, ਸੂਰਜ ਅਸਤ ਸ਼ਾਮ 5.27 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ ਭਾਦਰਪਦ (ਸਵੇਰੇ 7.52 ਤੱਕ) ਅਤੇ ਮਗਰੋਂ ਨਕਸ਼ੱਤਰ ਉੱਤਰਾ ਭਾਦਰਪਦ, ਯੋਗ : ਹਰਸ਼ਣ (ਸ਼ਾਮ 7.09 ਤੱਕ) ਅਤੇ ਮਗਰੋਂ ਯੋਗ ਵਜਰ, ਚੰਦਰਮਾ: ਮੀਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), ਭਦਰਾ ਰਹੇਗੀ (ਸ਼ਾਮ 4.05 ਤੱਕ)। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਹਰੀ ਪ੍ਰਬੋਧਿਨੀ ਇਕਾਦਸ਼ੀ, ਮੇਲਾ ਰੇਣੂਕਾ (ਨਾਹਨ) ਅਤੇ ਮੇਲਾ ਧਨੇਸ਼ਵਰ (ਸਿਰਮੌਰ) ਸ਼ੁਰੂ, ਸ਼੍ਰੀ ਮਦਨ ਮੋਹਨ ਮਾਲਵੀਯ ਪੁੰਨ ਤਿਥੀ, 12-13 ਨਵੰਬਰ ਤੁਲਸੀ ਵਿਆਹ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਪੇਟ ਨੂੰ ਵਿਗਾੜਨ ਵਾਲਾ, ਸਿੰਘ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ
NEXT STORY