ਮੇਖ : ਟੀਚਿੰਗ, ਕੋਚਿੰਗ, ਸੈਰ ਸਪਾਟਾ, ਕੰਸਲਟੈਂਸੀ, ਪ੍ਰਿੰਟਿੰਗ, ਪਬਲੀਸ਼ਿੰਗ, ਬਿਊਟੀਫਿਕੇਸ਼ਨ ਦੇ ਕੰਮ ਨਾਲ ਜੁੜੇ ਲੋਕਾਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਬ੍ਰਿਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ, ਆਪਣੇ ਖੁਸ਼ਦਿਲ ਅਤੇ ਜ਼ਿੰਦਾਦਿਲ ਮਨ ਕਰ ਕੇ ਆਪ ਨੂੰ ਹਰ ਕੰਮ ਅਸਾਨ ਨਜ਼ਰ ਆਵੇਗਾ।
ਮਿਥੁਨ : ਖਰਚਿਆਂ ਦਾ ਜ਼ੋਰ ਪਰ ਚੰਗਾ ਪਹਿਲੂ ਇਹ ਹੈ ਕਿ ਜ਼ਿਆਦਾਤਰ ਖਰਚ ਜਾਇਜ਼ ਕੰਮਾਂ ’ਤੇ ਹੀ ਹੋਣਗੇ, ਸਫਰ ਵੀ ਨੁਕਸਾਨ ਅਤੇ ਪ੍ਰੇਸ਼ਾਨੀ ਵਾਲਾ ਹੋਵੇਗਾ।
ਕਰਕ : ਸਿਤਾਰਾ ਧਨ ਲਾਭ ਵਾਲਾ, ਅਰਥ ਦਸ਼ਾ ਵੀ ਕੰਫਰਟੇਬਲ ਰਹੇਗੀ, ਯਤਨ ਕਰਨ ’ਤੇ ਕੋਈ ਕੰਮਕਾਜੀ ਬਾਧਾ ਮੁਸ਼ਕਿਲ ਵੀ ਹਟੇਗੀ।
ਸਿੰਘ : ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਅਫਸਰ ਵੀ ਸਾਫਟ ਅਤੇ ਕੰਸੀਡ੍ਰੇਟ ਰਹਿਣਗੇ, ਸ਼ਤਰੂ ਚਾਹ ਕੇ ਵੀ ਆਪ ਨੂੰ ਪ੍ਰੇਸ਼ਾਨ ਨਾ ਕਰ ਸਕਣਗੇ।
ਕੰਨਿਆ : ਕਿਸੇ ਧਾਰਮਿਕ ਕੰਮ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ, ਇੱਜ਼ਤ ਮਾਣ ਦੀ ਪ੍ਰਾਪਤੀ।
ਤੁਲਾ : ਸਿਤਾਰਾ ਸਿਹਤ ਨੂੰ ਕੰਮਜ਼ੋਰ ਰੱਖਣ ਵਾਲਾ, ਇਸ ਲਈ ਖਾਣਾ-ਪੀਣਾ ਲਿਮਟ ’ਚ ਰੱਖਣਾ ਸਹੀ ਰਹੇਗਾ, ਕਿਸੇ ਦੀ ਜ਼ਿੰਮੇਵਾਰੀ ’ਚ ਵੀ ਨਾ ਫਸੋ।
ਬ੍ਰਿਸ਼ਚਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਫੈਮਿਲੀ ਫ੍ਰੰਟ ’ਤੇ ਮਿਠਾਸ ਅਤੇ ਤਾਲਮੇਲ ਬਣਿਆ ਰਹੇਗਾ।
ਧਨ : ਕਿਸੇ ਪ੍ਰਬਲ ਸ਼ਤਰੂ ਦੇ ਟਕਰਾਵੀ ਮੂਡ ਕਰ ਕੇ ਆਪ ਦੀਆਂ ਪ੍ਰੇਸ਼ਾਨੀਆਂ ਮੁਸ਼ਕਲਾਂ ਵਧਣ ਦਾ ਡਰ, ਸਫਰ ਵੀ ਟਾਲ ਦਿਓ।
ਮਕਰ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਮਾਣ-ਸਨਮਾਨ ਦੀ ਪ੍ਰਾਪਤੀ।
ਕੁੰਭ : ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਚੰਗਾ, ਰੁਕਾਵਟਾਂ ਮੁਸ਼ਕਲਾਂ ’ਤੇ ਆਪ ਦਾ ਕੰਟਰੋਲ ਵਧੇਗਾ।
ਮੀਨ : ਵੱਡੇ ਲੋਕਾਂ ਨਾਲ ਮੇਲਜੋਲ ਫਰੂਟਫੁੱਲ ਰਹੇਗਾ, ਤੇਜ ਪ੍ਰਭਾਅ-ਦਬਦਬਾ ਬਣਿਆ ਰਹੇਗਾ, ਦੁਸ਼ਮਣ ਵੀ ਆਪ ਅੱਗੇ ਠਹਿਰ ਨਾ ਸਕਣਗੇ।
16 ਨਵੰਬਰ 2024, ਸ਼ਨੀਵਾਰ
ਮੱਘਰ ਵਦੀ ਤਿਥੀ ਏਕਮ (ਰਾਤ 11.51 ਤੱਕ) ਅਤੇ ਮਗਰੋਂ ਤਿਥੀ ਦੂਜ
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਤੁਲਾ ’ਚ
ਚੰਦਰਮਾ ਬ੍ਰਿਖ ’ਚ
ਮੰਗਲ ਕਰਕ ’ਚ
ਬੁੱਧ ਬ੍ਰਿਸ਼ਚਕ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਧਨ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਮੱਘਰ ਪ੍ਰਵਿਸ਼ਟੇ 1, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 25 (ਕੱਤਕ), ਹਿਜਰੀ ਸਾਲ 1446, ਮਹੀਨਾ : ਜਮਾਦਿ ਉਲ ਅੱਵਲ, ਤਰੀਕ: 13 , ਸੂਰਜ ਉਦੇ ਸਵੇਰੇ 7.00 ਵਜੇ, ਸੂਰਜ ਅਸਤ ਸ਼ਾਮ 5.25 ਵਜੇ (ਜਲੰਧਰ ਟਾਈਮ), ਨਕਸ਼ੱਤਰ : ਕ੍ਰਿਤਿਕਾ (ਸ਼ਾਮ 7.23 ਤੱਕ) ਅਤੇ ਮਗਰੋਂ ਨਕਸ਼ੱਤਰ ਰੋਹਿਣੀ , ਯੋਗ : ਪਰਿਧ (ਰਾਤ 11.48 ਤੱਕ) ਅਤੇ ਮਗਰੋਂ ਯੋਗ ਸ਼ਿਵ, ਚੰਦਰਮਾ: ਬ੍ਰਿਖ ਰਾਸ਼ੀ ’ਤੇ (ਪੂਰਾ ਦਿਨ ਰਾਤ) ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂ ਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱੱਕ। ਪੁਰਬ, ਦਿਵਸ ਅਤੇ ਤਿਉਹਾਰ : ਮੱਘਰ ਵਦੀ ਪੱਖ ਅਤੇ ਬਿਕ੍ਰਮੀ ਮੱਘਰ ਮਹੀਨਾ ਸ਼ੁਰੂ ,ਬਿਕ੍ਰਮੀ ਮੱਘਰ ਸੰਕ੍ਰਾਂਤੀ , ਸੂਰਜ ਸਵੇਰੇ 7.32 (ਜਲੰਧਰ ਟਾਈਮ) ’ਤੇ ਬ੍ਰਿਸ਼ਚਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਨੈਸ਼ਨਲ ਪ੍ਰੈੱਸ ਡੇਅ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮੇਖ ਰਾਸ਼ੀ ਵਾਲਿਆਂ ਦੀ ਸਫ਼ਲਤਾ ਦੇਵੇਗੀ ਸਾਥ, ਕੰਨਿਆ ਰਾਸ਼ੀ ਵਾਲੇ ਮੌਸਮ ਤੋਂ ਰੱਖਣ ਬਚਾਅ
NEXT STORY