ਮੇਖ : ਵੱਡੇ ਲੋਕਾਂ ਦਾ ਸਹਿਯੋਗ ਅਤੇ ਉਨ੍ਹਾਂ ਨਾਲ ਮੇਲ-ਮਿਲਾਪ ਫਰੂਟਫੁਲ ਰਹੇਗਾ ਅਤੇ ਆਪ ਦੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਬੜਾ ਹੈਲਪਫੁਲ ਰਹੇਗਾ।
ਬ੍ਰਿਖ : ਖੇਤੀ ਉਤਪਾਦਾਂ, ਖੇਤੀ ਉਪਕਰਨਾਂ, ਖਾਦਾਂ-ਬੀਜਾਂ, ਕਰਿਆਣਾ ਵਸਤਾਂ ਦਾ ਕੰਮ ਕਰਨ ਵਾਲੇ ਲੋਕਾਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਮਿਥੁਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਮਨ ਸੈਰ ਸਫਰ ਲਈ ਰਾਜ਼ੀ ਰਹੇਗਾ, ਮਾਣ-ਸਨਮਾਨ ਦੀ ਪ੍ਰਾਪਤੀ।
ਕਰਕ : ਚਾਹੁੰਦੇ ਹੋਏ ਵੀ ਆਪ ਆਪਣੀ ਕਿਸੇ ਪਲਾਨਿੰਗ ਨੂੰ ਅੱਗੇ ਨਾ ਵਧਾ ਸਕੋਗੇ, ਕਿਉਂਕਿ ਉਲਝਣਾਂ, ਰੁਕਾਵਟਾਂ ਪੈਦਾ ਕਰਨ ਵਾਲਾ ਸਿਤਾਰਾ ਜ਼ਿਆਦਾ ਫੋਰਸਫੁਲ ਰਹੇਗਾ।
ਸਿੰਘ : ਸਿਤਾਰਾ ਧਨ ਲਾਭ ਲਈ ਚੰਗਾ, ਕਾਰੋਬਾਰੀ ਟੂਰਿੰਗ ਪਲਾਨਿੰਗ ਚੰਗਾ ਨਤੀਜਾ ਦੇਵੇਗੀ, ਯਤਨ ਕਰਨ ’ਤੇ ਕੋਈ ਕੰਮਕਾਜੀ ਰੁਕਾਵਟ ਮੁਸ਼ਕਲ ਵੀ ਹਟੇਗੀ।
ਕੰਨਿਆ : ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਅਫਸਰ ਆਪ ਦੀ ਗੱਲ ਧਿਆਨ ਅਤੇ ਗੰਭੀਰਤਾ ਨਾਲ ਸੁਣਨਗੇ।
ਤੁਲਾ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਦੇ ਕਦਮ ਨੂੰ ਹਰ ਫਰੰਟ ’ਤੇ ਬੜ੍ਹਤ ਵੱਲ ਰੱਖੇਗਾ, ਇੱਜ਼ਤ-ਮਾਣ ਦੀ ਪ੍ਰਾਪਤੀ, ਸ਼ੁੱਭ ਕੰਮਾਂ ’ਚ ਧਿਆਨ।
ਬ੍ਰਿਸ਼ਚਕ : ਸਿਹਤ ਦੇ ਪ੍ਰਤੀ ਸੁਚੇਤ ਰਹਿਣਾ ਸਹੀ ਰਹੇਗਾ, ਨਾ ਤਾਂ ਕਿਸੇ ’ਤੇ ਅੱਖਾਂ ਬੰਦ ਕਰਕੇ ਭਰੋਸਾ ਕਰੋ ਅਤੇ ਨਾ ਹੀ ਸਫਰ ਕਰੋ।
ਧਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਮਨ ਬਣਾਓਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ।
ਮਕਰ : ਦੁਸ਼ਮਣਾਂ ਦੀਆਂ ਸ਼ਰਾਰਤਾਂ-ਹਰਕਤਾਂ, ਸਰਗਰਮੀਆਂ ’ਤੇ ਨਜ਼ਰ ਰੱਖੋ, ਕਿਉਂਕਿ ਨੁਕਸਾਨ ਪਹੁੰਚਾਉਣ ਦੇ ਮਾਮਲੇ ’ਚ ਉਹ ਲਿਹਾਜ਼ ਨਾ ਕਰਨਗੇ।
ਕੁੰਭ : ਜਨਰਲ ਸਿਤਾਰਾ ਮਜ਼ਬੂਤ, ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ।
ਮੀਨ : ਕਿਸੇ ਅਦਾਲਤੀ ਕੰਮ ਲਈ ਸ਼ੁਰੂ ਕੀਤਾ ਗਿਆ ਕੋਈ ਸ਼ੁਰੂਆਤੀ ਯਤਨ ਚੰਗਾ ਨਤੀਜਾ ਦੇ ਸਕਦਾ ਹੈ, ਸ਼ਤਰੂ ਆਪ ਦੀ ਪਕੜ ਹੇਠ ਰਹਿਣਗੇ।
18 ਨਵੰਬਰ 2024, ਸੋਮਵਾਰ
ਮਘਰ ਵਦੀ ਤਿਥੀ ਤੀਜ (ਸ਼ਾਮ 6.57 ਤੱਕ) ਅਤੇ ਮਗਰੋਂ ਤਿਥੀ ਚੌਥ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਸ਼ਚਕ ’ਚ
ਚੰਦਰਮਾ ਮਿਥੁਨ ’ਚ
ਮੰਗਲ ਕਰਕ ’ਚ
ਬੁੱਧ ਬ੍ਰਿਸ਼ਚਕ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਧਨ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਮਘਰ ਪ੍ਰਵਿਸ਼ਟੇ 3, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 27 (ਕੱਤਕ), ਹਿਜਰੀ ਸਾਲ 1446, ਮਹੀਨਾ : ਜਮਾਦਿ ਉਲ ਅੱਵਲ, ਤਰੀਕ : 15, ਸੂਰਜ ਉਦੇ ਸਵੇਰੇ 7.02 ਵਜੇ, ਸੂਰਜ ਅਸਤ ਸ਼ਾਮ 5.24 ਵਜੇ (ਜਲੰਧਰ ਟਾਈਮ), ਨਕਸ਼ੱਤਰ: ਮ੍ਰਿਗਸ਼ਿਰ (ਬਾਅਦ ਦੁਪਹਿਰ 3.49 ਤੱਕ) ਅਤੇ ਮਗਰੋਂ ਨਕਸ਼ੱਤਰ ਆਰਦਰਾ, ਯੋਗ: ਸਿੱਧ (ਸ਼ਾਮ 5.22 ਤੱਕ) ਅਤੇ ਮਗਰੋਂ ਯੋਗ ਸਾਧਿਯ, ਚੰਦਰਮਾ: ਮਿਥੁਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਰਹੇਗੀ (ਸਵੇਰੇ 8.03 ਤੋਂ ਲੈ ਕੇ ਸ਼ਾਮ 6.57 ਤੱਕ)। ਦਿਸ਼ਾ ਸ਼ੂਲ: ਪੂਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਗਣੇਸ਼ ਚੌਥ ਵਰਤ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮੇਖ ਰਾਸ਼ੀ ਵਾਲਿਆਂ ਨੂੰ ਵਪਾਰ-ਕਾਰੋਬਾਰ 'ਚ ਹੋਵੇਗਾ ਲਾਭ, ਤੁਲਾ ਰਾਸ਼ੀ ਵਾਲਿਆਂ ਨੂੰ ਰਹੇਗਾ ਪੇਟ 'ਚ ਖ਼ਰਾਬੀ...
NEXT STORY