ਮੇਖ : ਕਿਸੇ ਰੁਕੀ ਪਈ ਅਦਾਲਤੀ ਕੋਸ਼ਿਸ਼ ਨੂੰ ਨਵੇਂ ਸਿਰੇ ਤੋਂ ਹੱਥ ’ਚ ਲੈਣ ਲਈ ਸਮਾਂ ਚੰਗਾ, ਜਨਰਲ ਤੌਰ ’ਤੇ ਆਪ ਦੀ ਪੈਠ ਬਣੀ ਰਹੇਗੀ।
ਬ੍ਰਿਖ : ਜੇ ਕਿਸੇ ਵੱਡੇ ਆਦਮੀ ਦੀ ਮਦਦ ਜਾਂ ਸਹਿਯੋਗ ਲੈਣ ਲਈ ਆਪ ਉਸ ਨੂੰ ਅਪਰੋਚ ਕਰੋਗੇ ਤਾਂ ਉਹ ਆਪ ਦੀ ਗੱਲ ਧਿਆਨ ਨਾਲ ਸੁਣੇਗਾ।
ਮਿਥੁਨ : ਡ੍ਰਿੰਕਸ, ਕੈਮੀਕਲਸ, ਪੇਂਟਸ, ਪੈਟ੍ਰੋਲੀਅਮ ਅਤੇ ਸੀ. ਪ੍ਰੋਡਕਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਕਰਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਆਪ ਜਨਰਲ ਤੌਰ ’ਤੇ ਹਰ ਫ੍ਰੰਟ ’ਤੇ ਹਾਵੀ, ਪ੍ਰਭਾਵੀ-ਵਿਜਈ ਰਹੋਗੇ, ਮੂਡ ’ਚ ਖੁਸ਼ਦਿਲੀ ਰਹੇਗੀ।
ਸਿੰਘ : ਖਰਚਿਆਂ ਦਾ ਜ਼ੋਰ, ਵੈਸੇ ਜ਼ਿਆਦਾਤਰ ਖਰਚ ਜਾਇਜ਼ ਕੰਮਾਂ ’ਤੇ ਹੀ ਹੋਣਗੇ, ਫਿਰ ਵੀ ਖਰਚਿਆਂ ਕਰ ਕੇ ਅਰਥ ਤੰਗੀ ਦਾ ਅਹਿਸਾਸ ਹੋਵੇਗਾ।
ਕੰਨਿਆ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ, ਅਰਥ ਦਸ਼ਾ ਕੰਫ਼ਰਟੇਬਲ ਰੱਖਣ ਵਾਲਾ, ਕੰਮਕਾਜੀ ਟੂਰਿੰਗ ਵੀ ਫਰੂਟਫੁੱਲ ਰਹੇਗੀ।
ਤੁਲਾ : ਸਰਕਾਰੀ ਕੰਮਾਂ ਲਈ ਆਪ ਦੀ ਭੱਜਦੌੜ ਪਾਜ਼ੇਟਿਵ ਨਤੀਜਾ ਦੇਵੇਗੀ, ਵੱਡੇ ਲੋਕ ਮਿਹਰਬਾਨ ਰਹਿਣਗੇ ਅਤੇ ਆਪਦਾ ਲਿਹਾਜ਼ ਕਰਨਗੇ।
ਬ੍ਰਿਸ਼ਚਕ : ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਧਾਰਮਿਕ ਕੰਮਾਂ ’ਚ ਰੁਚੀ, ਇੱਜ਼ਤਮਾਣ ਦੀ ਪ੍ਰਾਪਤੀ।
ਧਨ : ਸਿਹਤ ਦੇ ਮਾਮਲੇ ’ਚ ਸੁਚੇਤ ਰਹੋ, ਖਾਣਾ-ਪੀਣਾ ਵੀ ਪਰਹੇਜ਼ ਨਾਲ ਹੀ ਕਰੋ ਅਤੇ ਬਦਪਰਹੇਜ਼ੀ ਤੋਂ ਬਚੋ, ਸਫ਼ਰ ਵੀ ਨਾ ਕਰੋ।
ਮਕਰ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਹਰ ਮਾਮਲੇ ’ਚ ਦੋਨੋਂ ਪਤੀ-ਪਤਨੀ ਦੀ ਇਕੋ ਜਿਹੀ ਸੋਚ ਅਪਰੋਚ ਰਹੇਗੀ।
ਕੁੰਭ : ਕੋਈ ਪ੍ਰਬਲ ਸ਼ਤਰੂ ਟਕਰਾਵੀ ਮੂਡ ’ਚ ਦਿਸੇਗਾ, ਇਸ ਲਈ ਉਸ ਤੋਂ ਫ਼ਾਸਲਾ ਰੱਖਣਾ ਸਹੀ ਰਹੇਗਾ, ਮਨ ਵੀ ਟੈਂਸ ਜਿਹਾ ਰਹੇਗਾ।
ਮੀਨ : ਜਨਰਲ ਸਿਤਾਰਾ ਸਟ੍ਰਾਂਗ, ਯਤਨ ਕਰਨ ’ਤੇ ਆਪ ਦਾ ਕੋਈ ਪ੍ਰੋਗਰਾਮ, ਸਕੀਮ ਆਪਣੇ ਟਾਰਗੈੱਟ ਵੱਲ ਵਧ ਸਕਦੀ ਹੈ, ਅਰਥ ਦਸ਼ਾ ਚੰਗੀ, ਜਨਰਲ ਹਾਲਾਤ ਵੀ ਬਿਹਤਰ ਰਹਿਣਗੇ।
20 ਨਵੰਬਰ 2024, ਬੁੱਧਵਾਰ
ਮੱਘਰ ਵਦੀ ਤਿਥੀ ਪੰਚਮੀ (ਸ਼ਾਮ 4.50 ਤੱਕ) ਅਤੇ ਮਗਰੋਂ ਤਿਥੀ ਛੱਠ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਸ਼ਚਕ ’ਚ
ਚੰਦਰਮਾ ਮਿਥੁਨ ’ਚ
ਮੰਗਲ ਕਰਕ ’ਚ
ਬੁੱਧ ਬ੍ਰਿਸ਼ਚਕ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਧਨ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਮੱਘਰ ਪ੍ਰਵਿਸ਼ਟੇ 5, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 29 (ਕੱਤਕ), ਹਿਜਰੀ ਸਾਲ 1446, ਮਹੀਨਾ : ਜਮਾਦਿ ਉਲ ਅੱਵਲ, ਤਰੀਕ : 17, ਸੂਰਜ ਉਦੇ ਸਵੇਰੇ 7.04 ਵਜੇ, ਸੂਰਜ ਅਸਤ ਸ਼ਾਮ 5.23 ਵਜੇ (ਜਲੰਧਰ ਟਾਈਮ), ਨਕਸ਼ੱਤਰ: ਪੁਨਰਵਸੁ (ਬਾਅਦ ਦੁਪਹਿਰ 2.51 ਤੱਕ) ਅਤੇ ਮਗਰੋਂ ਨਕਸ਼ੱਤਰ ਪੱਖ, ਯੋਗ: ਸ਼ੁੱਭ (ਦੁਪਹਿਰ 1.03 ਤੱਕ) ਅਤੇ ਮਗਰੋਂ ਯੋਗ ਸ਼ੁਕਲ, ਚੰਦਰਮਾ : ਮਿਥੁਨ ਰਾਸ਼ੀ ’ਤੇ (ਸਵੇਰੇ 8.47 ਤੱਕ) ਅਤੇ ਮਗਰੋਂ ਕਰਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ: ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਪੈਸਿਆਂ ਦੀ ਨਹੀਂ ਆਵੇਗੀ ਕੋਈ ਕਮੀ, ਇਸ ਰਾਸ਼ੀ ਦੇ ਲੋਕਾਂ ਦੀ ਲੱਗਣ ਵਾਲੀ ਹੈ ਲਾਟਰੀ
NEXT STORY