ਮੇਖ : ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ਕੁਝ ਅੱਗੇ ਵਧ ਸਕਦੀ ਹੈ, ਸ਼ੁਭ ਕੰਮਾਂ ’ਚ ਧਿਆਨ, ਜਨਰਲ ਹਾਲਾਤ ਵੀ ਬਿਹਤਰ ਬਣੇ ਰਹਿਣਗੇ।
ਬ੍ਰਿਖ : ਕੋਰਟ ਕਚਹਿਰੀ ’ਚ ਜਾਣ ’ਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋ ਸਕਦੀ ਹੈ, ਵੱਡੇ ਲੋਕਾਂ ਦੇ ਰੁਖ ’ਚ ਨਰਮੀ, ਆਪ ਲਈ ਮਦਦਗਾਰ ਸਿੱਧ ਹੋਵੇਗੀ।
ਮਿਥੁਨ : ਵੱਡੇ ਲੋਕ ਕੰਮਕਾਜੀ ਸਾਥੀ-ਪਾਰਟਨਰਸ ਆਪ ਨਾਲ ਸਹਿਯੋਗ ਕਰਨਗੇ ਅਤੇ ਆਪ ਦੀ ਗੱਲ ਧਿਆਨ ਅਤੇ ਹਮਦਰਦੀ ਨਾਲ ਸੁਣਨਗੇ।
ਕਰਕ : ਸਿਤਾਰਾ ਧਨ ਲਾਭ ਲਈ ਚੰਗਾ, ਕੰਮਕਾਜੀ ਟੂਰਿੰਗ ਪਲਾਨਿੰਗ ਵੀ ਫਰੂਟਫੁਲ ਰਹੇਗੀ, ਯਤਨ ਕਰਨ ’ਤੇ ਕੋਈ ਕੰਮਕਾਜੀ ਰੁਕਾਵਟ ਮੁਸ਼ਕਲ ਵੀ ਹਟੇਗੀ।
ਸਿੰਘ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਆਪ ਆਪਣੇ ਕਾਰੋਬਾਰੀ ਕੰਮਾਂ ਨੂੰ ਨਿਪਟਾਉਣ ਲਈ ਕਾਫੀ ਐਕਟਿਵ ਰਹੋਗੇ, ਇੱਜ਼ਤਮਾਣ ਦੀ ਪ੍ਰਾਪਤੀ।
ਕੰਨਿਆ : ਸਿਤਾਰਾ ਨੁਕਸਾਨ ਕਰਵਾਉਣ, ਆਰਥਿਕ ਫਰੰਟ ’ਤੇ ਕੁਝ ਤੰਗੀ ਰੱਖਣ ਅਤੇ ਆਪ ਦੀ ਕਿਸੇ ਪੇਮੈਂਟ ਨੂੰ ਫਸਾਉਣ ਵਾਲਾ, ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਾ ਕਰੋ।
ਤੁਲਾ : ਜਿਹੜੇ ਲੋਕ ਠੇਕੇਦਾਰੀ ਜਿਹਾ ਕੰਮ ਕਰਦੇ ਹਨ, ਉਨ੍ਹਾਂ ਨੂੰ ਆਪਣੇ ਕੰਮਾਂ ’ਚ ਸਫਲਤਾ ਮਿਲੇਗੀ, ਉਨ੍ਹਾਂ ਦੇ ਪ੍ਰਤੀ ਅਫਸਰਾਂ ਦਾ ਰੁਖ ਵੀ ਸਾਫਟ ਰਹੇਗਾ।
ਬ੍ਰਿਸ਼ਚਕ : ਵੱਡੇ ਲੋਕ ਅਤੇ ਅਫਸਰ ਆਪ ਦਾ ਲਿਹਾਜ਼ ਕਰਨਗੇ ਅਤੇ ਆਪ ਦੀ ਪ੍ਰਤੱਖ-ਅਪ੍ਰਤੱਖ ਮਦਦ ਕਰਨ ਲਈ ਤਿਆਰ ਰਿਹਾ ਕਰਨਗੇ।
ਧਨ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਸ਼ੁਭ ਕੰਮਾਂ ’ਚ ਧਿਆਨ, ਮਨੋਬਲ-ਦਬਦਬਾ ਵੀ ਬਣਿਆ ਰਹੇਗਾ।
ਮਕਰ : ਪੂਰਾ ਪਰਹੇਜ਼ ਰੱਖਣ ਦੇ ਬਾਵਜੂਦ ਵੀ ਪੇਟ ’ਚ ਕੁਝ ਨਾ ਕੁਝ ਖਰਾਬੀ ਰਹਿ ਸਕਦੀ ਹੈ, ਇਸ ਲਈ ਤਬੀਅਤ ਨੂੰ ਸੂਟ ਨਾ ਕਰਨ ਵਾਲੀਆਂ ਵਸਤਾਂ ਦੀ ਵਰਤੋਂ ਖਾਣ-ਪਾਣ ’ਚ ਨਾ ਕਰੋ।
ਕੁੰਭ : ਵਪਾਰ ਅਤੇ ਕੰਮਕਾਜ ਦੇ ਕੰਮਾਂ ’ਚ ਸਫਲਤਾ ਮਿਲੇਗੀ, ਸਫਲਤਾ ਸਾਥ ਦੇਵੇਗੀ, ਫੈਮਿਲੀ ਫਰੰਟ ’ਤੇ ਤਾਲਮੇਲ-ਸਦਭਾਅ ਬਣਿਆ ਰਹੇਗਾ।
ਮੀਨ : ਕਮਜ਼ੋਰ ਸਿਤਾਰੇ ਕਰ ਕੇ ਮਨ ਡਰਿਆ ਅਤੇ ਮਨੋਬਲ ਦੇ ਟੁੱਟਣ ਦਾ ਅਹਿਸਾਸ ਬਣਿਆ ਰਹੇਗਾ, ਸਫਰ ਦਾ ਪ੍ਰੋਗਰਾਮ ਵੀ ਨਾ ਬਣਾਉਣਾ ਸਹੀ ਰਹੇਗਾ।
24 ਨਵੰਬਰ 2024, ਐਤਵਾਰ
ਮੱਘਰ ਵਦੀ ਤਿਥੀ ਨੌਮੀ (ਰਾਤ 10.20 ਤਕ) ਅਤੇ ਮਗਰੋਂ ਤਿਥੀ ਦਸਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਸ਼ਚਕ ’ਚ
ਚੰਦਰਮਾ ਸਿੰਘ ’ਚ
ਮੰਗਲ ਕਰਕ ’ਚ
ਬੁੱਧ ਬ੍ਰਿਸ਼ਚਕ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਧਨ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਮੱਘਰ ਪ੍ਰਵਿਸ਼ਟੇ 9, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 3 (ਮੱਘਰ), ਹਿਜਰੀ ਸਾਲ 1446, ਮਹੀਨਾ : ਜਮਾਦਿ ਉਲ ਅੱਵਲ, ਤਰੀਕ : 21, ਸੂਰਜ ਉਦੇ ਸਵੇਰੇ 7.07 ਵਜੇ, ਸੂਰਜ ਅਸਤ ਸ਼ਾਮ 5.22 ਵਜੇ (ਜਲੰਧਰ ਟਾਈਮ), ਨਕਸ਼ੱਤਰ: ਪੁਰਵਾ ਫਾਲਗੁਣੀ (ਰਾਤ 10.17 ਤੱਕ) ਅਤੇ ਮਗਰੋਂ ਨਕਸ਼ੱਤਰ ਉੱਤਰਾ ਫਾਲਗੁਣੀ। ਯੋਗ: ਵੈਧ੍ਰਿਤੀ (ਦੁਪਹਿਰ 12.17 ਤੱਕ) ਅਤੇ ਮਗਰੋਂ ਯੋਗ ਵਿਸ਼ਕੁੰਭ, ਚੰਦਰਮਾ : ਸਿੰਘ ਰਾਸ਼ੀ ’ਤੇ (24-25 ਮੱਧ ਰਾਤ 5.02 ਤੱਕ), ਅਤੇ ਮਗਰੋਂ ਕੰਨਿਆ ਰਾਸ਼ੀ 'ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ: ਪੱਛਮ ਅਤੇ ਨੇਰਿਤਯ। ਦਿਸ਼ਾ ਲਈ ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮਕਰ ਰਾਸ਼ੀ ਵਾਲਿਆਂ ਦਾ ਸਿਤਾਰਾ ਸਿਹਤ ਲਈ ਕਮਜ਼ੋਰ, ਬ੍ਰਿਖ ਰਾਸ਼ੀ ਵਾਲਿਆਂ ਦੇ ਸ਼ਤਰੂ ਰਹਿਣਗੇ ਤੇਜਹੀਣ
NEXT STORY