ਮੇਖ : ਕਾਰੋਬਾਰੀ ਕੰਮਾਂ ’ਚ ਸਫਲਤਾ ਮਿਲੇਗੀ ਅਤੇ ਬਿਹਤਰੀ ਹੋਵੇਗੀ, ਦੋਵੇਂ ਪਤੀ-ਪਤਨੀ ਇਕ-ਦੂਜੇ ਦੇ ਪ੍ਰਤੀ ਸਾਫਟ-ਕੰਸੀਡ੍ਰੇਟ ਅਤੇ ਸੁਪੋਰਟਿਵ ਰਹਿਣਗੇ, ਡਿੱਗਣ-ਫਿਸਲਣ ਦਾ ਡਰ ਰਹੇਗਾ।
ਬ੍ਰਿਖ : ਟੈਂਸ-ਪ੍ਰੇਸ਼ਾਨ-ਡਾਵਾਂਡੋਲ ਮਨ ਸਥਿਤੀ ਕਰ ਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਲਈ ਹੌਸਲਾ ਨਾ ਰੱਖ ਸਕੋਗੇ।
ਮਿਥੁਨ : ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ’ਚੋਂ ਕੋਈ ਰੁਕਾਵਟ ਮੁਸ਼ਕਲ ਹਟੇਗੀ, ਤੇਜ ਪ੍ਰਭਾਵ ਬਣਿਆ ਰਹੇਗਾ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।
ਕਰਕ : ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਦੀ ਮਿਹਨਤ ਅਤੇ ਭੱਜਦੌੜ ਸਫਲ ਹੋ ਸਕਦੀ ਹੈ ਪਰ ਸਿਤਾਰਾ ਸਿਹਤ ਖਾਸ ਕਰ ਕੇ ਪੇਟ ਲਈ ਕਮਜ਼ੋਰ ਹੋਵੇਗਾ।
ਸਿੰਘ : ਸਿਤਾਰਾ ਆਪ ਨੂੰ ਹਿੰਮਤੀ-ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਐਕਟਿਵ ਰੱਖੇਗਾ, ਕੰਮਕਾਜੀ ਭੱਜਦੌੜ ਵਿਅਸਤਤਾ ਵੀ ਬਣੀ ਰਹੇਗੀ।
ਕੰਨਿਆ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ’ਚ ਕਦਮ ਬੜ੍ਹਤ ਵੱਲ ਰੱਖਣ ਵਾਲਾ,ਕੰਮਕਾਜੀ ਟੂਰਿੰਗ ਦੀ ਵੀ ਫੇਵਰੇਵਲ ਰਿਟਰਨ ਮਿਲੇਗੀ।
ਤੁਲਾ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ ਪਰ ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖੋ।
ਬ੍ਰਿਸ਼ਚਕ : ਸਿਤਾਰਾ ਖਰਚਿਆਂ ਨੂੰ ਵਧਾਉਣ ਅਤੇ ਅਰਥ ਦਸ਼ਾ ਤੰਗ ਰੱਖਣ ਵਾਲਾ, ਕਿਸੇ ਦੀ ਜ਼ਿੰਮੇਵਾਰੀ ’ਚ ਫਸਣ ਤੋਂ ਵੀ ਬਚਣਾ ਸਹੀ ਰਹੇਗੀ।
ਧਨ : ਟੀਚਿੰਗ, ਕੋਚਿੰਗ,ਪਬਲੀਸ਼ਿੰਗ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਭੱਜਦੌੜ ਦਾ ਚੰਗਾ ਨਤੀਜਾ ਮਿਲੇਗਾ।
ਮਕਰ : ਕਿਸੇ ਵੱਡੇ ਅਫਸਰ ਦੇ ਸੁਪੋਰਟਿਵ ਰੁਖ ਕਰ ਕੇ ਆਪ ਦੀ ਕੋਈ ਸਮੱਸਿਆ ਸੁਲਝ ਸਕਦੀ ਹੈ, ਸ਼ਤਰੂ ਵੀ ਕਮਜ਼ੋਰ ਰਹਿਣਗੇ।
ਕੁੰਭ : ਜਨਰਲ ਸਿਤਾਰਾ ਮਜ਼ਬੂਤ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਮੀਨ : ਸਿਤਾਰਾ ਪੇਟ ਲਈ ਕਮਜ਼ੋਰ, ਸਫਰ ਵੀ ਟਾਲ ਦੇਣਾ ਬਿਹਤਰ ਰਹੇਗਾ, ਕੋਈ ਵੀ ਕੰਮ ਜਲਦਬਾਜ਼ੀ ’ਚ ਨਾ ਨਿਪਟਾਉਣਾ ਸਹੀ ਰਹੇਗਾ, ਵੈਸੇ ਸ਼ੁਭ ਕੰਮਾਂ ’ਚ ਧਿਆਨ।
29 ਨਵੰਬਰ 2024, ਸ਼ੁੱਕਰਵਾਰ
ਮੱਘਰ ਵਦੀ ਤਿਥੀ ਤ੍ਰੋਦਸ਼ੀ (ਸਵੇਰੇ 8.40 ਤਕ) ਅਤੇ ਮਗਮਰੋਂ ਤਿਥੀ ਚੌਦਸ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਸ਼ਚਕ ’ਚ
ਚੰਦਰਮਾ ਤੁਲਾ ’ਚ
ਮੰਗਲ ਕਰਕ ’ਚ
ਬੁੱਧ ਬ੍ਰਿਸ਼ਚਕ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਧਨ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਮੱਘਰ ਪ੍ਰਵਿਸ਼ਟੇ 14, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 8 (ਮੱਘਰ), ਹਿਜਰੀ ਸਾਲ 1446, ਮਹੀਨਾ : ਜਮਾਦਿ ਉਲ ਅੱਵਲ, ਤਰੀਕ : 26, ਸੂਰਜ ਉਦੇ ਸਵੇਰੇ 7.11 ਵਜੇ, ਸੂਰਜ ਅਸਤ ਸ਼ਾਮ 5.21 ਵਜੇ (ਜਲੰਧਰ ਟਾਈਮ), ਨਕਸ਼ੱਤਰ: ਸੁਵਾਤੀ (ਸਵੇਰੇ 10.18 ਤੱਕ) ਅਤੇ ਮਗਰੋਂ ਯੋਗ ਵਿਸ਼ਾਖਾ,ਯੋਗ: ਸ਼ੌਭਨ (ਸ਼ਾਮ 4.33 ਤੱਕ) ਅਤੇ ਮਗਰੋਂ ਯੋਗ ਅਤਿਗੰਡ, ਚੰਦਰਮਾ : ਤੁਲਾ ਰਾਸ਼ੀ ’ਤੇ (29 ਨਵੰਬਰ ਦਿਨ ਰਾਤ ਅਤੇ 30 ਨੂੰ ਸਵੇਰੇ 6.03 ਤਕ) ਅਤੇ ਮਗਰੋਂ ਬ੍ਰਿਸ਼ਚਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਦਿਸ਼ਾ ਸ਼ੂਲ: ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਿਹਰ 12 ਵਜੇ ਤੱਕ, ਪੁਰਬ ਦਿਵਸ ਅਤੇ ਤਿਓਹਾਰ : ਸ਼੍ਰੀ ਬਾਲਾ ਜੀ ਜੈਅੰਤੀ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮੇਖ ਰਾਸ਼ੀ ਵਾਲਿਆਂ ਦੀ ਵਪਾਰਕ ਤੇ ਕੰਮਕਾਜੀ ਦਸ਼ਾ ਚੰਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
NEXT STORY