ਮੇਖ : ਵ੍ਹੀਕਲਜ਼ ਦੀ ਸੇਲ ਪ੍ਰਹੇਜ਼ ਅਤੇ ਉਨ੍ਹਾਂ ਨੂੰ ਡੈਕੋਰਟੇ ਕਰਨ ਦਾ ਕੰਮ ਕਰਨ ਵਾਲਿਆਂ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ ਪਰ ਸਿਹਤ ਦੇ ਵਿਗੜਣ ਅਤੇ ਪੈਰ ਫਿਸਲਣ ਦਾ ਡਰ।
ਬ੍ਰਿਖ : ਕਿਸੇ ਅਫਸਰ ਦੇ ਸਾਫਟ ਅਤੇ ਸੁਪਰੋਟਿਵ ਰੁਖ ਕਰ ਕੇ ਆਪ ਨੂੰ ਆਪਣੀ ਕਿਸੇ ਸਰਕਾਰੀ ਪ੍ਰਾਬਲਮ ਨੂੰ ਸੁਲਝਾਉਣ ’ਚ ਮਦਦ ਮਿਲੇਗੀ, ਇੱਜ਼ਤ-ਮਾਣ ਦੀ ਪ੍ਰਾਪਤੀ।
ਮਿਥੁਨ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਯਤਨ ਕਰਨ ’ਤੇ ਕੋਈ ਉਦੇਸ਼ ਮਨੋਰਥ, ਹੱਲ ਹੋਵੇਗਾ, ਮਨੋਬਲ-ਪੈਠ-ਦਬਦਬਾ ਬਣਿਆ ਰਹੇਗਾ।
ਕਰਕ : ਪੇਟ ਬਾਰੇ ਸੁਚੇਤ ਰਹਿਣ ਦੀ ਜ਼ਰੂਰਤ ਹੋਵੇਗੀ, ਉਨ੍ਹਾਂ ਵਸਤਾਂ ਦੀ ਵਰਤੋਂ ਘਟ ਕਰੋ, ਜਿਹੜੀਆਂ ਤਬੀਅਤ ਨੂੰ ਸੂਟ ਨਾ ਕਰਦੀਆਂ ਹੋਣ, ਨੁਕਸਾਨ ਦਾ ਵੀ ਡਰ।
ਸਿੰਘ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ ਇਰਾਦਿਆਂ ’ਚ ਸਫਲਤਾ ਮਿਲੇਗੀ, ਦੋਨੋਂ ਪਤੀ-ਪਤਨੀ ਇਕ ਦੂਜੇ ਦਾ ਲਿਹਾਜ਼ ਕਰਨਗੇ।
ਕੰਨਿਆ : ਵਿਰੋਧੀਆਂ ਦੀ ਕਦੀ ਵੀ ਅਣਦੇਖੀ ਨਹੀਂ ਕਰਨੀ ਚਾਹੀਦੀ, ਕਿਉਂਕਿ ਉਹ ਆਪ ਦੇ ਖਿਲਾਫ ਆਪਣੀਆਂ ਸ਼ਰਾਰਤਾਂ ’ਚ ਬਿਜ਼ੀ ਰਹਿਣਗੇ।
ਤੁਲਾ : ਉਦੇਸ਼ਾਂ-ਪ੍ਰੋਗਰਾਮਾਂ ’ਚ ਸਫਲਤਾ, ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ਅੱਗੇ ਵਧੇਗੀ, ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਰੁਚੀ ਰਹੇਗੀ।
ਬ੍ਰਿਸ਼ਚਕ : ਪ੍ਰਾਪਰਟੀ ਦੇ ਕਿਸੇ ਕੰਮ ਲਈ ਯਤਨ ਨੂੰ ਅੱਗੇ ਵਧਾਉਣ ਲਈ ਆਪ ਦੀ ਭੱਜ-ਦੌੜ ਸਿਰੇ ਚੜ੍ਹੇਗੀ, ਮਾਣ-ਯਸ਼ ਦੀ ਪ੍ਰਾਪਤੀ।
ਧਨ : ਸਿਤਾਰਾ ਆਪ ਨੂੰ ਹਿੰਮਤੀ-ਉਤਸ਼ਾਹੀ, ਕੰਮਕਾਜੀ ਤੌਰ ’ਤੇ ਐਕਟਿਵ ਅਤੇ ਕੰਮ ਧੰਦੇ ’ਚ ਬਿਜ਼ੀ ਅਤੇ ਵਿਅਸਤ ਰੱਖੇਗਾ।
ਮਕਰ : ਲੋਹਾ-ਲੋਹਾ ਮਸ਼ੀਨਰੀ, ਲੋਹੇ ਦੇ ਕਲਪੁਰਜ਼ਿਆਂ, ਸਰੀਆ, ਲੋਹਾ ਉਤਪਾਦਾਂ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕੰਮਾਂ ’ਚ ਚੰਗਾ ਲਾਭ ਮਿਲੇਗਾ।
ਕੁੰਭ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਸ਼ਤਰੂ ਆਪ ਅੱਗੇ ਠਹਿਰਨ ਦੀ ਹਿੰਮਤ ਨਾ ਰੱਖ ਸਕਣਗੇ।
ਮੀਨ : ਖਰਚਿਆਂ ਦਾ ਜ਼ੋਰ, ਖਰਚ ਜਾਇਜ਼ ਅਤੇ ਫਜ਼ੂਲ ਦੋਨੋਂ ਤਰ੍ਹਾਂ ਦੇ ਹੋਣਗੇ, ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਾ ਕਰੋ, ਸਫਰ ਵੀ ਟਾਲ ਦਿਓ।
8 ਦਸੰਬਰ 2024, ਐਤਵਾਰ
ਮੱਘਰ ਸੁਦੀ ਤਿੱਥੀ ਸਪਤਮੀ (ਸਵੇਰੇ 9.45 ਤੱਕ) ਅਤੇ ਮਗਰੋਂ ਤਿੱਥੀ ਅਸ਼ਟਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਸ਼ਚਕ ’ਚ
ਚੰਦਰਮਾ ਕੁੰਭ ’ਚ
ਮੰਗਲ ਕਰਕ ’ਚ
ਬੁੱਧ ਬ੍ਰਿਸ਼ਚਕ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਮਕਰ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਮੱਘਰ ਪ੍ਰਵਿਸ਼ਟੇ 23, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 17 (ਮੱਘਰ), ਹਿਜਰੀ ਸਾਲ 1446, ਮਹੀਨਾ : ਜਮਾਦਿ ਉੱਲ ਸਾਨੀ, ਤਰੀਕ : 6, ਸੂਰਜ ਉਦੇ ਸਵੇਰੇ 7.18 ਵਜੇ, ਸੂਰਜ ਅਸਤ ਸ਼ਾਮ 5.21 ਵਜੇ (ਜਲੰਧਰ ਟਾਈਮ), ਨਕਸ਼ੱਤਰ: ਸ਼ਤਭਿਖਾ (ਸ਼ਾਮ 4.03 ਤੱਕ) ਅਤੇ ਮਗਰੋਂ ਪੁਰਵਾ ਭਾਰਦਪਦ , ਯੋਗ : ਵਜਰ (8-9 ਮੱਧ ਰਾਤ 3.53 ਤੱਕ) ਅਤੇ ਮਗਰੋਂ ਯੋਗ ਸਿੱਧੀ, ਚੰਦਰਮਾ : ਕੁੰਭ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), ਭਦਰਾ ਰਹੇਗੀ (ਸਵੇਰੇ 9.45 ਤੋਂ ਰਾਤ 8.54 ਤੱਕ) ਦਿਸ਼ਾ ਸ਼ੂਲ: ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਬ੍ਰਿਖ ਰਾਸ਼ੀ ਵਾਲਿਆਂ ਨੂੰ ਕੰਮਾਂ 'ਚ ਮਿਲੇਗੀ ਸਫ਼ਲਤਾ, ਕੰਨਿਆ ਰਾਸ਼ੀ ਵਾਲੇ ਦੁਸ਼ਮਣਾਂ ਨੂੰ ਨਾ ਸਮਝਣ ਕਮਜ਼ੋਰ
NEXT STORY