ਮੇਖ : ਸਿਤਾਰਾ ਕਾਰੋਬਾਰੀ ਕੰਮਾਂ ਨੂੰ ਸੰਵਾਰਨ, ਕਾਰੋਬਾਰੀ ਪਲਾਨਿੰਗ ਨੂੰ ਅੱਗੇ ਵਧਾਉਣ ਅਤੇ ਕਾਰੋਬਾਰੀ ਟੂਰਿੰਗ ਨੂੰ ਫਰੂਟਫੁੱਲ ਰੱਖਣ ਵਾਲਾ।
ਬ੍ਰਿਖ : ਸਿਤਾਰਾ ਦੁਪਹਿਰ ਤੱਕ ਖਰਚ ਵਧਾਉਣ ਅਤੇ ਅਰਥ ਦਸ਼ਾ ਤੰਗ ਰੱਖਣ ਵਾਲਾ ਪਰ ਬਾਅਦ ’ਚ ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ, ਇੱਜ਼ਤ-ਮਾਣ ਵਧੇਗਾ।
ਮਿਥੁਨ : ਸਿਤਾਰਾ ਦੁਪਹਿਰ ਤੱਕ ਲਾਭ ਦੇਣ ਅਤੇ ਬਿਹਤਰੀ ਦੇ ਹਾਲਾਤ ਰੱਖਣ ਵਾਲਾ ਪਰ ਬਾਅਦ ’ਚ ਸਮਾਂ ਮੁਸ਼ਕਿਲਾਂ ਅਤੇ ਝਮੇਲਿਆਂ ਵਾਲਾ ਰਹੇਗਾ।
ਕਰਕ : ਸਿਤਾਰਾ ਦੁਪਹਿਰ ਤੱਕ ਸਫ਼ਲਤਾ ਦੇਣ, ਤੇਜ ਪ੍ਰਭਾਵ ਬਣਾਈ ਰੱਖਣ ਵਾਲਾ ਪਰ ਬਾਅਦ ’ਚ ਕਾਰੋਬਾਰੀ ਫ੍ਰੰਟ ’ਤੇ ਬਿਹਤਰੀ ਹੋਵੇਗੀ।
ਸਿੰਘ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫ੍ਰੰਟ ’ਤੇ ਵਿਜਈ-ਹਾਵੀ-ਪ੍ਰਭਾਵੀ ਰੱਖੇਗਾ, ਸ਼ਤਰੂ ਵੀ ਆਪ ਦੀ ਪਕੜ ਹੇਠ ਰਹਿਣਗੇ।
ਕੰਨਿਆ : ਸਿਤਾਰਾ ਦੁਪਹਿਰ ਤੱਕ ਪੇਟ ਲਈ ਠੀਕ ਨਹੀਂ, ਖਾਣਾ-ਪੀਣਾ ਲਿਮਿਟ ’ਚ ਰਹਿ ਕੇ ਹੀ ਕਰੋ, ਪਰ ਬਾਅਦ ’ਚ ਹਰ ਫ੍ਰੰਟ ’ਤੇ ਆਪ ਦੀ ਪਕੜ ਮਜ਼ਬੂਤ ਬਣੇਗੀ।
ਤੁਲਾ : ਸਿਤਾਰਾ ਦੁਪਹਿਰ ਤੱਕ ਸਟ੍ਰਾਂਗ, ਕਾਰੋਬਾਰੀ ਦਸ਼ਾ ਚੰਗੀ ਪਰ ਬਾਅਦ ’ਚ ਸਮਾਂ ਕਮਜ਼ੋਰ ਬਣੇਗਾ, ਸਿਹਤ ਦਾ ਧਿਆਨ ਰੱਖਣਾ ਜ਼ਰੂਰੀ।
ਬ੍ਰਿਸ਼ਚਕ : ਸਿਤਾਰਾ ਦੁਪਹਿਰ ਤੱਕ ਹਾਨੀ-ਪ੍ਰੇਸ਼ਾਨੀ ਅਤੇ ਟੈਨਸ਼ਨ ਰੱਖਣ ਵਾਲਾ ਪਰ ਬਾਅਦ ’ਚ ਤਬੀਅਤ ਰੰਗੀਨੀ ਅਤੇ ਜ਼ਿੰਦਾਦਿਲੀ ਵਧੇਗੀ।
ਧਨ : ਸਿਤਾਰਾ ਦੁਪਹਿਰ ਤੱਕ ਜਨਰਲ ਹਾਲਾਤ ਬਿਹਤਰ ਰੱਖਣ ਵਾਲਾ ਪਰ ਬਾਅਦ ’ਚ ਕਿਸੇ ਸਟ੍ਰਾਂਗ ਸ਼ਤਰੂ ਨਾਲ ਟਕਰਾਅ ਦਾ ਖਤਰਾ ਵਧ ਸਕਦਾ ਹੈ।
ਮਕਰ : ਜਨਰਲ ਸਿਤਾਰਾ ਜ਼ੋਰਦਾਰ, ਜਿਹੜਾ ਆਪ ਨੂੰ ਹਰ ਪੱਖੋਂ ਐਕਟਿਵ ਅਤੇ ਪ੍ਰਭਾਵੀ ਰੱਖੇਗਾ ਪਰ ਘਟੀਆ ਲੋਕਾਂ ਤੋਂ ਫਾਸਲਾ ਰੱਖਣਾ ਜ਼ਰੂਰੀ।
ਕੁੰਭ : ਸਿਤਾਰਾ ਦੁਪਹਿਰ ਤੱਕ ਕੰਮਕਾਜੀ ਤੌਰ ’ਤੇ ਬਿੱਜ਼ੀ ਅਤੇ ਐਕਟਿਵ ਰੱਖੇਗਾ, ਫ਼ਿਰ ਬਾਅਦ ’ਚ ਸਫ਼ਲਤਾ ਦਾ ਸਕੋਪ ਵਧੇਗਾ।
ਮੀਨ : ਸਿਤਾਰਾ ਦੁਪਹਿਰ ਤੱਕ ਵਪਾਰ ਕਾਰੋਬਾਰ ’ਚ ਲਾਭ ਦੇਣ ਵਾਲਾ, ਫਿਰ ਬਾਅਦ ’ਚ ਵੱਡੇ ਲੋਕਾਂ ਨਾਲ ਤਾਲਮੇਲ,ਮੇਲ-ਮਿਲਾਪ ਫਰੂਟਫੁੱਲ ਰਹੇਗਾ।
13 ਦਸੰਬਰ 2024, ਸ਼ੁੱਕਰਵਾਰ
ਮੱਘਰ ਸੁਦੀ ਤਿੱਥੀ ਤਰੋਦਸ਼ੀ (ਸ਼ਾਮ 7.41 ਤੱਕ) ਅਤੇ ਮਗਰੋਂ ਤਿਥੀ ਚੌਦਸ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਸ਼ਚਕ ’ਚ
ਚੰਦਰਮਾ ਮੇਖ ’ਚ
ਮੰਗਲ ਕਰਕ ’ਚ
ਬੁੱਧ ਬ੍ਰਿਸ਼ਚਕ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਮਕਰ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਮੱਘਰ ਪ੍ਰਵਿਸ਼ਟੇ 28 , ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 22 (ਮੱਘਰ), ਹਿਜਰੀ ਸਾਲ 1446, ਮਹੀਨਾ : ਜਮਾਦਿ ਉੱਲ ਸਾਨੀ, ਤਰੀਕ : 11, ਸੂਰਜ ਉਦੇ ਸਵੇਰੇ 7.22 ਵਜੇ, ਸੂਰਜ ਅਸਤ ਸ਼ਾਮ 5.22 ਵਜੇ (ਜਲੰਧਰ ਟਾਈਮ), ਨਕਸ਼ੱਤਰ: ਭਰਣੀ (ਸਵੇਰੇ 7.50 ਤੱਕ) ਅਤੇ ਮਗਰੋਂ ਨਕਸ਼ੱਤਰ ਕ੍ਰਿਤਿਕਾ, ਯੋਗ : ਸ਼ਿਵ (ਪੁਰਵ ਦੁਪਹਿਰ 11.54 ਤੱਕ) ਅਤੇ ਮਗਰੋਂ ਯੋਗ ਸਿੱਧ, ਚੰਦਰਮਾ : ਮੇਖ ਰਾਸ਼ੀ ’ਤੇ (ਦੁਪਹਿਰ 1.19 ਤੱਕ) ਅਤੇ ਮਗਰੋਂ ਬ੍ਰਿਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਦਿਸ਼ਾ ਸ਼ੂਲ: ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ।
ਪੁਰਬ, ਦਿਵਸ ਅਤੇ ਤਿਓਹਾਰ:- ਪ੍ਰਦੋਸ਼ ਵਰਤ, ਸ਼ਿਵ ਚਤੁਰਦਸ਼ੀ ਵਰਤ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮਕਰ ਰਾਸ਼ੀ ਵਾਲਿਆਂ ਨੂੰ ਹੋਵੇਗੀ ਮਾਣ-ਸਨਮਾਣ ਦੀ ਪ੍ਰਾਪਤੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
NEXT STORY