ਮੇਖ : ਸਿਤਾਰਾ ਸ਼ਾਮ ਤੱਕ ਆਪ ਨੂੰ ਹਿੰਮਤੀ, ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਐਕਟਿਵ ਅਤੇ ਬਿਜ਼ੀ ਰੱਖੇਗਾ, ਫਿਰ ਬਾਅਦ ’ਚ ਸਮਾਂ ਸਫਲਤਾ ਦੇਣ ਅਤੇ ਦਬਦਬਾ ਬਣਾਈ ਰੱਖਣ ਵਾਲਾ।
ਬ੍ਰਿਖ : ਸਿਤਾਰਾ ਸ਼ਾਮ ਤੱਕ ਕਾਰੋਬਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ ਰੱਖਣ ਵਾਲਾ, ਕਾਰੋਬਾਰੀ ਟੂਰਿੰਗ ਪਲਾਨਿੰਗ ਲਈ ਵੀ ਸਮਾਂ ਚੰਗਾ, ਫਿਰ ਬਾਅਦ ’ਚ ਮੁਸ਼ਕਿਲਾਂ ਪ੍ਰੇਸ਼ਾਨੀਆਂ ਵੀ ਹਟਣਗੀਆਂ।
ਮਿਥੁਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਕਾਰੋਬਾਰੀ ਟੂਰਿੰਗ ਪਲਾਨਿੰਗ ਵੀ ਫਰੂਟਫੁਲ ਰਹੇਗੀ।
ਕਰਕ : ਸਿਤਾਰਾ ਸ਼ਾਮ ਤੱਕ ਅਹਿਤਿਆਤ ਪ੍ਰੇਸ਼ਾਨੀ ਵਾਲਾ, ਇਸ ਲਈ ਲੈਣ-ਦੇਣ ਅਤੇ ਲਿਖਣ-ਪੜ੍ਹਨ ਦੇ ਕੰਮਾਂ ਨੂੰ ਧੀਰਜ ਨਾਲ ਨਿਪਟਾਓ ਪਰ ਬਾਅਦ ’ਚ ਸਮਾਂ ਪ੍ਰੇਸ਼ਾਨੀ ਵਾਲਾ ਬਣੇਗਾ।
ਸਿੰਘ : ਖੇਤੀ ਉਤਪਾਦਾਂ, ਖੇਤੀ ਉਪਕਰਨਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ ਦਾ ਕੰਮ ਕਰਨ ਵਾਲਿਆਂ ਨੂੰ ਸ਼ਾਮ ਤੱਕ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ ਪਰ ਬਾਅਦ ’ਚ ਸਮਾਂ ਕਮਜ਼ੋਰ ਬਣੇਗਾ।
ਕੰਨਿਆ : ਜਨਰਲ ਸਿਤਾਰਾ ਸਟਰਾਂਗ, ਅਫਸਰਾਂ ਦੇ ਸਾਫਟ ਰੁਖ ਕਰਕੇ ਕਿਸੇ ਸਰਕਾਰੀ ਕੰਮ ’ਚੋਂ ਕੋਈ ਬਾਧਾ ਮੁਸ਼ਕਿਲ ਹਟੇਗੀ, ਵੱਡੇ ਲੋਕ ਵੀ ਮਿਹਰਬਾਨ ਰਹਿਣਗੇ।
ਤੁਲਾ : ਜਨਰਲ ਸਿਤਾਰਾ ਸਟ੍ਰਾਂਗ, ਯਤਨ ਕਰਨ ’ਤੇ ਪਲਾਨਿੰਗ-ਪ੍ਰੋਗਰਾਮਿੰਗ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਇਰਾਦਿਆ ’ਚ ਮਜ਼ਬੂਤੀ।
ਬ੍ਰਿਸ਼ਚਕ :ਸਿਤਾਰਾ ਸ਼ਾਮ ਤੱਕ ਪੇਟ ਲਈ ਠੀਕ ਨਹੀਂ ਹੋਵੇਗਾ, ਲਿਮਿਟ ’ਚ ਖਾਣਾ-ਪੀਣਾ ਕਰਨਾ ਸਹੀ ਰਹੇਗਾ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।
ਧਨ : ਸਿਤਾਰਾ ਸ਼ਾਮ ਤੱਕ ਕੰਮਕਾਜੀ ਕੰਮਾਂ ਲਈ ਚੰਗਾ, ਸਫਲਤਾ ਵੀ ਸਾਥ ਦੇਵੇਗੀ ਪਰ ਬਾਅਦ ’ਚ ਸਮਾਂ ਕਮਜ਼ੋਰ ਬਣੇਗਾ, ਟੈਨਸ਼ਨ ਪ੍ਰੇਸ਼ਾਨੀ ਵਧੇਗੀ।
ਮਕਰ : ਸਿਤਾਰਾ ਸ਼ਾਮ ਤੱਕ ਕਮਜ਼ੋਰ, ਟੈਂਸ, ਪ੍ਰੇਸ਼ਾਨ, ਡਿਸਟਰਬ ਮਨ ਕਰ ਕੇ ਆਪ ਕਿਸੇ ਵੀ ਕੋਸ਼ਿਸ਼ ਨੂੰ ਅੱਗੇ ਨਾ ਵਧਾ ਸਕੋਗੇ ਪਰ ਬਾਅਦ ’ਚ ਬਿਹਤਰੀ ਹੋ ਸਕਦੀ ਹੈ।
ਕੁੰਭ : ਸਿਤਾਰਾ ਸ਼ਾਮ ਤੱਕ ਬਿਹਤਰ ਕਰਨ ਅਤੇ ਇਰਾਦਿਆਂ ’ਚ ਮਜ਼ਬੂਤੀ ਦੇਣ ਵਾਲਾ ਪਰ ਬਾਅਦ ’ਚ ਪ੍ਰੇਸ਼ਾਨੀਆਂ ਮੁਸ਼ਕਿਲਾਂ ਪੇਸ਼ ਹੋ ਸਕਦੀਆਂ ਹਨ।
ਮੀਨ : ਸਟਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ ਵਿਜਈ ਰੱਖੇਗਾ, ਵੱਡੇ ਲੋਕ ਆਪ ਦੀ ਗੱਲ ਧਿਆਨ ਨਾਲ ਸੁਣਨਗੇ, ਸ਼ਤਰੂ ਵੀ ਆਪ ਦੀ ਪਕੜ ਹੇਠ ਰਹਿਣਗੇ।
17 ਦਸੰਬਰ 2024, ਮੰਗਲਵਾਰ
ਪੋਹ ਵਦੀ ਤਿੱਥੀ ਦੂਜ (ਸਵੇਰੇ 10.57 ਤੱਕ) ਅਤੇ ਮਗਰੋਂ ਤਿੱਥੀ ਤੀਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਧਨ ’ਚ
ਚੰਦਰਮਾ ਮਿਥੁਨ ’ਚ
ਮੰਗਲ ਕਰਕ ’ਚ
ਬੁੱਧ ਬ੍ਰਿਸ਼ਚਕ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਮਕਰ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਪੋਹ ਪ੍ਰਵਿਸ਼ਟੇ 3, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 26 (ਮੱਘਰ), ਹਿਜਰੀ ਸਾਲ 1446, ਮਹੀਨਾ : ਜਮਾਦਿ ਉੱਲ ਸਾਨੀ, ਤਰੀਕ : 15, ਸੂਰਜ ਉਦੇ ਸਵੇਰੇ 7.24 ਵਜੇ, ਸੂਰਜ ਅਸਤ ਸ਼ਾਮ 5.23 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਨਰਵਸੁ, (17-18 ਮੱਧ ਰਾਤ 12.44 ਤੱਕ) ਅਤੇ ਮਗਰੋਂ ਨਕਸ਼ੱਤਰ ਪੱਖ, ਯੋਗ : ਬ੍ਰਹਮ (ਰਾਤ 9.11 ਤੱਕ) ਅਤੇ ਯੋਗ ਏਂਦਰ, ਚੰਦਰਮਾ : ਮਿਥੁਨ ਰਾਸ਼ੀ ’ਤੇ (ਸ਼ਾਮ 6.48) ਤੱਕ ਅਤੇ ਮਗਰੋਂ ਕਰਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭੱਦਰਾ ਸ਼ੁਰੂ ਹੋਵੇਗੀ (ਰਾਤ 10.32 ਤੋਂ)। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮੇਖ ਰਾਸ਼ੀ ਵਾਲਿਆਂ ਨੂੰ ਸ਼ਤਰੂ ਨਹੀਂ ਕਰ ਸਕਣਗੇ ਪਰੇਸ਼ਾਨ, ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਝਮੇਲਿਆਂ ਵਾਲਾ
NEXT STORY