ਮੇਖ : ਸਿਤਾਰਾ ਦੁਪਹਿਰ ਤੱਕ ਬਿਹਤਰ, ਯਤਨ ਕਰਨ ’ਤੇ ਕੋਈ ਉਦੇਸ਼ ਪ੍ਰੋਗਰਾਮ ਹੱਲ ਹੋਵੇਗਾ ਪਰ ਬਾਅਦ ’ਚ ਸਮਾਂ ਵਿਪਰੀਤ ਹਾਲਾਤ ਬਣਾਉਣ ਵਾਲਾ ਬਣੇਗਾ।
ਬ੍ਰਿਖ : ਕੋਸ਼ਿਸ਼ਾਂ-ਪ੍ਰੋਗਰਾਮਾਂ ਨੂੰ ਅੱਗੇ ਵਧਾਉਣ ਲਈ ਸਮਾਂ ਚੰਗਾ, ਮਾਣ ਸਨਮਾਨ ਦੀ ਪ੍ਰਾਪਤੀ ਪਰ ਸਿਤਾਰਾ ਸਿਹਤ ਨੂੰ ਵਿਗਾੜਨ ਅਤੇ ਪੈਰ ਫਿਸਲਾਉਣ ਵਾਲਾ ਹੈ।
ਮਿਥੁਨ : ਦੁਪਹਿਰ ਤੱਕ ਕੰਮਕਾਜੀ ਭੱਜਦੌੜ ਚੰਗਾ ਨਤੀਜਾ ਦੇਵੇਗੀ ਪਰ ਬਾਅਦ ’ਚ ਸਮਾਂ ਸਫਲਤਾ ਦੇਣ, ਦੁਸ਼ਮਣਾਂ ਨੂੰ ਕਮਜ਼ੋਰ ਕਰਨ ਅਤੇ ਇੱਜ਼ਤ ਮਾਣ ਵਧਾਉਣ ਵਾਲਾ।
ਕਰਕ : ਸਿਤਾਰਾ ਦੁਪਹਿਰ ਤੱਕ ਕਾਰੋਬਾਰੀ ਕੰਮਾਂ ਲਈ ਚੰਗਾ ਪਰ ਬਾਅਦ ’ਚ ਭੱਜਦੌੜ ਕਰਨ ਦੀ ਤਾਕਤ ਅਤੇ ਵਿਅਸਤਤਾ ਬਣੀ ਰਹੇਗੀ।
ਸਿੰਘ : ਸਿਤਾਰਾ ਕੰਮਕਾਜ ਦੀ ਦਸ਼ਾ ਬਿਹਤਰ ਰੱਖਣ ਅਤੇ ਕਾਰੋਬਾਰੀ ਟੂਰਿੰਗ ਦਾ ਚੰਗਾ ਨਤੀਜਾ ਦੇਣ ਵਾਲਾ, ਜਨਰਲ ਹਾਲਾਤ ਵੀ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਕੰਨਿਆ : ਸਿਤਾਰਾ ਦੁਪਹਿਰ ਤੱਕ ਅਹਿਤਿਆਤ, ਪ੍ਰੇਸ਼ਾਨੀ ਵਾਲਾ, ਨੁਕਸਾਨ ਅਤੇ ਧਨ ਹਾਨੀ ਦਾ ਵੀ ਡਰ ਬਣਿਆ ਰਹੇਗਾ ਪਰ ਬਾਅਦ ’ਚ ਹਰ ਮੋਰਚੇ ’ਤੇ ਹਾਲਾਤ ਸੁਧਰਨਗੇ
ਤੁਲਾ : ਸਿਤਾਰਾ ਦੁਪਹਿਰ ਤੱਕ ਵਪਾਰ ਕਾਰੋਬਾਰ ਦੇ ਕੰਮ ਸੰਵਾਰਨ ਅਤੇ ਹਰ ਮੋਰਚੇ ’ਤੇ ਬਿਹਤਰ ਹਾਲਾਤ ਰੱਖਣ ਵਾਲਾ ਪਰ ਬਾਅਦ ’ਚ ਕੋਈ ਵੀ ਯਤਨ ਸ਼ੁਰੂ ਕਰਨ ਲਈ ਸਮਾਂ ਕਮਜ਼ੋਰ ਬਣੇਗਾ।
ਬ੍ਰਿਸ਼ਚਕ : ਸਿਤਾਰਾ ਦੁਪਹਿਰ ਤੱਕ ਰਾਜਕੀ ਕੰਮਾਂ ’ਚ ਆਪ ਦੀ ਪੈਠ-ਛਾਪ ਬਣਾਈ ਰੱਖਣ ਵਾਲਾ ਹੋਵੇਗਾ, ਫਿਰ ਬਾਅਦ ’ਚ ਕਾਰੋਬਾਰੀ ਕੰਮਾਂ ਦੀ ਦਸ਼ਾ ਸੁਧਰੇਗੀ।
ਧਨ : ਜਨਰਲ ਸਿਤਾਰਾ ਸਟਰਾਂਗ, ਜਿਹੜਾ ਆਪ ਨੂੰ ਹਰ ਮੋਰਚੇ ’ਤੇ ਸਫਲਤਾ ਦੇਣ ਅਤੇ ਕਦਮ ਨੂੰ ਬੜ੍ਹਤ ਵੱਲ ਰੱਖਣ ਵਾਲਾ, ਮਨੋਬਲ ਵੀ ਹਾਵੀ ਰਹੇਗਾ।
ਮਕਰ : ਸਿਤਾਰਾ ਦੁਪਹਿਰ ਤੱਕ ਪੇਟ ਨੂੰ ਅਪਸੈਟ ਰੱਖਣ ਅਤੇ ਮੁਸ਼ਕਿਲਾਂ ਨੂੰ ਬਣਾਈ ਰੱਖਣ ਵਾਲਾ ਪਰ ਬਾਅਦ ’ਚ ਸਮਾਂ ਬਿਹਤਰ ਬਣੇਗਾ, ਇਰਾਦਿਆਂ ’ਚ ਸਫਲਤਾ ਮਿਲੇਗੀ।
ਕੁੰਭ : ਸਿਤਾਰਾ ਦੁਪਹਿਰ ਤੱਕ ਬਿਹਤਰ, ਯਤਨ ਕਰਨ ’ਤੇ ਕੋਈ ਉਦੇਸ਼-ਪ੍ਰੋਗਰਾਮ ਸੁਲਝੇਗਾ ਪਰ ਬਾਅਦ ’ਚ ਖਾਣਾ-ਪੀਣਾ ਸੰਭਲ ਕੇ ਕੀਤੇ ਜਾਣ ਦੀ ਜ਼ਰੂਰਤ ਹੋਵੇਗੀ।
ਮੀਨ : ਸਿਤਾਰਾ ਦੁਪਹਿਰ ਤੱਕ ਕਮਜ਼ੋਰ, ਮਨ ਕਿਸੇ ਨਾ ਕਿਸੇ ਕਰਕੇ ਅਸ਼ਾਂਤ-ਪ੍ਰੇਸ਼ਾਨ ਰਹੇਗਾ ਪਰ ਬਾਅਦ ’ਚ ਕਾਰੋਬਾਰੀ ਦਸ਼ਾ ਸੁਧਰੇਗੀ, ਇੱਜ਼ਤ ਮਾਣ ਦੀ ਪ੍ਰਾਪਤੀ।
22 ਦਸੰਬਰ 2024, ਐਤਵਾਰ
ਪੋਹ ਵਦੀ ਤਿੱਥੀ ਸਪਤਮੀ (ਦੁਪਹਿਰ 2.32 ਤੱਕ) ਅਤੇ ਮਗਰੋਂ ਤਿਥੀ ਅਸ਼ਟਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਧਨ ’ਚ
ਚੰਦਰਮਾ ਸਿੰਘ ’ਚ
ਮੰਗਲ ਕਰਕ ’ਚ
ਬੁੱਧ ਬ੍ਰਿਸ਼ਚਕ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਮਕਰ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : ਪੋਹ ਪ੍ਰਵਿਸ਼ਟੇ 8 , ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 30 (ਮੱਘਰ), ਹਿਜਰੀ ਸਾਲ 1446, ਮਹੀਨਾ : ਜਮਾਦਿ ਉੱਲ ਸਾਨੀ, ਤਰੀਕ : 20, ਸੂਰਜ ਉਦੇ ਸਵੇਰੇ 7.27 ਵਜੇ, ਸੂਰਜ ਅਸਤ ਸ਼ਾਮ 5.26 ਵਜੇ (ਜਲੰਧਰ ਟਾਈਮ), ਨਕਸ਼ੱਤਰ: ਉਤਰਾ ਫਾਲਗੁਣੀ (ਪੂਰਾ ਦਿਨ ਰਾਤ), ਯੋਗ : ਆਯੁਸ਼ਮਾਨ (ਸ਼ਾਮ ਸੱਤ ਵਜੇ ਤੱਕ) ਅਤੇ ਮਗਰੋਂ ਯੋਗ ਸੌਭਾਗਿਯ, ਚੰਦਰਮਾ :ਸਿੰਘ ਰਾਸ਼ੀ ’ਤੇ (ਦੁਪਹਿਰ 12.56 ਤੱਕ) ਅਤੇ ਮਗਰੋਂ ਕੰਨਿਆ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ: ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂ ਕਾਲ :ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ ਪੁਰਬ, ਦਿਵਸ ਅਤੇ ਤਿਉਹਾਰ : ਰਾਸ਼ਟਰੀ ਸ਼ਕ ਪੋਹ ਮਹੀਨਾ ਸ਼ੁਰੂ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਨੋਟਾਂ ਦੇ ਢੇਰ ਦੇ ਮਾਲਕ ਬਣਨ ਜਾ ਰਹੇ ਇਹ ਰਾਸ਼ੀ ਦੇ ਲੋਕ, ਬਾਬਾ ਵੇਂਗਾ ਨੇ ਕੀਤੀ ਭਵਿੱਖਬਾਣੀ
NEXT STORY