ਮੇਖ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣ-ਪੀਣ ਬਾਰੇ ਸੁਚੇਤ ਰਹਿਣ ਦੀ ਜ਼ਰੂਰਤ ਹੋਵੇਗੀ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਬ੍ਰਿਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਸੰਤੋਖਜਨਕ ਪਰ ਮਨ ਅਸ਼ਾਂਤ-ਪ੍ਰੇਸ਼ਾਨ-ਡਿਸਟਰਬ ਅਤੇ ਬੇਚੈਨ ਜਿਹਾ ਰਹੇਗਾ, ਇਸ ਲਈ ਆਪਣੇ ’ਤੇ ਕਾਬੂ ਰੱਖਣਾ ਹੋਵੇਗਾ।
ਮਿਥੁਨ : ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਕਰਨਾ ਕਿਸੇ ਸਮੇਂ ਮਹਿੰਗਾ ਪੈ ਸਕਦਾ ਹੈ, ਇਸ ਲਈ ਉਨ੍ਹਾਂ ਨਾਲ ਨੇੜਤਾ ਨਾ ਰੱਖੋ, ਸਫ਼ਰ ਵੀ ਪ੍ਰੇਸ਼ਾਨੀ ਵਾਲਾ।
ਕਰਕ : ਮਨ ਅਤੇ ਸੋਚ ’ਤੇ ਨੈਗੇਟਿਵੀਟੀ ਕਰ ਕੇ ਧਿਆਨ ਰੱਖੋ ਕਿ ਆਪ ਤੋਂ ਕੋਈ ਗਲਤ ਗੱਲ ਨਾ ਹੋ ਜਾਵੇ ਪਰ ਜਨਰਲ ਹਾਲਾਤ ਅਨੁਕੂਲ ਚਲਣਗੇ।
ਸਿੰਘ : ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਲਈ ਯਤਨ ਨਾ ਕਰਨਾ ਸਹੀ ਰਹੇਗਾ, ਕਿਉਂਕਿ ਉਨ੍ਹਾਂ ਦੀ ਕੋਈ ਕੋਸ਼ਿਸ਼ ਸਿਰੇ ਨਾ ਚੜ੍ਹੇਗੀ।
ਕੰਨਿਆ : ਹਲਕੀ ਸੋਚ ਅਤੇ ਨੇਚਰ ਵਾਲੇ ਸਾਥੀ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਕਾਫੀ ਐਕਟਿਵ ਰਹਿਣਗੇ, ਵੈਸੇ ਮਨ ਵੀ ਪ੍ਰੇਸ਼ਾਨ-ਅਸ਼ਾਂਤ ਜਿਹਾ ਰਹੇਗਾ।
ਤੁਲਾ : ਨਾ ਤਾਂ ਕੋਈ ਕਾਰੋਬਾਰੀ ਟੂਰ ਕਰੋ ਅਤੇ ਨਾ ਹੀ ਕੋਈ ਕਾਰੋਬਾਰੀ ਕੰਮ ਬੇ-ਧਿਆਨੀ ਨਾਲ ਕਰੋ, ਕਿਉਂਕਿ ਸਿਤਾਰਾ ਫਾਇਨਾਂਸ਼ੀਅਲ ਮੈਟਰਸ ਲਈ ਕਮਜ਼ੋਰ ਹੈ।
ਬ੍ਰਿਸ਼ਚਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਪਰ ਆਪ ਨੂੰ ਆਪਣੀ ਹਰ ਕੋਸ਼ਿਸ਼ ਪੂਰੇ ਜ਼ੋਰ ਨਾਲ ਕਰਨੀ ਚਾਹੀਦੀ ਹੈ, ਵੈਸੇ ਮਨ ਵੀ ਟੈਂਸ ਜਿਹਾ ਰਹੇਗਾ।
ਧਨ : ਸਮਾਂ ਕਿਉਂਕਿ ਉਲਝਣਾਂ-ਝਮੇਲਿਆਂ ਅਤੇ ਪੇਚੀਦਗੀਆਂ ਵਾਲਾ ਹੈ, ਇਸ ਲਈ ਨਾ ਤਾਂ ਕੋਈ ਨਵੀਂ ਕੋਸ਼ਿਸ਼ ਕਰੋ ਅਤੇ ਨਾ ਹੀ ਕਿਸੇ ਕੰਮ ਲਈ ਪਹਿਲ ਕਰੋ।
ਮਕਰ : ਸਿਤਾਰਾ ਧਨ ਲਾਭ ਅਤੇ ਕਾਰੋਬਾਰੀ ਪ੍ਰੋਗਰਾਮਾਂ ’ਚ ਕਦਮ ਬੜ੍ਹਤ ਵੱਲ ਰੱਖਣ ਵਾਲਾ, ਕਾਰੋਬਾਰੀ ਟੂਰਿੰਗ ਵੀ ਫਰੂਟਫੁੱਲ ਰਹੇਗੀ।
ਕੁੰਭ : ਸਰਕਾਰੀ ਕੰਮਾਂ ਲਈ ਆਪ ਦੇ ਯਤਨ ਕੋਈ ਪਾਜ਼ੇਟਿਵ ਨਤੀਜਾ ਨਾ ਦੇਣਗੇ ਪਰ ਸ਼ਤਰੂ ਵੀ ਆਪ ਅੱਗੇ ਠਹਿਰ ਨਾ ਸਕਣਗੇ।
ਮੀਨ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਜੀਅ ਘੱਟ ਲੱਗੇਗਾ, ਗਲਤ ਕੰਮਾਂ ਵੱਲ ਭਟਕਦੇ ਮਨ ’ਤੇ ਵੀ ਕਾਬੂ ਰੱਖੋ।
28 ਦਸੰਬਰ 2024, ਸ਼ਨੀਵਾਰ
ਪੋਹ ਵਦੀ ਤਿੱਥੀ ਤਰੋਦਸ਼ੀ (28-29 ਮੱਧ ਰਾਤ 3.33 ਤੱਕ) ਅਤੇ ਮਗਰੋਂ ਤਿਥੀ ਚੌਦਸ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਧਨ ’ਚ
ਚੰਦਰਮਾ ਬ੍ਰਿਸ਼ਚਕ ’ਚ
ਮੰਗਲ ਕਰਕ ’ਚ
ਬੁੱਧ ਬ੍ਰਿਸ਼ਚਕ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਮਕਰ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਪੋਹ ਪ੍ਰਵਿਸ਼ਟੇ 14, ਰਾਸ਼ਟਰੀ ਸ਼ਕ ਸੰਮਤ : 1946, ਮਿਤੀ :7 (ਪੋਹ), ਹਿਜਰੀ ਸਾਲ 1446, ਮਹੀਨਾ : ਜਮਾਦਿ ਉੱਲ ਸਾਨੀ, ਤਰੀਕ : 26, ਸੂਰਜ ਉਦੇ ਸਵੇਰੇ 7.30 ਵਜੇ, ਸੂਰਜ ਅਸਤ ਸ਼ਾਮ 5.29 ਵਜੇ (ਜਲੰਧਰ ਟਾਈਮ), ਨਕਸ਼ੱਤਰ: ਅਨੁਰਾਧਾ (ਰਾਤ 10.13 ਤੱਕ) ਅਤੇ ਮਗਰੋਂ ਨਕੱਸ਼ਤਰ ਜੇਸ਼ਠਾ, ਯੋਗ :ਸ਼ੂਲ (ਰਾਤ 10.23 ਤੱਕ) ਅਤੇ ਮਗਰੋਂ ਯੋਗ ਗੰਡ, ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (ਪੂਰਾ ਦਿਨ ਰਾਤ), ਰਾਤ 10.13 ਤੋਂ ਬਾਅਦ ਜੰਮੇ ਬੱਚੇ ਨੂੰ ਜੇਸ਼ਠਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ: ਪੂਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂ ਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ:- ਸ਼ਨੀ ਪ੍ਰਦੋਸ਼ ਵਰਤ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮੇਖ ਰਾਸ਼ੀ ਵਾਲਿਆਂ ਦੀ ਸਫ਼ਲਤਾ ਦੇਵੇਗੀ ਸਾਥ, ਮਿਥੁਨ ਰਾਸ਼ੀ ਵਾਲੇ ਨਾ ਕਰਨ ਕੋਈ ਨਵੀਂ ਪਹਿਲ
NEXT STORY