ਮੇਖ : ਜਨਰਲ ਤੌਰ ’ਤੇ ਸਿਤਾਰਾ ਸਟਰਾਂਗ ਜਿਹੜਾ ਆਪ ਨੂੰ ਹਰ ਫ੍ਰੰਟ ਤੋਂ ਹਾਵੀ-ਪ੍ਰਭਾਵੀ ਵਿਜਈ ਰਖੇਗਾ, ਇਰਾਦਿਆਂ ’ਚ ਮਜ਼ਬੂਤੀ, ਵੈਸੇ ਵੀ ਹਰ ਪੱਖੋਂ ਬਿਹਤਰੀ ਹੋਵੇਗੀ।
ਬ੍ਰਿਖ : ਸਿਹਤ ’ਚ ਗੜਬੜੀ ਰਹੇਗੀ, ਇਸ ਲਈ ਖਾਣਾ-ਪੀਣਾ ਲਿਮਿਟ ’ਚ ਰਖਣਾ ਸਹੀ ਰਹੇਗਾ, ਲਿਖਣ-ਪੜ੍ਹਨ ਦੇ ਕੰਮ ਵੀ ਸੁਚੇਤ ਰਹਿ ਕੇ ਹੀ ਨਿਪਟਾਉਣਾ ਬਿਹਤਰ ਰਹੇਗਾ।
ਮਿਥੁਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ ਉਸ ’ਚ ਕੁਝ ਨਾਂ ਕੁਝ ਪੇਸ਼ਕਦਮੀ ਜ਼ਰੂਰੀ ਹੋਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਕਰਕ : ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਾ ਕਰਨਾ ਕਿਸੇ ਸਮੇਂ ਮਹਿੰਗਾ ਪੈ ਸਕਦਾ ਹੈ, ਇਸ ਲਈ ਅਹਿਤਿਆਤ ਵਰਤੋਂ, ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਸਿੰਘ : ਸੰਤਾਨ ਦੇ ਸਾਫਟ ਰੁਖ ਤੇ ਭਰੋਸਾ ਕਰਨਾ ਅਤੇ ਆਪਣੀ ਸਮੱਸਿਆ ਦੇ ਹੱਲ ਉਸ ਦਾ ਸਹਿਯੋਗ ਲੈਣਾ ਫਰੂਟ ਫੁੱਲ ਰਹੇਗਾ।
ਕੰਨਿਆ : ਕੋਰਟ ਕਚਹਿਰੀ ’ਚ ਜਾਣ ’ਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋ ਸਕਦੀ ਹੈ, ਸ਼ਤਰੂ ਕਮਜ਼ੋਰ ਰਹਿਣਗੇ, ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਤੁਲਾ : ਮਿੱਤਰ ਸਹਿਯੋਗ ਸਹਿਯੋਗ ਦੇਣਗੇ ਅਤੇ ਤਾਲਮੇਲ ਰੱਖਣਗੇ ਅਤੇ ਜ਼ਰੂਰਤ ਦੇ ਮੌਕੇ ’ਤੇ ਆਪ ਉਨ੍ਹਾਂ ਨੂੰ ਆਪਣੇ ਨਾਲ ਖੜ੍ਹਾ ਪਾਉਗੇ।
ਬ੍ਰਿਸ਼ਚਕ : ਟੀਚਿੰਗ, ਕੋਚਿੰਗ, ਮੈਡੀਸਨ, ਟੂਰਿਜ਼ਮ, ਕੰਸਲਟੈਂਸੀ, ਡਿਜ਼ਾਇਨਿੰਗ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਧਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ ਇਰਾਦਿਆਂ ’ਚ ਸਫਲਤਾ ਮਿਲੇਗੀ, ਪਰ ਠੰਡੀਆਂ ਵਸਤਾਂ ਦੀ ਵਰਤੋਂ ਪਰਹੇਜ਼ ਨਾਲ ਕਰੋ।
ਮਕਰ : ਸਿਤਾਰਾ ਨੁਕਸਾਨ ਵਾਲਾ, ਕਿਸੇ ਤੇ ਨਾਂ ਤੇ ਭਰੋਸਾ ਕਰੋ ਅਤੇ ਨਾ ਹੀ ਕਿਸੇ ਦੇ ਝਮੇਲੇ ’ਚ ਫਸੋ, ਸਫਰ ਵੀ ਨਾ ਕਰੋ।
ਕੁੰਭ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਕਾਰੋਬਾਰੀ, ਟੂਰਿੰਗ ਵੀ ਲਾਭ ਦੇਵੇਗੀ, ਜਨਰਲ ਤੌਰ ’ਤੇ ਕਦਮ ਬੜ੍ਹਤ ਵੱਲ ਰਹੇਗੀ।
ਮੀਨ : ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਅਫਸਰ ਵੀ ਸਾਫਟ ਸੁਪਰੋਟਿਵ- ਹਮਦਰਦਾਨਾ ਰੁਖ ਰੱਖਣਗੇ, ਸ਼ਤਰੂ ਵੀ ਆਪ ਦੀ ਪਕੜ ਹੇਠ ਰਹਿਣਗੇ।
30 ਦਸੰਬਰ 2024, ਸੋਮਵਾਰ
ਪੋਹ ਵਦੀ ਤਿੱਥੀ ਮੱਸਿਆ (30-31 ਮੱੱਧ ਰਾਤ 3.57 ਤੱਕ) ਅਤੇ ਮਗਰੋਂ ਤਿਥੀ ਏਕਮ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਧਨ ’ਚ
ਚੰਦਰਮਾ ਧਨ ’ਚ
ਮੰਗਲ ਕਰਕ ’ਚ
ਬੁੱਧ ਬ੍ਰਿਸ਼ਚਕ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਕੁੰਭ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਪੋਹ ਪ੍ਰਵਿਸ਼ਟੇ 16 , ਰਾਸ਼ਟਰੀ ਸ਼ਕ ਸੰਮਤ : 1946, ਮਿਤੀ :9 (ਪੋਹ), ਹਿਜਰੀ ਸਾਲ 1446, ਮਹੀਨਾ : ਜਮਾਦਿ ਉੱਲ ਸਾਨੀ, ਤਰੀਕ : 28, ਸੂਰਜ ਉਦੇ ਸਵੇਰੇ 7.30 ਵਜੇ, ਸੂਰਜ ਅਸਤ ਸ਼ਾਮ 5.31 ਵਜੇ (ਜਲੰਧਰ ਟਾਈਮ), ਨਕਸ਼ੱਤਰ: ਮੂਲਾ (ਰਾਤ 11.58 ਤੱਕ) ਅਤੇ ਮਗਰੋਂ ਨਕੱਸ਼ਤਰ ਪੁਰਵਾ ਖਾੜਾ,ਯੋਗ ਵ੍ਰਿਧੀ (ਰਾਤ 8.32 ਤੱਕ) ਅਤੇ ਮਗਰੋਂ ਯੋਗ, ਧਰੁਵ, ਚੰਦਰਮਾ : ਧਨ ਰਾਸ਼ੀ ’ਤੇ ਪ੍ਰਵੇਸ਼ (ਪੂਰਾ ਦਿਨ-ਰਾਤ) ਰਾਤ 1.58 ਤੱਕ ਜੰਮੇ ਬੱਚੇ ਨੂੰ ਮੂਲਾ ਨਕੱਸ਼ਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ: ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂ ਕਾਲ : ਰਾਹੂਕਾਲ ਸਵੇਰੇ ਸਾਢੇ ਸਤ ਤੌ ਨੌ ਵਜੇ ਤੱਕ। ਪੁਰਬ, ਦਿਵਸ ਅਤੇ ਤਿਓਹਾਰ:- ਪੋਹ ਮੱਸਿਆ, ਸੋਮਵਤੀ ਮੱਸਿਆ, ਮੇਲਾ ਹਰੀਦੁਆਰ, ਸ਼੍ਰੀ ਪ੍ਰਯਾਗਰਾਜ ਆਦਿ ਤੀਰਥ ਸਥਾਨ ਮਹਾਤਮਾ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮਿਥੁਨ ਰਾਸ਼ੀ ਵਾਲਿਆਂ ਦਾ ਮਨ ਰਹੇਗਾ ਟੈਂਸ-ਪਰੇਸ਼ਾਨ, ਮੇਖ ਰਾਸ਼ੀ ਵਾਲੇ ਪੇਟ ਦਾ ਰੱਖਣ ਖ਼ਾਸ ਧਿਆਨ
NEXT STORY