ਮੇਖ : ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ਲਈ ਸਿਤਾਰਾ ਜ਼ੋਰਦਾਰ, ਯਤਨ ਅਤੇ ਭੱਜਦੌੜ ਕਰਨ ’ਤੇ ਕਿਸੇ ਸਮੱਸਿਆ ਦਾ ਹੱਲ ਹੋ ਸਕਦਾ ਹੈ।
ਬ੍ਰਿਖ : ਕਿਸੇ ਧਾਰਮਿਕ ਕੰਮ ਨੂੰ ਹੱਥ ’ਚ ਲੈਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ ਵਾਰਤਾ, ਭਜਨ-ਕੀਰਤਨ ਸੁਣਨ ’ਚ ਜੀਅ ਲੱਗੇਗਾ, ਇਰਾਦਿਆਂ ’ਚ ਸਫਲਤਾ ਮਿਲੇਗੀ।
ਮਿਥੁਨ : ਸਿਹਤ ਦੇ ਮਾਮਲੇ ’ਚ ਨਾ ਤਾਂ ਲਾਪਰਵਾਹੀ ਵਰਤੋਂ ਅਤੇ ਨਾ ਹੀ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ ਪਰ ਜਨਰਲ ਹਾਲਾਤ ਨਾਰਮਲ ਬਣੇ ਰਹਿਣਗੇ।
ਕਰਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਸੰਤੋਖਜਨਕ, ਫੈਮਿਲੀ ਫਰੰਟ ’ਤੇ ਤਾਲਮੇਲ ਸਦਭਾਅ ਬਣਿਆ ਰਹੇਗਾ, ਇੱਜ਼ਤ ਮਾਣ ਦੀ ਪ੍ਰਾਪਤੀ।
ਸਿੰਘ : ਦੁਸ਼ਮਣਾਂ ਦੀ ਉੱਛਲ-ਕੂਦ ਆਪ ਨੂੰ ਪ੍ਰੇਸ਼ਾਨ ਰੱਖਣ ਵਾਲੀ ਹੈ, ਇਸ ਲਈ ਉਨ੍ਹਾਂ ਨਾਲ ਨੇੜਤਾ ਨਾ ਰੱਖਣਾ ਸਹੀ ਰਹੇਗਾ, ਮਨ ਵੀ ਡਿਸਟਰਬ ਜਿਹਾ ਰਹੇਗਾ।
ਕੰਨਿਆ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਸ਼ਤਰੂ ਆਪ ਅੱਗੇ ਟਿਕ ਨਾ ਸਕਣਗੇ।
ਤੁਲਾ : ਕੋਰਟ-ਕਚਹਿਰੀ ਨਾਲ ਜੁੜੇ ਕਿਸੇ ਕੰਮ ਲਈ ਸ਼ੁਰੂਆਤੀ ਕੋਸ਼ਿਸ਼ ਚੰਗਾ ਨਤੀਜਾ ਦੇਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਬ੍ਰਿਸ਼ਚਕ : ਸਿਤਾਰਾ ਆਪ ਨੂੰ ਹਿੰਮਤੀ-ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਐਕਟਿਵ ਅਤੇ ਇਫੈਕਟਿਵ ਰੱਖੇਗਾ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ।
ਧਨ : ਲੋਹਾ-ਲੋਹਾ ਮਸ਼ੀਨਰੀ, ਲੋਹੇ ਦੇ ਕਲਪੁਰਜ਼ਿਆਂ, ਹਾਰਡ-ਵੇਅਰ, ਸਟੀਲ ਫਰਨੀਚਰ, ਸਟੀਲ ਸ਼ਟਰਿੰਗ ਦਾ ਕੰਮ ਕਰਨ ਵਾਲਿਆਂ ਨੂੰ ਭਰਪੂਰ ਲਾਭ ਮਿਲੇਗਾ।
ਮਕਰ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਯਤਨਾਂ ਝਮੇਲਿਆਂ ਨੂੰ ਸੁਲਝਾਉਣ ’ਚ ਸਫਲਤਾ ਮਿਲੇਗੀ ਪਰ ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖਣਾ ਜ਼ਰੂਰੀ।
ਕੁੰਭ : ਉਲਝਣਾਂ ਮੁਸ਼ਕਲਾਂ ਕਰ ਕੇ ਆਪ ਦੇ ਕਿਸੇ ਬਣੇ-ਬਣਾਏ ਕੰਮ ਦੇ ਵਿਗੜਣ ਦਾ ਡਰ ਰਹੇਗਾ, ਸਫਰ ਵੀ ਟਾਲ ਦੇਣਾ ਸਹੀ ਰਹੇਗਾ।
ਮੀਨ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਅਰਥ ਦਸ਼ਾ ਵੀ ਕੰਫਰਟੇਬਲ ਰਹੇਗੀ, ਯਤਨ ਕਰਨ ’ਤੇ ਕਾਰੋਬਾਰੀ ਪ੍ਰੋਗਰਾਮਿੰਗ ਚੰਗਾ ਨਤੀਜਾ ਦੇਵੇਗੀ।
1 ਜਨਵਰੀ 2025, ਬੁੱਧਵਾਰ
ਪੋਹ ਸੁਦੀ ਤਿੱਥੀ ਦੂਜ (1-2 ਮੱਧ ਰਾਤ 2.25 ਤੱਕ) ਅਤੇ ਮਗਰੋਂ ਤਿਥੀ ਤੀਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਧਨ ’ਚ
ਚੰਦਰਮਾ ਮਕਰ ’ਚ
ਮੰਗਲ ਕਰਕ ’ਚ
ਬੁੱਧ ਬ੍ਰਿਸ਼ਚਕ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਕੁੰਭ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਪੋਹ ਪ੍ਰਵਿਸ਼ਟੇ 18, ਰਾਸ਼ਟਰੀ ਸ਼ਕ ਸੰਮਤ : 1946, ਮਿਤੀ :11 (ਪੋਹ), ਹਿਜਰੀ ਸਾਲ 1446, ਮਹੀਨਾ : ਜਮਾਦਿ ਉੱਲ ਸਾਨੀ, ਤਰੀਕ : 30, ਸੂਰਜ ਉਦੇ ਸਵੇਰੇ 7.31 ਵਜੇ, ਸੂਰਜ ਅਸਤ ਸ਼ਾਮ 5.32 ਵਜੇ (ਜਲੰਧਰ ਟਾਈਮ), ਨਕਸ਼ੱਤਰ: ਉੱਤਰਾ ਖਾੜਾ (ਰਾਤ 11.46 ਤਕ) ਅਤੇ ਮਗਰੋਂ ਨਕੱਸ਼ਤਰ ਸ਼੍ਰਵਣ, ਯੋਗ: ਵਿਆਘਾਤ (ਸ਼ਾਮ 5.06 ਤੱਕ) ਅਤੇ ਮਗਰੋਂ ਯੋਗ ਹਰਸ਼ਣ, ਚੰਦਰਮਾ : ਮਕਰ ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਉਤਰ ਅਤੇ ਵਾਯਿਵਯ , ਦਿਸ਼ਾ ਲਈ ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ:- ਚੰਦਰ ਦਰਸ਼ਨ, ਆਰੋਗਿਯ ਵਰਤ, ਅੰਗ੍ਰੇਜ਼ੀ ਸਾਲ 2025 ਸ਼ੁਰੂ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਸਾਲ 2025 'ਚ ਇਨ੍ਹਾਂ ਤਿੰਨ ਰਾਸ਼ੀ ਵਾਲਿਆਂ ਦੀ ਚਮਕੇਗੀ ਕਿਸਮਤ
NEXT STORY