ਮੇਖ : ਸਿਤਾਰਾ ਬਾਅਦ ਦੁਪਹਿਰ ਤੱਕ ਕਾਰੋਬਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ ਰੱਖਣ ਵਾਲਾ ਪਰ ਬਾਅਦ ’ਚ ਕੋਈ ਨਵੀਂ ਕੋਸ਼ਿਸ਼ ਸ਼ੁਰੂ ਕਰਨ ਤੋਂ ਬਚਣਾ ਸਹੀ ਰਹੇਗਾ।
ਬ੍ਰਿਖ : ਸਿਤਾਰਾ ਬਾਅਦ ਦੁਪਹਿਰ ਤੱਕ ਰਾਜਕੀ ਕੰਮਾਂ ਲਈ ਚੰਗਾ, ਇੱਜ਼ਤ ਮਾਣ ਬਣਿਆ ਰਹੇਗਾ ਪਰ ਬਾਅਦ ’ਚ ਕੰਮਕਾਜੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ।
ਮਿਥੁਨ : ਆਪ ਦੇ ਯਤਨ ਮਨੋਰਥ ਸਿਰੇ ਚੜ੍ਹਣਗੇ, ਭੱਜ-ਦੌੜ ਕਰਨ ’ਤੇ ਕਿਸੇ ਸਰਕਾਰੀ ਪ੍ਰੋਗਰਾਮ ’ਚੋਂ ਕੋਈ ਬਾਧਾ ਮੁਸ਼ਕਿਲ ਹਟੇਗੀ, ਤੇਜ ਪ੍ਰਭਾਵ ਬਣਿਆ ਰਹੇਗਾ।
ਕਰਕ : ਬਾਅਦ ਦੁਪਹਿਰ ਤੱਕ ਸਮਾਂ ਪੇਟ ਲਈ ਕਮਜ਼ੋਰ, ਖਾਣ-ਪੀਣ ਲਿਮਿਟ ’ਚ ਹੀ ਕਰੋ ਪਰ ਬਾਅਦ ’ਚ ਸਮਾਂ ਹਰ ਫਰੰਟ ’ਤੇ ਬਿਹਤਰੀ ਕਰਨ ਵਾਲਾ ਬਣੇਗਾ।
ਸਿੰਘ : ਸਿਤਾਰਾ ਬਾਅਦ ਦੁਪਹਿਰ ਤੱਕ ਕੰਮਕਾਜੀ ਦਸ਼ਾ ਸੰਤੋਖਜਨਕ ਰੱਖਣ ਵਾਲਾ ਪਰ ਬਾਅਦ ਤਬੀਅਤ ਪ੍ਰੇਸ਼ਾਨੀ ਰੱਖਣ ਵਾਲਾ ਸਮਾਂ ਬਣ ਸਕਦਾ ਹੈ।
ਕੰਨਿਆ : ਬਾਅਦ ਦੁਪਹਿਰ ਤੱਕ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ’ਤੇ ਮਨ ਘਬਰਾਹਟ ਮਹਿਸੂਸ ਕਰ ਸਕਦਾ ਹੈ ਪਰ ਬਾਅਦ ’ਚ ਕਾਰੋਬਾਰੀ ਦਸ਼ਾ ਸੁਧਰ ਸਕਦੀ ਹੈ।
ਤੁਲਾ : ਬਾਅਦ ਦੁਪਹਿਰ ਤੱਕ ਸਿਤਾਰਾ ਬਿਹਤਰ ਮਨੋਬਲ ਵਧੇਗਾ, ਪੈਠ-ਛਾਪ ਬਣੀ ਰਹੇਗੀ ਪਰ ਮਗਰੋਂ ਸਮਾਂ ਟੈਨਸ਼ਨ ਪ੍ਰੇਸ਼ਾਨੀ ਰੱਖਣ ਵਾਲਾ ਬਣੇਗਾ।
ਬ੍ਰਿਸ਼ਚਕ : ਜਨਰਲ ਸਿਤਾਰਾ ਸਟਰਾਂਗ ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ ਵਿਜਈ ਅਤੇ ਇਫੈਕਟਿਵ ਰੱਖੇਗਾ, ਮਾਣ ਸਨਮਾਨ ਦੀ ਪ੍ਰਾਪਤੀ।
ਧਨ : ਬਾਅਦ ਦੁਪਹਿਰ ਤੱਕ ਕੰਮਕਾਜੀ ਭੱਜ-ਦੌੜ ਅਤੇ ਵਿਅਸਤਤਾ ਬਣੀ ਰਹੇਗੀ ਅਤੇ ਮਗਰੋਂ ਸ਼ਤਰੂ ਵੀ ਆਪ ਦੀ ਪਕੜ ਹੇਠ ਰਹਿਣਗੇ, ਅਰਥ ਦਸ਼ਾ ਵੀ ਠੀਕ-ਠਾਕ ਰਹੇਗੀ।
ਮਕਰ : ਬਾਅਦ ਦੁਪਹਿਰ ਤੱਕ ਕੰਮਕਾਜੀ ਪ੍ਰੋਗਰਾਮਿੰਗ-ਪਲਾਨਿੰਗ ਲਾਭ ਦੇਵੇਗੀ, ਫਿਰ ਬਾਅਦ ’ਚ ਆਪ ਹਿੰਮਤੀ ਉਤਸ਼ਾਹੀ ਬਣੇ ਰਹੋਗੇ।
ਕੁੰਭ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਦੇਣ ਅਤੇ ਜਨਰਲ ਤੌਰ ’ਤੇ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖਣ ਵਾਲਾ।
ਮੀਨ : ਸਿਤਾਰਾ ਬਾਅਦ ਦੁਪਹਿਰ ਤੱਕ ਨੁਕਸਾਨ ਦੇਣ ਅਤੇ ਖਰਚਿਆਂ ਨੂੰ ਬਣਾਈ ਰੱਖਣ ਵਾਲਾ ਪਰ ਮਗਰੋਂ ਹਰ ਫਰੰਟ ’ਤੇ ਜਨਰਲ ਹਾਲਾਤ ਸੁਧਰਨਗੇ।
5 ਜਨਵਰੀ 2025, ਐਤਵਾਰ
ਪੋਹ ਸੁਦੀ ਤਿੱਥੀ ਛੱਠ (ਰਾਤ 8.16 ਤੱਕ) ਅਤੇ ਮਗਰੋਂ ਤਿਥੀ ਸਪਤਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਧਨ ’ਚ
ਚੰਦਰਮਾ ਕੁੰਭ ’ਚ
ਮੰਗਲ ਕਰਕ ’ਚ
ਬੁੱਧ ਧਨ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਕੁੰਭ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਪੋਹ ਪ੍ਰਵਿਸ਼ਟੇ 22, ਰਾਸ਼ਟਰੀ ਸ਼ਕ ਸੰਮਤ : 1946, ਮਿਤੀ :15 (ਪੋਹ), ਹਿਜਰੀ ਸਾਲ 1446, ਮਹੀਨਾ : ਰਜਬ, ਤਰੀਕ : 4, ਸੂਰਜ ਉਦੇ ਸਵੇਰੇ 7.31 ਵਜੇ, ਸੂਰਜ ਅਸਤ ਸ਼ਾਮ 5.35 ਵਜੇ (ਜਲੰਧਰ ਟਾਈਮ), ਨਕਸ਼ੱਤਰ: ਪੁਰਵਾ ਭਾਦਰਪਦ (ਰਾਤ 8.18 ਤੱਕ) ਅਤੇ ਮਗਰੋਂ ਨਕਸ਼ੱਤਰ ਉਤਰਾ ਭਾਦਰਪਦ, ਯੋਗ : ਵਿਅਤੀਘਾਤ (ਸਵੇਰੇ 7.32 ਤੱਕ) ਅਤੇ ਮਗਰੋਂ ਯੋਗ ਵਰਿਯਾਨ, ਚੰਦਰਮਾ : ਕੁੰਭ ਰਾਸ਼ੀ ’ਤੇ (ਬਾਅਦ ਦੁਪਹਿਰ 2.35 ਤੱਕ) ਅਤੇ ਮਗਰੋਂ ਮੀਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ: ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ) 381 ਮੋਤਾ ਸਿੰਘ ਨਗਰ, ਜਲੰਧਰ)
ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਖਰਚੇ ਵਧਾਉਣ ਵਾਲਾ, ਕੁੰਭ ਰਾਸ਼ੀ ਵਾਲੇ ਗੁੱਸੇ 'ਤੇ ਰੱਖਣ ਕਾਬੂ
NEXT STORY