ਮੇਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ, ਆਪਣੇ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਠੰਢੀਆਂ ਵਸਤਾਂ ਦੀ ਵਰਤੋਂ ਤੋਂ ਬਚੋ, ਮੌਸਮ ਦੇ ਐਕਸਪੋਜ਼ਰ ਤੋਂ ਵੀ ਬਚਾਅ ਰੱਖੋ।
ਬ੍ਰਿਖ : ਉਲਝਣਾਂ-ਝਮੇਲਿਆਂ, ਪੇਚੀਦਗੀਆਂ ਦਾ ਉਭਰਨਾ-ਸਿਮਟਣਾ ਜਾਰੀ ਰਹੇਗਾ, ਇਸ ਲਈ ਨਾ ਤਾਂ ਕੋਈ ਨਵੀਂ ਕੋਸ਼ਿਸ਼ ਕਰੋ ਅਤੇ ਨਾ ਹੀ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ।
ਮਿਥੁਨ : ਮਿੱਟੀ, ਰੇਤਾ, ਬੱਜਰੀ, ਟਿੰਬਰ ਅਤੇ ਕੰਸਟ੍ਰਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਭੱਜਦੌੜ ਜਾਂ ਮਿਹਨਤ ਦੀ ਚੰਗੀ ਰਿਟਰਨ ਮਿਲੇਗੀ।
ਕਰਕ : ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ, ਵੱਡੇ ਲੋਕ ਸਾਫਟ-ਕੰਸੀਡ੍ਰੇਟ ਸੁਪੋਰਟਿਵ ਰੁਖ ਰੱਖਣਗੇ, ਸ਼ਤਰੂ ਕਮਜ਼ੋਰ ਰਹਿਣਗੇ।
ਸਿੰਘ : ਧਾਰਮਿਕ ਅਤੇ ਸਾਮਾਜਿਕ ਕੰਮਾਂ ’ਚ ਧਿਆਨ, ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ।
ਕੰਨਿਆ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਲਿਮਟ ’ਚ ਖਾਣਾ-ਪੀਣਾ ਸਹੀ ਰਹੇਗਾ, ਸਫਰ ਵੀ ਟਾਲ ਦੇਣਾ ਸਹੀ ਰਹੇਗਾ।
ਤੁਲਾ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਸੋਚ-ਵਿਚਾਰ ਕਰੋਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ।
ਬ੍ਰਿਸ਼ਚਕ : ਨਾ ਤਾਂ ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਕਰੋ ਅਤੇ ਨਾ ਹੀ ਉਨ੍ਹਾਂ ’ਤੇ ਭਰੋਸਾ ਕਰੋ, ਕਿਉਂਕਿ ਉਹ ਆਪ ਖਿਲਾਫ ਕਾਫੀ ਐਕਟਿਵ ਰਹਿਣਗੇ।
ਧਨ : ਸੰਤਾਨ ਸਾਥ ਦੇਵੇਗੀ, ਸੁਪੋਰਟ ਕਰੇਗੀ ਅਤੇ ਆਪ ਨਾਲ ਤਾਲਮੇਲ ਰੱਖੇਗੀ, ਜਨਰਲ ਹਾਲਾਤ ਵੀ ਪਹਿਲੇ ਦੀ ਤਰ੍ਹਾਂ ਅਨੁਕੂਲ ਬਣੇ ਰਹਿਣਗੇ।
ਮਕਰ : ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਲਈ ਆਪ ਦੀ ਸ਼ੁਰੂਆਤੀ ਕੋਸ਼ਿਸ਼ ਚੰਗਾ ਨਤੀਜਾ ਦੇਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਕੁੰਭ : ਮਿੱਤਰਾਂ ਅਤੇ ਸੱਜਣ ਸਾਥੀਆਂ ਨਾਲ ਮੇਲ ਮਿਲਾਪ ਫਰੂਟਫੁਲ ਰਹੇਗਾ, ਸ਼ਤਰੂ ਵੀ ਆਪ ਅੱਗੇ ਆਪਣੇ ਆਪ ਨੂੰ ਬੇਬੱਸ ਮਹਿਸੂਸ ਕਰਨਗੇ।
ਮੀਨ : ਸਿਤਾਰਾ ਧਨ ਲਾਭ ਵਾਲਾ, ਯਤਨ ਕਰਨ ’ਤੇ ਕਾਰੋਬਾਰੀ ਪਲਾਨਿੰਗ-ਪ੍ਰੋਗਰਾਮਿੰਗ ਕੁਝ ਅੱਗੇ ਵਧ ਸਕਦੀ ਹੈ, ਕੰਮਕਾਜੀ ਟੂਰਿੰਗ ਵੀ ਲਾਭਕਾਰੀ।
8 ਜਨਵਰੀ 2025, ਬੁੱਧਵਾਰ
ਪੋਹ ਸੁਦੀ ਤਿੱਥੀ ਨੌਮੀ (ਬਾਅਦ ਦੁਪਹਿਰ 2.26 ਤੱਕ) ਅਤੇ ਮਗਰੋਂ ਤਿਥੀ ਦਸਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਧਨ ’ਚ
ਚੰਦਰਮਾ ਮੇਖ ’ਚ
ਮੰਗਲ ਕਰਕ ’ਚ
ਬੁੱਧ ਧਨ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਕੁੰਭ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਪੋਹ ਪ੍ਰਵਿਸ਼ਟੇ 25, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 18 (ਪੋਹ), ਹਿਜਰੀ ਸਾਲ 1446, ਮਹੀਨਾ : ਰਜਬ ਤਰੀਕ : 7, ਸੂਰਜ ਉਦੇ ਸਵੇਰੇ 7.32 ਵਜੇ, ਸੂਰਜ ਅਸਤ ਸ਼ਾਮ 5.37 ਵਜੇ (ਜਲੰਧਰ ਟਾਈਮ), ਨਕਸ਼ੱਤਰ: ਅਸ਼ਵਨੀ (ਸ਼ਾਮ 4.30 ਤੱਕ) ਅਤੇ ਮਗਰੋਂ ਨਕਸ਼ੱਤਰ ਭਰਣੀ, ਯੋਗ : ਸਿੱਧ (ਰਾਤ 8.23 ਤੱਕ) ਅਤੇ ਮਗਰੋਂ ਯੋਗ ਸਾਧਿਯ, ਚੰਦਰਮਾ : ਮੇਖ ਰਾਸ਼ੀ ’ਤੇ (ਪੂਰਾ ਦਿਨ ਰਾਤ), ਸ਼ਾਮ 4.30 ਤਕ ਜੰਮੇ ਬੱਚੇ ਨੂੰ ਅਸ਼ਵਨੀ ਨਕੱਸ਼ਤਰ ਦੀ ਪੂਜਾ ਲੱਗੇਗੀ, ਦਿਸ਼ਾ ਸ਼ੂਲ: ਉੱਤਰ ਅਤੇ ਵਾਯਿਵਯ, ਦਿਸ਼ਾ ਲਈ ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮੇਖ ਰਾਸ਼ੀ ਵਾਲਿਆਂ 'ਤੇ ਰਹੇਗਾ ਖ਼ਰਚਿਆਂ ਦਾ ਜ਼ੋਰ, ਤੁਲਾ ਰਾਸ਼ੀ ਵਾਲਿਆਂ ਦਾ ਮਨ ਰਹੇਗਾ ਡਾਵਾਂਡੋਲ
NEXT STORY