ਮੇਖ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਦੇ ਕਦਮ ਨੂੰ ਹਰ ਫ੍ਰੰਟ ’ਤੇ ਬੜ੍ਹਤ ਵੱਲ ਰੱਖੇਗਾ, ਧਾਰਮਿਕ-ਸਮਾਜਿਕ ਕੰਮਾਂ ’ਚ ਧਿਆਨ।
ਬ੍ਰਿਖ : ਜ਼ਮੀਨੀ ਕੰਮਾਂ ਲਈ ਸਿਤਾਰਾ ਉੱਤਮ, ਯਤਨ ਅਤੇ ਭੱਜਦੌੜ ਕਰਨ ’ਤੇ ਆਪ ਦਾ ਕਦਮ ਟਾਰਗੈੱਟ ਵੱਲ ਕੁਝ ਨਾ ਕੁਝ ਅੱਗੇ ਵਧੇਗਾ, ਮਾਣ-ਸਨਮਾਨ ਦੀ ਪ੍ਰਾਪਤੀ।
ਮਿਥੁਨ : ਵੱਡੇ ਲੋਕ ਮਿਹਰਬਾਨ-ਸਾਫਟ ਰਹਿਣਗੇ, ਕੰਮਕਾਜੀ ਸਾਥੀ ਨੂੰ ਕੋਆਪੋਰੇਟ ਕਰਨਗੇ ਪਰ ਡਿਗਣ-ਫਿਸਲਣ ਕਰ ਕੇ ਕਿਧਰੇ ਸੱਟ ਲੱਗਣ ਦਾ ਡਰ ਰਹੇਗਾ।
ਕਰਕ : ਠੇਕੇਦਾਰੀ ਜਾਂ ਸਰਕਾਰੀ ਮਹਿਕਮਿਆਂ ਨੂੰ ਸਾਮਾਨ ਸਪਲਾਈ ਕਰਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ।
ਸਿੰਘ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਿਸ ਕੰਮ ਲਈ ਕੋਸ਼ਿਸ਼ ਕਰੋਗੇ, ਉਸ ’ਚ ਸਫ਼ਲਤਾ ਮਿਲੇਗੀ ਪਰ ਠੰਡੀਆਂ ਵਸਤਾਂ ਦੀ ਵਰਤੋਂ ਪਰਹੇਜ਼ ਨਾਲ ਕਰੋਗੇ।
ਕੰਨਿਆ : ਸਿਤਾਰਾ ਖਰਚਿਆਂ ਨੂੰ ਵਧਾਉਣ ਅਤੇ ਅਰਥ ਦਸ਼ਾ ਤੰਗ ਰੱਖਣ ਵਾਲਾ, ਕੰਮਕਾਜੀ ਟੂਰ ਵੀ ਨਹੀਂ ਕਰਨਾ ਬਿਹਤਰ ਰਹੇਗਾ, ਮਨ ਵੀ ਪ੍ਰੇਸ਼ਾਨ ਅਪਸੈੱਟ ਰਹੇਗਾ।
ਤੁਲਾ : ਸਿਤਾਰਾ ਧਨ ਲਾਭ ਵਾਲਾ, ਯਤਨ ਕਰਨ ’ਤੇ ਕੋਈ ਕਾਰੋਬਾਰੀ ਰੁਕਾਵਟ ਮੁਸ਼ਕਿਲ ਹਟੇਗੀ, ਵੈਸੇ ਵੀ ਹਰ ਫ੍ਰੰਟ ’ਤੇ ਜਨਰਲ ਹਾਲਾਤ ਬਿਹਤਰ ਰਹਿਣਗੇ।
ਬ੍ਰਿਸ਼ਚਕ : ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ, ਮਾਣ-ਯਸ਼ ਦੀ ਪ੍ਰਾਪਤੀ, ਕਿਸੇ ਅਫਸਰ ਦੇ ਨਰਮ ਰੁਖ ਕਰ ਕੇ ਕੋਈ ਸਮੱਸਿਆ ਹੱਲ ਹੋਵੇਗੀ।
ਧਨ : ਇਰਾਦਿਆਂ ’ਚ ਮਜ਼ਬੂਤੀ, ਭੱਜਦੌੜ ਕਰਨ ’ਤੇ ਕੋਈ ਸਕੀਮ ਆਪਣੇ ਉਦੇਸ਼ ਵੱਲ ਕੁਝ ਅੱਗੇ ਵਧੇਗੀ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ।
ਮਕਰ : ਨਾਪ ਤੋਲ ਕੇ ਲਿਮਟ ’ਚ ਖਾਣਾ-ਪੀਣਾ ਸਹੀ ਰਹੇਗਾ, ਨਾ ਤਾਂ ਕਿਸੇ ਦੇ ਚੱਕਰ ’ਚ ਫਸੋ ਅਤੇ ਨਾ ਹੀ ਝਮੇਲੇ ’ਚ ਫਸੋ।
ਕੁੰਭ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫ਼ਲਤਾ ਸਾਥ ਦੇਵੇਗੀ, ਸ਼ਤਰੂ ਆਪ ਦੀ ਪਕੜ ਹੇਠ ਰਿਹਣਗੇ, ਪ੍ਰਭਾਵ-ਦਬਦਬਾ ਬਣਿਆ ਰਹੇਗਾ।
ਮੀਨ : ਟੈਂਸ, ਡਿਸਟਰਬ ਅਤੇ ਅਸ਼ਾਂਤ ਮਨ ਦੇ ਕਾਰਨ ਤੁਸੀਂ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਦੀ ਹਿੰਮਤ ਨਾ ਕਰ ਸਕੋਗੇ, ਸਫਰ ਵੀ ਪ੍ਰੇਸ਼ਾਨੀ ਅਤੇ ਨੁਕਸਾਨ ਵਾਲਾ ਹੋ ਸਕਦਾ ਹੈ।
18 ਜਨਵਰੀ 2025, ਸ਼ਨੀਵਾਰ
ਮਾਘ ਵਦੀ ਤਿੱਥੀ ਪੰਚਮੀ (ਪੂਰਾ ਦਿਨ-ਰਾਤ)।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਕਰ ’ਚ
ਚੰਦਰਮਾ ਸਿੰਘ ’ਚ
ਮੰਗਲ ਕਰਕ ’ਚ
ਬੁੱਧ ਧਨ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਕੁੰਭ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਮਾਘ ਪ੍ਰਵਿਸ਼ਟੇ 5, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 28 (ਪੋਹ), ਹਿਜਰੀ ਸਾਲ 1446, ਮਹੀਨਾ : ਰਜਬ, ਤਰੀਕ : 17, ਸੂਰਜ ਉਦੇ ਸਵੇਰੇ 7.30 ਵਜੇ, ਸੂਰਜ ਅਸਤ ਸ਼ਾਮ 5.46 ਵਜੇ (ਜਲੰਧਰ ਟਾਈਮ), ਨਕਸ਼ੱਤਰ: ਪੁਰਵਾ ਫਾਲਗੁਣੀ ( ਬਾਅਦ ਦੁਪਹਿਰ 2.52 ਤੱਕ) ਅਤੇ ਮਗਰੋਂ ਨਕੱਸ਼ਤਰ ਉੱਤਰਾ ਫਾਲਗੁਣੀ, ਯੋਗ : ਸ਼ੋਭਨ (18-19 ਮੱਧ ਰਾਤ 1.16 ਤੱਕ) ਅਤੇ ਮਗਰੋਂ ਯੋਗ ਅਤਿਗੰਡ, ਚੰਦਰਮਾ : ਸਿੰਘ ਰਾਸ਼ੀ ’ਤੇ (ਰਾਤ 9.29 ਤੱਕ) ਅਤੇ ਮਗਰੋਂ ਕੰਨਿਆ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ: ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂ ਕਾਲ ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਇਨ੍ਹਾਂ ਰਾਸ਼ੀ ਵਾਲਿਆਂ ਦੀ ਲੱਗੇਗੀ ਲਾਟਰੀ, ਪੈਸਿਆਂ ਦਾ ਵਰ੍ਹੇਗਾ, ਜਾਣੋ ਸਾਲ 2025 ਦਾ ਰਾਸ਼ੀਫਲ
NEXT STORY