ਮੇਖ : ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ’ਚੋਂ ਕੋਈ ਪੇਚੀਦਗੀ ਹਟ ਸਕਦੀ ਹੈ, ਇੱਜ਼ਤ ਮਾਣ ਦੀ ਪ੍ਰਾਪਤੀ, ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ।
ਬ੍ਰਿਖ : ਸਿਤਾਰਾ ਪੇਟ ਨੂੰ ਅਪਸੈੱਟ ਰੱਖਣ ਅਤੇ ਨੁਕਸਾਨ ਪ੍ਰੇਸ਼ਾਨੀ ਦੇ ਹਾਲਾਤ ਬਣਾਉਣ ਵਾਲਾ, ਇਸ ਲਈ ਅਹਿਤਿਆਤ ਰੱਖਣ ਦੀ ਜ਼ਰੂਰ ਹੋਵੇਗੀ, ਸਫਰ ਵੀ ਨਾ ਕਰਨਾ ਸਹੀ ਰਹੇਗਾ।
ਮਿਥੁਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਸੋਚੋਗੇ ਜਾਂ ਮਨ ਬਣਾਓਗੇ, ਉਸ ਨੂੰ ਕੁਝ ਨਾ ਕੁਝ ਸਫਲਤਾ ਜ਼ਰੂਰ ਮਿਲੇਗੀ ਜਾਂ ਬਿਹਤਰੀ ਹੋਵੇਗੀ।
ਕਰਕ : ਹਰ ਮਾਮਲੇ ’ਤੇ, ਹਰ ਗੱਲ ’ਤੇ ਬਗੈਰ ਕਾਰਨ ਆਪ ਦਾ ਵਿਰੋਧ ਹੁੰਦਾ ਰਹੇਗਾ, ਇਸ ਲਈ ਹਰ ਫਰੰਟ ’ਤੇ ਆਪ ਨੂੰ ਸੁਚੇਤ ਰਹਿਣਾ ਸਹੀ ਰਹੇਗਾ।
ਸਿੰਘ : ਜਨਰਲ ਸਿਤਾਰਾ ਸਟਰਾਂਗ, ਉਦੇਸ਼ ਮਨੋਰਥ ਹੱਲ ਹੋਣਗੇ, ਵੱਡੇ ਲੋਕ ਆਪ ਦੀ ਗੱਲ ਧਿਆਨ ਨਾਲ ਸੁਣਨਗੇ, ਵਿਰੋਧੀ ਆਪ ਦੀ ਪਕੜ ਹੇਠ ਰਹਿਣਗੇ।
ਕੰਨਿਆ : ਕੋਰਟ ਕਚਹਿਰੀ ’ਚ ਜਾਣ ’ਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ, ਆਪ ਦਾ ਪ੍ਰਭਾਵ-ਦਬਦਬਾ ਬਣਿਆ ਰਹੇਗਾ।
ਤੁਲਾ : ਕੰਮਕਾਜੀ ਸਾਥੀ, ਪਾਰਟਨਰ ਆਪ ਨਾਲ ਤਾਲਮੇਲ ਰੱਖਣਗੇ, ਅਤੇ ਆਪ ਦੇ ਹਰ ਪ੍ਰਸਤਾਵ-ਸਲਾਹ ਨੂੰ ਸੁਪੋਰਟ ਕਰਨਗੇ।
ਬ੍ਰਿਸ਼ਚਕ : ਸਿਤਾਰਾ ਧਨ ਲਾਭ ਵਾਲਾ, ਕੰਮਕਾਜੀ ਟੂਰਿੰਗ ਵੀ ਫਰੂਟਫੁਲ ਰਹੇਗੀ, ਕੰਮਕਾਜੀ ਪਲਾਨਿੰਗ-ਪ੍ਰੋਗਰਾਮਿੰਗ ਵੀ ਅੱਗੇ ਵਧੇਗੀ।
ਧਨ : ਵਪਾਰਕ ਅਤੇ ਕੰਮਕਾਜੀ ਦਸ਼ਾ ਸੰਤੋਖਜਨਕ, ਮਨ ਸੈਰ ਸਫਰ ਲਈ ਰਾਜ਼ੀ ਰਹੇਗਾ, ਵੈਸੇ ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖੋ।
ਮਕਰ : ਸਿਤਾਰਾ ਕਿਉਂਕਿ ਨੁਕਸਾਨ ਦੇਣ ਵਾਲਾ ਹੈ, ਇਸ ਲਈ ਨਾ ਤਾਂ ਲੈਣ-ਦੇਣ ਦਾ ਕੋਈ ਕੰਮ ਬੇ-ਧਿਆਨੀ ਨਾਲ ਕਰੋ ਅਤੇ ਨਾ ਹੀ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ।
ਕੁੰਭ : ਟੀਚਿੰਗ, ਕੋਚਿੰਗ, ਮੈਡੀਸਨ, ਡਿਜ਼ਾਈਨਿੰਗ ਟੂਰਿਜ਼ਮ-ਕੰਸਲਟੈਂਸੀ, ਗਾਰਮੈਂਟਸ ਦੇ ਕੰਮ ਲਾਭ ਦੇਣਗੇ, ਕਾਰੋਬਾਰੀ ਟੂਰਿੰਗ, ਪਲਾਨਿੰਗ ਲਾਭ ਦੇਵੇਗੀ।
ਮੀਨ : ਕਿਸੇ ਅਫਸਰ ਦੇ ਸਾਫਟ ਰੁਖ ਕਰਕੇ ਆਪ ਦਾ ਕੋਈ ਉਲਝਿਆ ਰੁਕਿਆ ਸਰਕਾਰੀ ਕੰਮ ਸਿਰੇ ਚੜ੍ਹਨ ਦੇ ਨੇੜੇ ਪਹੁੰਚ ਸਕਦਾ ਹੈ, ਇੱਜ਼ਤ ਮਾਣ ਦੀ ਪ੍ਰਾਪਤੀ।
27 ਜਨਵਰੀ 2025, ਸੋਮਵਾਰ
ਮਾਘ ਵਦੀ ਤਿੱਥੀ ਤਰੋਦਸ਼ੀ (ਰਾਤ 8.35 ਤੱਕ) ਅਤੇ ਮਗਰੋਂ ਤਿੱਥੀ ਚੌਦਸ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਕਰ ’ਚ
ਚੰਦਰਮਾ ਧਨ ’ਚ
ਮੰਗਲ ਮਿਥੁਨ ’ਚ
ਬੁੱਧ ਮਕਰ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਕੁੰਭ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਮਾਘ ਪ੍ਰਵਿਸ਼ਟੇ 14, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 7 (ਮਾਘ), ਹਿਜਰੀ ਸਾਲ 1446, ਮਹੀਨਾ : ਰਜਬ, ਤਰੀਕ : 26, ਸੂਰਜ ਉਦੇ ਸਵੇਰੇ 7.27 ਵਜੇ, ਸੂਰਜ ਅਸਤ ਸ਼ਾਮ 5.54 ਵਜੇ (ਜਲੰਧਰ ਟਾਈਮ), ਨਕਸ਼ੱਤਰ: ਮੂਲਾ (ਸਵੇਰੇ 9.02 ਵਜੇ ਤੱਕ) ਅਤੇ ਮਗਰੋਂ ਨਕੱਸ਼ਤਰ ਪੁਰਵਾ ਖਾੜਾ ਯੋਗ ਹਰਸ਼ਣ (27-28 ਮੱਧ ਰਾਤ 1.57 ਤੱਕ) ਅਤੇ ਮਗਰੋਂ ਯੋਗ ਵਜਰ, ਚੰਦਰਮਾ : ਧਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਭੱਦਰਾ ਸ਼ੁਰੂ ਹੋਵੇਗੀ (ਰਾਤ 8.35 ’ਤੇ), ਦਿਸ਼ਾ ਸ਼ੂਲ: ਪੂਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂ ਕਾਲ ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸੋਮ ਪ੍ਰਦੋਸ਼ ਵਰਤ, ਮਾਸਿਕ ਸ਼ਿਵਰਾਤਰੀ ਵਰਤ, ਪੇਰੂ ਤਰੋਦਸ਼ (ਜੈਨ) ਕੁੰਭ ਮਹਾਪੁਰਬ ਸ਼੍ਰੀ ਪ੍ਰਯਾਗਰਾਜ ਦਾ ਸਨਾਨ
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮੇਖ ਰਾਸ਼ੀ ਵਾਲੇ ਖਾਣ-ਪੀਣ ਦਾ ਰੱਖਣ ਧਿਆਨ, ਕਰਕ ਰਾਸ਼ੀ ਵਾਲਿਆਂ ਨੂੰ ਸੰਤਾਨ ਪੱਖੋਂ ਰਹੇਗਾ ਡਰ
NEXT STORY