ਮੇਖ : ਵ੍ਹੀਕਲਜ਼ ਦੀ ਸੇਲ ਪਰਚੇਜ਼ ਅਤੇ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ।
ਬ੍ਰਿਖ : ਯਤਨ ਕਰਨ ’ਤੇ ਕੋਈ ਉਲਝਿਆ ਰੁਕਿਆ ਸਰਕਾਰੀ ਕੰਮ ਸਿਰੱ ਚੜ੍ਹ ਸਕਦਾ ਹੈ, ਆਪਣੀ ਉਛਲ ਕੂਦ ਦੇ ਬਾਵਜੂਦ ਵੀ ਸ਼ਤਰੂ ਆਪ ਅੱਗੇ ਟਿਕ ਨਾ ਸਕਣਗੇ।
ਮਿਥੁਨ : ਸਟ੍ਰਾਂਗ ਸਿਤਾਰਾ ਆਪ ਦੇ ਕਦਮ ਨੂੰ ਹਰ ਫ੍ਰੰਟ ’ਤੇ ਬੜ੍ਹਤ ਵੱਲ ਰੱਖਣ ਵਾਲਾ, ਮਾਣ-ਯਸ਼ ਦੀ ਪ੍ਰਾਪਤੀ, ਵੈਸੇ ਕਾਰੋਬਾਰੀ ਦਸ਼ਾ ਵੀ ਠੀਕ ਠਾਕ ਰਹੇਗੀ।
ਕਰਕ : ਸਿਹਤ ਅਤੇ ਖਾਣ-ਪੀਣ ਦੇ ਮਾਮਲੇ ’ਚ ਸੁਚੇਤ ਰਹਿਣਾ ਸਹੀ ਰਹੇਗਾ, ਸਫ਼ਰ ਵੀ ਨਹੀਂ ਕਰਨਾ ਚਾਹੀਦਾ ਪਰ ਜਨਰਲ ਹਾਲਾਤ ਅਨੁਕੂਲ ਰਹਿਣਗੇ।
ਸਿੰਘ : ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫ਼ਲਤਾ ਮਿਲੇਗੀ, ਘਰੇਲੂ ਫ੍ਰੰਟ ’ਤੇ ਵੀ ਤਾਲਮੇਲ-ਦਬਦਬਾ ਬਣਿਆ ਰਹੇਗਾ।
ਕੰਨਿਆ : ਸ਼ਤਰੂ ਬਗੈਰ ਕਿਸੇ ਕਾਰਨ ਹੀ ਆਪ ਦੇ ਗਲੇ ਪੈਣ ਲਈ ਤਿਆਰ ਦਿਸਣਗੇ ਇਸ ਲਈ ਉਨ੍ਹਾਂ ਤੋਂ ਡਿਸਟੈਂਸ ਬਣਾ ਕੇ ਰੱਖਣਾ ਸਹੀ ਰਹੇਗਾ।
ਤੁਲਾ : ਸੰਤਾਨ ਦਾ ਸੁਪੋਰਟਿਵ ਰੁਖ ਆਪ ਦੀ ਕਿਸੇ ਸਮੱਸਿਆ ਨੂੰ ਸੁਲਝਾਉਣ ਲਈ ਬਹੁਤ ਹੈਲਪਫੁਲ ਸਿੱਧ ਹੋ ਸਕਦਾ ਹੈ।
ਬ੍ਰਿਸ਼ਚਕ : ਅਦਾਲਤ ਨਾਲ ਜੁੜੇ ਕਿਸੇ ਕੰਮ ਲਈ ਸ਼ੁਰੂਆਤੀ ਯਤਨ ਬਿਹਤਰ ਨਤੀਜਾ ਦੇਣਗੇ, ਸ਼ਤਰੂ ਵੀ ਆਪ ਦੀ ਪਕੜ ਹੇਠ ਰਹਿਣਗੇ।
ਧਨ : ਕਿਸੇ ਵੱਡੇ ਆਦਮੀ ਦਾ ਸਹਿਯੋਗ ਲੈਣ ਲਈ ਜੇ ਆਪ ਉਸ ਨੂੰ ਅਪਰੋਚ ਕਰੋਗੇ ਤਾਂ ਉਹ ਆਪ ਦੀ ਗੱਲ ਧਿਆਨ ਅਤੇ ਹਮਦਰਦੀ ਨਾਲ ਸੁਣੇਗਾ।
ਮਕਰ : ਲੋਹਾ, ਲੋਹਾ ਮਸ਼ੀਨਰੀ, ਹਾਰਡ ਵੇਅਰ, ਲੋਹੇ ਦੇ ਬਣੇ ਸਾਮਾਨ ਦਾ ਕੰਮ ਧੰਦਾ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਚੰਗਾ ਲਾਭ ਮਿਲੇਗਾ।
ਕੁੰਭ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫ਼ਲਤਾ ਸਾਥ ਦੇਵੇਗੀ, ਆਪ ਜਨਰਲ ਤੌਰ ’ਤੇ ਦੂਜਿਆਂ ’ਤੇ ਹਾਵੀ-ਪ੍ਰਭਾਵੀ ਰਹੋਗੇ।
ਮੀਨ : ਖਰਚਿਆਂ ਦਾ ਜ਼ੋਰ, ਖਰਚ ਜਾਇਜ਼ ਅਤੇ ਫਜ਼ੂਲ ਦੋਵੇਂ ਤਰ੍ਹਾਂ ਦੇ ਹੋ ਸਕਦੇ ਹਨ, ਇਸ ਲਈ ਹੱਥ ਰੋਕ ਕੇ ਖਰਚ ਕਰਨਾ ਸਹੀ ਰਹੇਗਾ।
31 ਜਨਵਰੀ 2025, ਸ਼ੁੱਕਰਵਾਰ
ਮਾਘ ਸੁਦੀ ਤਿੱਥੀ ਦੂਜ (ਦੁਪਹਿਰ ਦੋ ਵਜੇ ਤੱਕ) ਅਤੇ ਮਗਰੋਂ ਤਿੱਥੀ ਤੀਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਕਰ ’ਚ
ਚੰਦਰਮਾ ਕੁੰਭ ’ਚ
ਮੰਗਲ ਮਿਥੁਨ ’ਚ
ਬੁੱਧ ਮਕਰ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਮੀਨ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਮਾਘ ਪ੍ਰਵਿਸ਼ਟੇ 18, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 11 (ਮਾਘ), ਹਿਜਰੀ ਸਾਲ 1446, ਮਹੀਨਾ : ਸ਼ਾਬਾਨ, ਤਰੀਕ : 1, ਸੂਰਜ ਉਦੇ ਸਵੇਰੇ 7.25 ਵਜੇ, ਸੂਰਜ ਅਸਤ ਸ਼ਾਮ 5.58 ਵਜੇ (ਜਲੰਧਰ ਟਾਈਮ), ਨਕਸ਼ੱਤਰ: ਸ਼ਤਭਿਖਾ (31 ਜਨਵਰੀ- 1 ਫਰਵਰੀ ਮੱਧ ਰਾਤ 4.15 ਤੱਕ) ਅਤੇ ਮਗਰੋਂ ਨਕੱਸ਼ਤਰ ਪੁਰਵਾ ਭਾਦਰਪਦ, ਯੋਗ ਵਰਿਆਨ (ਬਾਅਦ ਦੁਪਹਿਰ 3.33 ਤੱਕ) ਅਤੇ ਮਗਰੋਂ ਯੋਗ ਪ੍ਰਿਧ, ਚੰਦਰਮਾ : ਕੁੰਭ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ: ਪੱਛਮ ਅਤੇ ਨੇਰਿਤਿਆ ਦਿਸ਼ਾ ਲਈ ਰਾਹੂ ਕਾਲ ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ, ਪੁਰਬ, ਦਿਵਸ ਅਤੇ ਤਿਉਹਾਰ : ਬਾਬਾ ਲਾਲ ਦਿਆਲ (ਧਿਆਨਪੁਰ) ਜੈਅੰਤੀ, ਰਾਸ਼ਟਰੀ ਕੋਹੜ ਦਿਵਸ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮੇਖ ਰਾਸ਼ੀ ਵਾਲਿਆਂ ਲਈ ਸਿਤਾਰਾ ਸਰਕਾਰੀ ਕੰਮਾਂ ਲਈ ਸਟ੍ਰਾਂਗ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
NEXT STORY