ਮੇਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ, ਠੰਡੀਆਂ ਵਸਤਾਂ ਦੀ ਵਰਤੋਂ ਪ੍ਰਹੇਜ਼ ਨਾਲ ਕਰੋ।
ਬ੍ਰਿਖ : ਚੂੰਕਿ ਜਨਰਲ ਸਿਤਾਰਾ ਕਮਜ਼ੋਰ ਹੈ, ਇਸ ਲਈ ਲੈਣ-ਦੇਣ ਅਤੇ ਲਿਖਣ-ਪੜ੍ਹਨ ਦੇ ਕੰਮਾਂ ’ਚ ਅਹਿਤਿਆਤ ਵਰਤਣੀ ਸਹੀ ਰਹੇਗਾ।
ਮਿਥੁਨ : ਵਪਾਰ ਕਾਰੋਬਾਰੀ ਦੇ ਕੰਮਾਂ ’ਚ ਲਾਭ, ਕਾਰੋਬਾਰੀ ਟੂਰਿੰਗ ਪ੍ਰੋਗਰਾਮਿੰਗ ਵੀ ਫਰੂਟਫੁੱਲ ਰਹੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਕਰਕ : ਜਿਹੜੇ ਕੰਮ ਲਈ ਸੋਚੋਗੇ ਜਾਂ ਮਨ ਬਣਾਉਗੇ, ਉਸ ’ਚ ਸਫਲਤਾ ਮਿਲੇਗੀ, ਵੱਡੇ ਲੋਕ ਵੀ ਆਪ ਦੇ ਪ੍ਰਤੀ ਸਾਫਟ ਰੁਖ ਰੱਖਣਗੇ।
ਸਿੰਘ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਨ, ਧਾਰਮਿਕ ਲਿਟ੍ਰੇਚਰ ਪੜ੍ਹਨ ਅਤੇ ਕਥਾ-ਵਾਰਤਾ, ਭਜਨ ਕੀਰਤਨ ਸੁਨਣ ’ਚ ਰੁਚੀ ਰਹੇਗੀ।
ਕੰਨਿਆ : ਸਿਤਾਰਾ ਪੇਟ ਲਈ ਕਮਜ਼ੋਰ, ਇਸ ਲਈ ਖਾਣ-ਪੀਣ ’ਚ ਉਨ੍ਹਾਂ ਵਸਤਾਂ ਦੀ ਵਰਤੋਂ ਨਾ ਕਰੋ, ਜਿਹੜੀਆਂ ਤਬੀਅਤ ਨੂੰ ਸੂਟ ਨਾ ਕਰਦੀਆਂ ਹੋਣ।
ਤੁਲਾ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਆਪ ਹਰ ਫਰੰਟ ’ਤੇ ਹਾਵੀ-ਪ੍ਰਭਾਵੀ ਰਹੋਗੇ, ਫੈਮਿਲੀ ਫਰੰਟ ’ਤੇ ਵੀ ਤਾਲਮੇਲ ਰਹੇਗਾ।
ਬ੍ਰਿਸ਼ਚਕ : ਵੈਰੀ ਵਿਰੋਧੀ ਆਪ ਦੀ ਪਲਾਨਿੰਗ ਨੂੰ ਅੱਗੇ ਵਧਾਉਣ ’ਚ ਰੁਕਾਵਟ ਬਣ ਸਕਦੇ ਹਨ, ਨੁਕਸਾਨ ਪ੍ਰੇਸ਼ਾਨੀ ਦਾ ਵੀ ਡਰ।
ਧਨ : ਸੰਤਾਨ ਦੇ ਸਾਫਟ ਰੁਖ ’ਤੇ ਭਰੋਸਾ ਕੀਤਾ ਜਾ ਸਕਦਾ ਹੈ, ਯਤਨ ਕਰਨ ’ਤੇ ਆਪ ਦੀ ਕੋਈ ਸਕੀਮ ਅੱਗੇ ਵਧ ਸਕਦੀ ਹੈ।
ਮਕਰ : ਜ਼ਮੀਨੀ ਕੰਮਾਂ ਨੂੰ ਹੱਥ ’ਚ ਲੈਣ ’ਤੇ ਬਿਹਤਰੀ ਦਾ ਨਤੀਜਾ ਮਿਲਣ ਦੀ ਆਸ, ਤੇਜ਼ ਪ੍ਰਭਾਵ ਬਣਿਆ ਰਹੇਗਾ।
ਕੁੰਭ : ਸਟਰਾਂਗ ਸਿਤਾਰਾ ਆਪ ਨੂੰ ਹਿੰਮਤੀ-ਉਤਸ਼ਾਹੀ-ਕੰਮਕਾਜੀ ਤੌਰ ’ਤੇ ਐਕਟਿਵ ਵਿਅਸਤ ਅਤੇ ਇਫੈਕਟਿਵ ਰੱਖੇਗਾ।
ਮੀਨ : ਮਿੱਟੀ-ਰੇਤਾ-ਬਜਰੀ ਟਿੰਬਰ, ਕੰਸਟ੍ਰਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ, ਪਰ ਆਪਣੇ ਗੁੱਸੇ ’ਤੇ ਕਾਬੂ ਰੱਖੋ।
3 ਫਰਵਰੀ 2025, ਸੋਮਵਾਰ
ਮਾਘ ਸੁਦੀ ਤਿੱਥੀ ਛੱਠ (3.4 ਮੱਧ ਰਾਤ 4.38 ਤੱਕ) ਅਤੇ ਮਗਰੋਂ ਤਿੱਥੀ ਸਪਤਮੀ ਹੈ
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਕਰ ’ਚ
ਚੰਦਰਮਾ ਮੀਨ ’ਚ
ਮੰਗਲ ਮਿਥੁਨ ’ਚ
ਬੁੱਧ ਮਕਰ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਮੀਨ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਮਾਘ ਪ੍ਰਵਿਸ਼ਟੇ 21, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 14 (ਮਾਘ), ਹਿਜਰੀ ਸਾਲ 1446, ਮਹੀਨਾ : ਸ਼ਾਬਾਨ, ਤਰੀਕ : 4, ਸੂਰਜ ਉਦੇ ਸਵੇਰੇ 7.23 ਵਜੇ, ਸੂਰਜ ਅਸਤ ਸ਼ਾਮ 6.01 ਵਜੇ (ਜਲੰਧਰ ਟਾਈਮ), ਨਕਸ਼ੱਤਰ: ਰੇਵਤੀ (ਰਾਤ 11.17 ਤੱਕ) ਅਤੇ ਮਗਰੋਂ ਨਕੱਸ਼ਤਰ ਅਸ਼ਵਨੀ, ਯੋਗ , ਸਾਧਿਯ (3-4 ਮੱਧ ਰਾਤ 3.03 ਤੱਕ) ਅਤੇ ਮਗਰੋਂ ਯੋਗ ਸ਼ੁੱਭ, ਚੰਦਰਮਾ : ਮੀਨ ਰਾਸ਼ੀ ਤੇ (ਰਾਤ 11.17 ਤੱਕ) ਅਤੇ ਮਗਰੋਂ ਮੇਸ਼ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਲੱਗੀ ਰਹੇਗੀ (ਰਾਤ 11.17 ਤੱਕ) ਰਾਤ 11.17 ਤੱਕ ਜੰਮੇ ਬੱਚੇ ਨੂੰ ਰੇਵਤੀ ਨਕੱਸ਼ਤਰੀ ਅਤੇ ਮਗਰੋਂ ਅਸ਼ਵਨੀ ਨਕੱਸ਼ਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ: ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂ ਕਾਲ ਸਵੇਰੇ ਸਾਢੇ ਸਤ ਤੋਂ ਨੌਂ ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਕਰਕ ਰਾਸ਼ੀ ਵਾਲਿਆਂ ਨੂੰ ਕੰਮਾਂ 'ਚ ਮਿਲੇਗੀ ਸਫ਼ਲਤਾ, ਬ੍ਰਿਖ ਰਾਸ਼ੀ ਵਾਲਿਆਂ ਦਾ ਸਿਤਾਰਾ ਹਾਨੀ ਵਾਲਾ
NEXT STORY