ਮੇਖ : ਵਪਾਰਕ ਅਤੇ ਕੰਮਕਾਜ ਦੀ ਦਸ਼ਾ ਬਿਹਤਰ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖੋ।
ਬ੍ਰਿਖ : ਸਮਾਂ ਉਲਝਣਾਂ, ਮੁਸ਼ਕਿਲਾਂ, ਪੇਚੀਦਗੀਆਂ ਵਾਲਾ ਹੈ, ਇਸ ਲਈ ਕੋਈ ਵੀ ਨਵੀਂ ਕੋਸ਼ਿਸ਼ ਸ਼ੁਰੂ ਕਰਨ ਤੋਂ ਬਚਣਾ ਚਾਹੀਦਾ ਹੈ, ਸਫਰ ਟਾਲ ਦੇਣਾ ਸਹੀ ਰਹੇਗਾ।
ਮਿਥੁਨ : ਸਿਤਾਰਾ ਧਨ ਲਾਭ ਵਾਲਾ, ਯਤਨ ਕਰਨ ’ਤੇ ਕਾਰੋਬਾਰੀ ਟੂਰਿੰਗ, ਪਲਾਨਿੰਗ, ਪ੍ਰੋਗਰਾਮਿੰਗ ਫਰੂਟਫੁੱਲ ਰਹੇਗੀ, ਸ਼ਤਰੂ ਕਮਜ਼ੋਰ ਤੇਜਹੀਣ ਰਹਿਣਗੇ।
ਕਰਕ :ਸਰਕਾਰੀ-ਗੈਰ ਸਰਕਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ, ਵੱਡੇ ਲੋਕ ਆਪ ’ਤੇ ਮਿਹਰਬਾਨ ਰਹਿਣਗੇ ਅਤੇ ਆਪ ਦੇ ਪ੍ਰਤੀ ਸਾਫਟ ਰੁਖ ਰੱਖਣਗੇ।
ਸਿੰਘ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਦੂਜਿਆਂ ’ਤੇ ਹਾਵੀ-ਪ੍ਰਭਾਵੀ ਵਿਜਈ ਰੱਖੇਗਾ, ਇਰਾਦਿਆਂ ’ਚ ਮਜ਼ਬੂਤੀ।
ਕੰਨਿਆ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਸੀਮਾ ’ਚ ਖਾਣਾ-ਪੀਣਾ ਸਹੀ ਰਹੇਗਾ, ਨੁਕਸਾਨ, ਧਨ ਹਾਨੀ ਦਾ ਵੀ ਡਰ ਰਹੇਗਾ।
ਤੁਲਾ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਫੈਮਿਲੀ ਫਰੰਟ ’ਤੇ ਤਾਲਮੇਲ ਸਦਭਾਅ ਸੌਹਾਰਦ ਬਣਿਆ ਰਹੇਗਾ।
ਬ੍ਰਿਸ਼ਚਕ : ਸ਼ਤਰੂ ਨੁਕਸਾਨ ਪਹੁੰਚਾਉਣ ਲਈ ਹਰ ਦਾਅ ਖੇਲ ਸਕਦੇ ਹਨ, ਇਸ ਲਈ ਉਨ੍ਹਾਂ ਤੋਂ ਜਿੰਨਾ ਫਾਸਲਾ ਰੱਖ ਸਕੋ, ਓਨਾ ਹੀ ਬਿਹਤਰ ਰਹੇਗਾ।
ਧਨ : ਸੰਤਾਨ ਸਾਥ ਦੇਵੇਗੀ, ਸੁਪਰੋਟ ਕਰੇਗੀ, ਆਪ ਦੀ ਕਿਸੇ ਸਮੱਿਸਆ ਦੀ ਸੈਟਲਮੈਂਟ ’ਚ ਉਹ ਕਾਫੀ ਇੰਸਟਰੂਮੈਂਟਲ ਹੋ ਸਕਦੀ ਹੈ।
ਕਰ : ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ ਲਈ ਯਤਨ ਕਰਨ ਲਈ ਚੰਗਾ ਸਮਾਂ, ਸ਼ਤਰੂ ਵੀ ਆਪ ਅੱਗੇ ਠਹਿਰ ਨਾ ਸਕਣਗੇ।
ਕੁੰਭ : ਜਨਰਲ ਤੌਰ ’ਤੇ ਸਿਤਾਰਾ ਮਜ਼ਬੂਤ, ਜਿਹੜਾ ਆਪ ਨੂੰ ਕੰਮਕਾਜੀ ਤੌਰ ’ਤੇ ਬਿੱਜ਼ੀ-ਐਕਟਿਵ, ਇਫੈਕਟਿਵ ਰੱਖੇਗਾ, ਸ਼ਤਰੂ ਕਮਜ਼ੋਰ ਰਹਿਣਗੇ।
ਮੀਨ : ਮਿੱਟੀ-ਰੇਤਾ-ਬਜਰੀ-ਟਿੰਬਰ, ਕੰਸਟ੍ਰਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਚੰਗਾ ਲਾਭ ਮਿਲੇਗਾ।
4 ਫਰਵਰੀ 2025, ਮੰਗਲਵਾਰ
ਮਾਘ ਸੁਦੀ ਤਿੱਥੀ ਸਪਤਮੀ (4-5 ਮੱਧ ਰਾਤ 2.31 ਤੱਕ) ਅਤੇ ਮਗਰੋਂ ਤਿੱਥੀ ਅਸ਼ਟਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਕਰ ’ਚ
ਚੰਦਰਮਾ ਮੇਖ ’ਚ
ਮੰਗਲ ਮਿਥੁਨ ’ਚ
ਬੁੱਧ ਮਕਰ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਮੀਨ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਮਾਘ ਪ੍ਰਵਿਸ਼ਟੇ 22, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 15 (ਮਾਘ), ਹਿਜਰੀ ਸਾਲ 1446, ਮਹੀਨਾ : ਸ਼ਾਬਾਨ, ਤਰੀਕ : 5, ਸੂਰਜ ਉਦੇ ਸਵੇਰੇ 7.22 ਵਜੇ, ਸੂਰਜ ਅਸਤ ਸ਼ਾਮ 6.01 ਵਜੇ (ਜਲੰਧਰ ਟਾਈਮ), ਨਕਸ਼ੱਤਰ: ਅਸ਼ਵਨੀ (ਰਾਤ 9.50 ਤੱਕ) ਅਤੇ ਮਗਰੋਂ ਨਕਸ਼ੱਤਰ ਭਰਣੀ, ਯੋਗ ਸ਼ੁੱਭ (2-3 ਮੱਧ ਰਾਤ 12.06 ਤੱਕ) ਅਤੇ ਮਗਰੋਂ ਯੋਗ ਸ਼ੁਕਲ, ਚੰਦਰਮਾ : ਮੇਖ ਰਾਸ਼ੀ ’ਤੇ (ਪੂਰਾ ਦਿਨ ਰਾਤ), ਰਾਤ 9.50 ਤੱਕ ਜੰਮੇ ਬੱਚੇ ਨੂੰ ਅਸ਼ਵਨੀ ਨਕਸ਼ੱਤਰ ਦੀ ਪੂਜਾ ਲੱਗੇਗੀ। ਭਦਰਾ ਸ਼ੁਰੂ ਹੋਵੇਗੀ (4-5 ਮੱਧ ਰਾਤ 2.31 ’ਤੇ)। ਦਿਸ਼ਾ ਸ਼ੂਲ : ਉਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂ ਕਾਲ ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਰਥ ਸਪਤਮੀ, ਭਾਨੁ ਸਮਤਮੀ , ਪੁੱਤਰ ਸਪਤਮੀ, ਆਰੋਗਿਆ ਵਰਤ
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਬ੍ਰਿਸ਼ਚਕ ਰਾਸ਼ੀ ਵਾਲਿਆਂ ਨੂੰ ਰਹੇਗਾ ਨੁਕਸਾਨ ਦਾ ਡਰ, ਕੰਨਿਆ ਰਾਸ਼ੀ ਵਾਲਿਆਂ ਦਾ ਸਿਤਾਰਾ ਪੇਟ ਲਈ ਕਮਜ਼ੋਰ
NEXT STORY