ਮੇਖ : ਸਿਤਾਰਾ ਆਮਦਨ ਵਾਲਾ, ਕੰਮਕਾਜੀ ਟੂਰਿੰਗ, ਭੱਜਦੌੜ ਵੀ ਚੰਗਾ ਨਤੀਜਾ ਦੇਵੇਗੀ, ਯਤਨ ਕਰਨ ’ਤੇ ਕੋਈ ਕੰਮਕਾਜੀ ਰੁਕਾਵਟ ਮੁਸ਼ਕਿਲ ਹਟੇਗੀ।
ਬ੍ਰਿਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਮਜ਼ਬੂਤ ਮਨੋਬਲ ਕਰਕੇ ਆਪ ਮੁਸ਼ਕਿਲ ਦਿਸਣ ਵਾਲੇ ਕੰਮ ਨੂੰ ਵੀ ਹੱਥ ’ਚ ਲੈਣ ਦਾ ਰਿਸਕ ਲੈ ਸਕਦੇ ਹੋ।
ਮਿਥੁਨ : ਸਿਤਾਰਾ ਕਿਉਂਕਿ ਉਲਝਣਾਂ-ਝਮੇਲਿਆਂ ਅਤੇ ਪੇਚੀਦਗੀਆਂ ਵਾਲਾ ਹੈ, ਇਸ ਲਈ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ’ਚ ਘਬਰਾਹਟ ਮਹਿਸੂਸ ਹੋਵੇਗੀ।
ਕਰਕ : ਟੀਚਿੰਗ, ਕੋਚਿੰਗ, ਟੂਰਿਜ਼ਮ, ਕੰਸਲਟੈਂਸੀ, ਪ੍ਰਿੰਟਿੰਗ, ਪਬਲੀਸ਼ਿੰਗ ਦਾ ਕੰਮ ਕਰਨ ਵਾਲੀਆਂ ਦੀ ਫਾਇਨਾਂਸ਼ੀਅਲ ਪੁਜ਼ੀਸ਼ਨ ਕੰਫ਼ਰਟੇਬਲ ਰਹੇਗੀ।
ਸਿੰਘ : ਲਾਇਟਲੀ ਯਤਨ ਕਰਨ ’ਤੇ ਵੀ ਸਰਕਾਰੀ-ਗੈਰ ਸਰਕਾਰੀ ਕੰਮਾਂ ’ਚ ਸਫ਼ਲਤਾ ਮਿਲਣ ਦੀ ਆਸ ਰੱਖੀ ਜਾ ਸਕਦੀ ਹੈ, ਮਾਣ-ਯਸ਼ ਦੀ ਪ੍ਰਾਪਤੀ।
ਕੰਨਿਆ : ਜਨਰਲ ਸਿਤਾਰਾ ਸਟ੍ਰਾਂਗ ਜਿਹੜਾ ਆਪ ਦੇ ਮਨੋਬਲ ਨੂੰ ਹਾਈ ਰੱਖੇਗਾ ਅਤੇ ਆਪ ਨੂੰ ਆਪਣੀ ਪਲਾਨਿੰਗ ਨੂੰ ਅੱਗੇ ਵਧਾਉਣ ’ਚ ਮਦਦ ਮਿਲੇਗੀ।
ਤੁਲਾ : ਤਬੀਅਤ ਨੂੰ ਸੂਟ ਨਾ ਕਰਨ ਵਾਲੀਆਂ ਵਸਤਾਂ ਦੀ ਵਰਤੋਂ ਖਾਣ-ਪੀਣ ’ਚ ਨਾ ਕਰਨਾ ਸਿਹਤ ਲਈ ਠੀਕ ਰਹੇਗਾ, ਸਫ਼ਰ ਵੀ ਨਾ ਕਰੋ।
ਬ੍ਰਿਸ਼ਚਕ : ਕੰਮਕਾਜ ਦੀ ਦਸ਼ਾ ਚੰਗੀ, ਸਫ਼ਲਤਾ ਸਾਥ ਦੇਵੇਗੀ, ਹਰ ਮਾਮਲੇ ਦੇ ਪ੍ਰਤੀ ਦੋਵੇਂ ਪਤੀ-ਪਤਨੀ ਦੀ ਇਕੋ ਜਿਹੀ ਸੋਚ ਅਪਰੋਚ ਰਹੇਗੀ।
ਧਨ : ਦੁਸ਼ਮਣਾਂ ਦੀ ਮੌਜੂਦਗੀ ਅਤੇ ਉਨ੍ਹਾਂ ਨਾਲ ਟਕਰਾਅ ਦਾ ਖਤਰਾ ਆਪ ਨੂੰ ਕਦਮ-ਕਦਮ ’ਤੇ ਦਿਸੇਗਾ, ਸਫ਼ਰ ਵੀ ਟਾਲ ਦਿਓ।
ਮਕਰ : ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ’ਚ ਨਾ ਸਿਰਫ਼ ਕੋਈ ਰੁਕਾਵਟ-ਮੁਸ਼ਕਿਲ ਵੀ ਹਟੇਗੀ, ਬਲਕਿ ਉਸ ’ਚ ਪੇਸ਼ਕਦਮੀ ਵੀ ਹੋਵੇਗੀ।
ਕੁੰਭ : ਅਦਾਲਤੀ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਚੰਗਾ, ਇੱਜ਼ਤ ਮਾਣ ਦੀ ਪ੍ਰਾਪਤੀ ਪਰ ਸੁਭਾਅ ’ਚ ਗੁੱਸੇ ਦਾ ਅਸਰ ਰਹੇਗਾ।
ਮੀਨ : ਕੰਮਕਾਜੀ ਭੱਜਦੌੜ ਅਤੇ ਵਿਅਸਤਤਾ ਰਹੇਗੀ, ਆਪ ਜਨਰਲ ਤੌਰ ’ਤੇ ਐਕਟਿਵ ਅਤੇ ਇਫੈਕਟਿਵ ਰਹੋਗੇ ਪਰ ਸੁਭਾਅ ’ਚ ਗੁੱਸਾ ਰਹੇਗਾ।
7 ਫਰਵਰੀ 2025, ਸ਼ੁੱਕਰਵਾਰ
ਮਾਘ ਸੁਦੀ ਤਿੱਥੀ ਦਸਮੀ (ਰਾਤ 9.27 ਤੱਕ) ਅਤੇ ਮਗਰੋਂ ਤਿਥੀ ਇੱਕਾਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਕਰ ’ਚ
ਚੰਦਰਮਾ ਬ੍ਰਿਖ ’ਚ
ਮੰਗਲ ਮਿਥੁਨ ’ਚ
ਬੁੱਧ ਮਕਰ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਮੀਨ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਮਾਘ ਪ੍ਰਵਿਸ਼ਟੇ 25, ਰਾਸ਼ਟਰੀ ਸ਼ਕ ਸੰਮਤ : 1946, ਮਿਤੀ :18 (ਮਾਘ), ਹਿਜਰੀ ਸਾਲ 1446, ਮਹੀਨਾ : ਸ਼ਾਬਾਨ, ਤਰੀਕ : 8, ਸੂਰਜ ਉਦੇ ਸਵੇਰੇ 7.20 ਵਜੇ, ਸੂਰਜ ਅਸਤ ਸ਼ਾਮ 6.04 ਵਜੇ (ਜਲੰਧਰ ਟਾਈਮ), ਨਕਸ਼ੱਤਰ: ਰੋਹਣੀ (ਸ਼ਾਮ 6.40 ਤੱਕ) ਅਤੇ ਮਗਰੋਂ ਨਕਸ਼ੱਤਰ ਮ੍ਰਿਗਸ਼ਿਰ, ਯੋਗ : ਏਂਦਰ (ਸ਼ਾਮ 4.17 ਤੱਕ) ਅਤੇ ਮਗਰੋਂ ਯੋਗ ਵੈਧ੍ਰਿਤੀ, ਚੰਦਰਮਾ : ਬ੍ਰਿਖ ਰਾਸ਼ੀ ’ਤੇ (7 ਫਰਵਰੀ ਦਿਨ ਰਾਤ ਅਤੇ 8 ਨੂੰ ਸਵੇਰੇ 6.21 ਤੱਕ) ਅਤੇ ਮਗਰੋਂ ਮਿਥੁਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਆ ਦਿਸ਼ਾ ਲਈ ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਬ੍ਰਿਖ ਰਾਸ਼ੀ ਵਾਲਿਆਂ ਦੀ ਵਪਾਰਕ ਅਤੇ ਕਾਰੋਬਾਰੀ ਦਸ਼ਾ ਚੰਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
NEXT STORY