ਮੇਖ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਸ਼ਤਰੂ ਆਪ ਦੀ ਪਕੜ ਹੇਠ ਰਹਿਣਗੇ, ਤੇਜ ਪ੍ਰਭਾਅ ਬਣਿਆ ਰਹੇਗਾ।
ਬ੍ਰਿਖ : ਖੇਤੀ ਉਤਪਾਦਾਂ, ਖੇਤੀ ਉਪਕਰਣਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ ਦਾ ਕੰਮ ਧੰਦਾ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਮਿਥੁਨ : ਕੰਮਕਾਜੀ ਦਸ਼ਾ ਬਿਹਤਰ, ਆਪ ਜਨਰਲ ਤੌਰ ’ਤੇ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰਹੋਗੇ ਪਰ ਪਾਣੀ ਦੀ ਵਰਤੋਂ ਸੀਮਾ ’ਚ ਕਰੋ।
ਕਰਕ : ਕਿਉਂਕਿ ਸਿਤਾਰਾ ਨੁਕਸਾਨ ਦੇਣ ਵਾਲਾ ਹੈ, ਇਸ ਲਈ ਨਾ ਤਾਂ ਉਧਾਰੀ ’ਚ ਫਸੋ ਅਤੇ ਨਾ ਹੀ ਲੈਣ-ਦੇਣ ਕਰਦੇ ਸਮੇਂ ਆਪਣੀ ਪੇਮੈਂਟ ਕਿਧਰੇ ਫ਼ਸਣ ਦਿਓ।
ਸਿੰਘ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ’ਚ ਕੰਮਕਾਜੀ ਟੂਰਿੰਗ ’ਚ ਲਾਭ ਦੇਣ ਵਾਲਾ, ਵੈਸੇ ਵੀ ਹਰ ਫ੍ਰੰਟ ’ਤੇ ਕਦਮ ਬੜ੍ਹਤ ਵੱਲ ਰਹੇਗਾ।
ਕੰਨਿਆ : ਸਰਕਾਰੀ-ਗੈਰ ਸਰਕਾਰੀ ਕੰਮਾਂ ’ਚ ਸਫ਼ਲਤਾ ਮਿਲੇਗੀ, ਵੱਡੇ ਲੋਕਾਂ ’ਚ ਆਪ ਦੀ ਪੈਠ ਬਣੀ ਰਹੇਗੀ ਪਰ ਸੁਭਾਅ ’ਚ ਗੁੱਸਾ ਰਹੇਗਾ।
ਤੁਲਾ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਇਰਾਦਿਆਂ ’ਚ ਮਜ਼ਬੂਤੀ, ਸ਼ਤਰੂ ਕਮਜ਼ੋਰ ਰਹਿਣਗੇ।
ਬ੍ਰਿਸ਼ਚਕ : ਸਿਹਤ ਬਾਰੇ ਸੁਚੇਤ ਰਹਿਣਾ ਸਹੀ ਰਹੇਗਾ, ਆਲਤੂ-ਫਾਲਤੂ ਵਸਤਾਂ ਦੇ ਖਾਣ-ਪੀਣ ਤੋਂ ਬਚੋ, ਧਨ ਹਾਨੀ ਦਾ ਵੀ ਡਰ।
ਧਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ-ਪ੍ਰੋਗਰਾਮਾਂ ’ਚ ਸਫ਼ਲਤਾ ਮਿਲੇਗੀ ਪਰ ਫੈਮਿਲੀ ਫ੍ਰੰਟ ’ਤੇ ਤਾਲਮੇਲ ਸਦਭਾਅ ਬਣਿਆ ਰਹੇਗਾ।
ਮਕਰ : ਸ਼ਤਰੂ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਕੋਈ ਮੌਕਾ ਹੱਥੋਂ ਨਾ ਜਾਣ ਦੇਣਗੇ, ਮਨ ਵੀ ਅਪਸੈੱਟ ਜਿਹਾ ਰਹੇਗਾ।
ਕੁੰਭ : ਯਤਨ ਕਰਨ ’ਤੇ ਜਿੱਥੇ ਪਲਾਨਿੰਗ-ਪ੍ਰੋਗਰਾਮਿੰਗ ਸਿਰੇ ਚੜ੍ਹੇਗੀ, ਉੱਥੇ ਜਨਰਲ ਹਾਲਾਤ ਵੀ ਬਿਹਤਰ ਬਣੇ ਰਹਿਣਗੇ।
ਮੀਨ : ਅਦਾਲਤ ਨਾਲ ਜੁੜੇ ਕਿਸੇ ਕੰਮ ਲਈ ਸ਼ੁਰੂਆਤੀ ਯਤਨ ਕਰਨ ’ਤੇ ਚੰਗਾ ਨਤੀਜਾ ਮਿਲਣ ਦੀ ਆਸ, ਸ਼ਤਰੂ ਕਮਜ਼ੋਰ ਰਹਿਣਗੇ।
8 ਫਰਵਰੀ 2025, ਸ਼ਨੀਵਾਰ
ਮਾਘ ਸੁਦੀ ਤਿੱਥੀ ਇਕਾਦਸ਼ੀ (ਰਾਤ 8.16 ਤੱਕ) ਅਤੇ ਮਗਰੋਂ ਤਿਥੀ ਦੁਆਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਕਰ ’ਚ
ਚੰਦਰਮਾ ਮਿਥੁਨ ’ਚ
ਮੰਗਲ ਮਿਥੁਨ ’ਚ
ਬੁੱਧ ਮਕਰ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਮੀਨ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਮਾਘ ਪ੍ਰਵਿਸ਼ਟੇ 26, ਰਾਸ਼ਟਰੀ ਸ਼ਕ ਸੰਮਤ : 1946, ਮਿਤੀ :19 (ਮਾਘ), ਹਿਜਰੀ ਸਾਲ 1446, ਮਹੀਨਾ : ਸ਼ਾਬਾਨ, ਤਰੀਕ : 9, ਸੂਰਜ ਉਦੇ ਸਵੇਰੇ 7.19 ਵਜੇ, ਸੂਰਜ ਅਸਤ ਸ਼ਾਮ 6.05 ਵਜੇ (ਜਲੰਧਰ ਟਾਈਮ), ਨਕਸ਼ੱਤਰ: ਮ੍ਰਿਗਸ਼ਿਰ (ਸ਼ਾਮ 6.07 ਤੱਕ) ਅਤੇ ਮਗਰੋਂ ਨਕਸ਼ੱਤਰ ਆਰਦਰਾ, ਯੋਗ : ਵੈਧ੍ਰਿਤੀ (ਦੁਪਹਿਰ 2.04 ਤੱਕ) ਅਤੇ ਮਗਰੋਂ ਯੋਗ ਵਿਸ਼ਕੁੰਭ, ਚੰਦਰਮਾ : ਮਿਥੁਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਰਹੇਗੀ (ਸਵੇਰੇ 8.51 ਤੋਂ ਲੈ ਕੇ ਰਾਤ 8.16 ਤੱਕ)। ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂ ਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ। ਪੂਰਬ, ਦਿਵਸ ਅਤੇ ਤਿਉਹਾਰ : ਜਯਾ ਇਕਾਦਸ਼ੀ ਵਰਤ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮੇਖ ਰਾਸ਼ੀ ਵਾਲਿਆਂ ਦਾ ਸਿਤਾਰਾ ਆਮਦਨ ਵਾਲਾ, ਬ੍ਰਿਸ਼ਚਕ ਰਾਸ਼ੀ ਵਾਲਿਆਂ ਦੀ ਸਫ਼ਲਤਾ ਦੇਵੇਗੀ ਸਾਥ
NEXT STORY