ਮੇਖ :ਸਿਤਾਰਾ ਸ਼ਾਮ ਤੱਕ ਅਹਿਤਿਆਤ ਪ੍ਰੇਸ਼ਾਨੀ ਵਾਲਾ, ਇਸ ਲਈ ਹਰ ਫਰੰਟ ’ਤੇ ਸੁਚੇਤ ਰਹੋ, ਪਰ ਬਾਅਦ ’ਚ ਸਮਾਂ ਕਾਰੋਬਾਰੀ ਕੰਮਾਂ ਅਤੇ ਸਫਲਤਾ ਲਈ ਚੰਗਾ।
ਬ੍ਰਿਖ : ਸਿਤਾਰਾ ਸ਼ਾਮ ਤੱਕ ਮਨ ਨੂੰ ਪ੍ਰੇਸ਼ਾਨ ਅਪਸੈੱਟ ਰੱਖਣ ਵਾਲਾ, ਪਰ ਬਾਅਦ ’ਚ ਦੁਸ਼ਮਣਾਂ ਕਰਕੇ ਆਪ ਦੀ ਪ੍ਰੇਸ਼ਾਨੀਆਂ ਵਧਣਗੀਆਂ।
ਮਿਥੁਨ : ਸਿਤਾਰਾ ਸ਼ਾਮ ਤੱਕ ਜਾਇਦਾਦੀ ਕੰਮਾਂ ’ਚ ਕਿਸੇ ਨਾ ਕਿਸੇ ਬਾਧਾ ਮੁਸ਼ਕਿਲ ਨੂੰ ਜਗਾਈ ਰੱਖਣ ਵਾਲਾ, ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ।
ਕਰਕ : ਸਿਤਾਰਾ ਸ਼ਾਮ ਤੱਕ ਆਪ ਨੂੰ ਐਕਟਿਵ ਅਤੇ ਇਫੈਕਟਿਵ ਰੱਖ ਸਕਦਾ ਹੈ ਪਰ ਘਟੀਆ ਲੋਕ ਪ੍ਰੇਸ਼ਾਨ ਰੱਖਣਗੇ ਬਾਅਦ ’ਚ ਸਮਾਂ ਸਫਲਤਾ ਦੇਣ ਵਾਲਾ ਬਣੇਗਾ।
ਸਿੰਘ : ਸ਼ਾਮ ਤੱਕ ਆਮਦਨ ਲਈ ਸਿਤਾਰਾ ਬੇਸ਼ਕ ਚੰਗਾ ਤਾਂ ਹੈ, ਪਰ ਧਨ ਦਾ ਠਹਿਰਾਵ ਘੱਟ ਹੋਵੇਗਾ, ਫਿਰ ਬਾਅਦ ’ਚ ਜਨਰਲ ਹਾਲਾਤ ਬਿਹਤਰ ਬਣਨਗੇ।
ਕੰਨਿਆ : ਸਿਤਾਰਾ ਵਪਾਰ ਕੰਮਕਾਜ ਦੇ ਕੰਮਾਂ ਨੂੰ ਸਵਾਰਨ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਪਰ ਘਰੇਲੂ ਫਰੰਟ ’ਤੇ ਕੁਝ ਪ੍ਰੇਸ਼ਾਨੀ ਰਹੇਗੀ।
ਤੁਲਾ : ਸਿਤਾਰਾ ਸ਼ਾਮ ਤੱਕ ਨੁਕਸਾਨ ਦੇਣ ਵਾਲਾ ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਹੀਂ ਕਰਨਾ ਚਾਹੀਦਾ, ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।
ਬ੍ਰਿਸ਼ਚਕ : ਸਿਤਾਰਾ ਸ਼ਾਮ ਤੱਕ ਕਾਰੋਬਾਰੀ ਪਲਾਨਿੰਗ, ਕੰਮਕਾਜੀ ਟੂਰਿੰਗ ਨੂੰ ਫਰੂਟ-ਫੁਲ ਰਖੇਗਾ, ਪਰ ਬਾਅਦ ’ਚ ਸਮਾਂ ਪ੍ਰੇਸ਼ਾਨੀ ਵਾਲਾ ਬਣੇਗਾ।
ਧਨ : ਸਿਤਾਰਾ ਸ਼ਾਮ ਤੱਕ ਬਾਧਾਵਾਂ, ਮੁਸ਼ਕਿਲਾਂ, ਰੁਕਾਵਟਾਂ ਵਾਲਾ ਕਿਸੇ ਅਫਸਰ ਦੇ ਰੁਖ ’ਚ ਸਖਤੀ ਨਜ਼ਰ ਆਵੇਗੀ, ਪਰ ਬਾਅਦ ’ਚ ਅਰਥ ਦਸ਼ਾ ਕੰਫਰਟੇਬਲ ਬਣੇਗੀ।
ਮਕਰ : ਸਿਤਾਰਾ ਸ਼ਾਮ ਤੱਕ ਆਪ ਨੂੰ ਐਕਟਿਵ ਤਾਂ ਰੱਖੇਗਾ, ਪਰ ਆਪ ਦੀ ਐਕਟੀਵਿਟੀ ਬੇਨਤੀਜਾ ਰਹੇਗੀ ਫਿਰ ਬਾਅਦ ’ਚ ਸਮਾਂ ਸਫਲਤਾ ਦੇਣ ਵਾਲਾ ਬਣੇਗਾ।
ਕੁੰਭ : ਸਿਤਾਰਾ ਸ਼ਾਮ ਤੱਕ ਸਿਹਤ ਲਈ ਕਮਜ਼ੋਰ, ਰੇਸ਼ਾ, ਨਜ਼ਲਾ, ਜ਼ੁਕਾਮ ਦੀ ਸ਼ਿਕਾਇਤ ਤੋਂ ਬਚਾਓ ਰਖੋ, ਪਰ ਬਾਅਦ ’ਚ ਜਨਰਲ ਹਾਲਾਤ ਬਿਹਤਰ ਬਨਣਗੇ।
ਮੀਨ : ਸਿਤਾਰਾ ਸ਼ਾਮ ਤੱਕ ਕਾਰੋਬਾਰੀ ਕੰਮਾਂ ਨੂੰ ਸਹੀ ਰੱਖਣ ਵਾਲਾ ਪਰ ਬਾਅਦ ’ਚ ਪੇਟ ਲਈ ਸਿਤਾਰਾ ਢਿੱਲਾ ਬਣੇਗਾ, ਮਨ ਵੀ ਅਸ਼ਾਂਤ ਜਿਹਾ ਰਹੇਗਾ।
17 ਫਰਵਰੀ 2025, ਸੋਮਵਾਰ
ਫੱਗਣ ਵਦੀ ਤਿੱਥੀ ਪੰਚਮੀ (ਰਾਤ 17-18 ਮੱਧ ਰਾਤ 4.54 ਤੱਕ) ਅਤੇ ਮਗਰੋਂ ਤਿੱਥੀ ਛੱਠ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੁੰਭ ’ਚ
ਚੰਦਰਮਾ ਕੰਨਿਆ ’ਚ
ਮੰਗਲ ਮਿਥੁਨ ’ਚ
ਬੁੱਧ ਕੁੰਭ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਮੀਨ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਫੱਗਣ ਪ੍ਰਵਿਸ਼ਟੇ 6, ਰਾਸ਼ਟਰੀ ਸ਼ਕ ਸੰਮਤ : 1946, ਮਿਤੀ :28(ਮਾਘ), ਹਿਜਰੀ ਸਾਲ 1446, ਮਹੀਨਾ : ਸ਼ਾਬਾਨ, ਤਰੀਕ : 18, ਸੂਰਜ ਉਦੇ ਸਵੇਰੇ 7.11 ਵਜੇ, ਸੂਰਜ ਅਸਤ ਸ਼ਾਮ 6.12 ਵਜੇ (ਜਲੰਧਰ ਟਾਈਮ), ਨਕਸ਼ੱਤਰ: ਚਿਤਰਾ (ਪੂਰਾ ਦਿਨ ਰਾਤ), ਯੋਗ ਸ਼ੂਲ (ਸਵੇਰੇ 8.55 ਤੱਕ) ਅਤੇ ਮਗਰੋਂ ਯੋਗ ਗੰਡ ਚੰਦਰਮਾ : ਕੰਨਿਆ ਰਾਸ਼ੀ ’ਤੇ (ਸ਼ਾਮ 6.03 ਤੱਕ) ਅਤੇ ਮਗਰੋਂ ਤੁਲਾ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂ ਕਾਲ :ਸਵੇਰੇ ਸਾਢੇ ਸੱਤ ਤੋਂ ਨੌ ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਬ੍ਰਿਖ ਰਾਸ਼ੀ ਵਾਲਿਆਂ ਦਾ ਮਨ ਰਹੇਗਾ ਪ੍ਰੇਸ਼ਾਨ, ਤੁਲਾ ਰਾਸ਼ੀ ਵਾਲਿਆਂ ਨੂੰ ਆ ਸਕਦੀ ਹੈ ਆਰਥਿਕ ਤੰਗੀ
NEXT STORY