ਮੇਖ : ਪੇਟ ਦੇ ਮਾਮਲੇ ’ਚ ਲਾਪਰਵਾਹ ਨਹੀਂ ਰਹਿਣਾ ਚਾਹੀਦਾ, ਮਨ ਵੀ ਪ੍ਰੇਸ਼ਾਨ-ਅਪਸੈੱਟ ਰਹੇਗਾ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਬ੍ਰਿਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ ਕਰਨ ਦੇ ਬਾਬਜੂਦ ਵੀ ਮਨਰਾਹੀ ਸਫ਼ਲਤਾ ਨਾ ਮਿਲੇਗੀ ਪਰ ਦੋਵੇਂ ਪਤੀ-ਪਤਨੀ ਇਕ ਦੂਜੇ ਨਾਲ ਨਾਰਾਜ਼ ਦਿਸਣਗੇ।
ਮਿਥੁਨ : ਵਿਰੋਧੀਆਂ ਦੀਆਂ ਸ਼ਰਾਰਤਾਂ-ਸਾਜ਼ਿਸ਼ਾ ਆਪ ਨੂੰ ਪ੍ਰੇਸ਼ਾਨ ਅਪਸੈੱਟ ਰੱਖਣਗੀਆਂ, ਆਪ ਨੂੰ ਹਰ ਮੋਰਚੇ ’ਤੇ ਸੁਚੇਤ ਵੀ ਰਹਿਣਾ ਚਾਹੀਦਾ ਹੈ।
ਕਰਕ : ਮਨ ਅਤੇ ਸੋਚ ’ਤੇ ਨੈਗੇਟਿਵੀਟੀ ਪ੍ਰਭਾਵੀ ਰਹੇਗੀ, ਇਸ ਲਈ ਧਿਆਨ ਰੱਖੋ ਕਿ ਆਪ ਤੋਂ ਕੋਈ ਗਲਤ ਕੰਮ ਨਾ ਹੋ ਜਾਵੇ, ਸਫ਼ਰ ਵੀ ਨਾ ਕਰੋ।
ਸਿੰਘ : ਜ਼ਮੀਨੀ ਜਾਇਦਾਦੀ ਕੰਮਾਂ ਲਈ ਸਿਤਾਰਾ ਕਮਜ਼ੋਰ, ਇਸ ਲਈ ਟਾਰਗੈੱਟ ਦੇ ਨੇੜੇ ਪਹੁੰਚਿਆ ਆਪ ਦਾ ਕੋਈ ਜਾਇਦਾਦੀ ਕੰਮ ਵਿਗੜ ਸਕਦਾ ਹੈ।
ਕੰਨਿਆ : ਆਪ ਜਿਹੜਾ ਯਤਨ ਅਤੇ ਭੱਜਦੌੜ ਕਰੋਗੇ, ਉਸ ਦਾ ਉਮੀਦ ਮੁਤਾਬਿਕ ਨਤੀਜਾ ਮਿਲਣ ਦੀ ਹੀਂ ਹੈ, ਮਨ ਵੀ ਡਿਸਟਰਬ ਜਿਹਾ ਰਹੇਗਾ।
ਤੁਲਾ : ਲੈਣ-ਦੇਣ ਜਾਂ ਲਿਖਣ-ਪੜ੍ਹਨ ਦੇ ਕੰਮ ਸੁਚੇਤ ਹੋ ਕੇ ਕਰੋ, ਕਿਉਂਕਿ ਅਰਥ ਮੋਰਚੇ ’ਤੇ ਆਪ ਨੂੰ ਸਫ਼ਲਤਾ ਨਾ ਮਿਲੇਗੀ।
ਬ੍ਰਿਸ਼ਚਕ : ਕੰਮਕਾਜੀ ਦਸ਼ਾ ਸੰਤੋਖਜਨਕ, ਮਨ ਡਾਵਾਂਡੋਲ, ਅਸਥਿਰ ਜਿਹਾ ਰਹੇਗਾ, ਮਨੋਬਲ ਦੇ ਟੁੱਟਣ ਕਰ ਕੇ ਆਪ ਕੋਈ ਕੰਮ ਨਾ ਕਰ ਸਕੋਗੇ।
ਧਨ : ਖਰਚਿਆਂ ਕਰ ਕੇ ਅਰਥ ਤੰਗੀ ਰਹੇਗੀ, ਲੈਣ-ਦੇਣ ਦੇ ਕੰਮ ਵੀ ਅਹਿਤਿਆਤ ਨਾਲ ਕਰੋ, ਕਿਉਂਕਿ ਆਪ ਦੀ ਪੇਮੈਂਟ ਦੇ ਫ਼ਸਣ ਦਾ ਡਰ।
ਮਕਰ : ਸਿਤਾਰਾ ਧਨ ਲਾਭ ਵਾਲਾ, ਕਾਰੋਬਾਰੀ ਕੋਸ਼ਿਸ਼ਾਂ ਫਰੂਟਫੁੱਲ ਰਹਿਣਗੀਆਂ, ਕੰਮਕਾਜੀ ਟੂਰਿੰਗ ਪਲਾਨਿੰਗ ਵੀ ਲਾਭ ਦੇਵੇਗੀ।
ਕੁੰਭ : ਧਿਆਨ ਰੱਖੋ ਕਿ ਅਫਸਰ ਦੇ ਨਾਰਾਜ਼ਗੀ ਵਾਲੇ ਰੁਖ ਕਰ ਕੇ ਆਪ ਦਾ ਕੋਈ ਬਣਿਆ ਬਣਾਇਆ ਸਰਕਾਰੀ ਕੰਮ ਵਿਗੜ ਨਾ ਜਾਵੇ।
ਮੀਨ : ਸਮਾਂ ਉਲਝਣਾਂ-ਮੁਸ਼ਕਿਲਾਂ-ਪੇਚੀਦਗੀਆਂ ਵਾਲਾ ਹੈ, ਇਸ ਲਈ ਅਨਮੰਨੇ ਮਨ ਨਾਲ ਕੀਤਾ ਗਿਆ ਕੋਈ ਵੀ ਕੰਮ ਸਿਰੇ ਨਾ ਚੜ੍ਹੇਗਾ।
21 ਫਰਵਰੀ 2025, ਸ਼ੁੱਕਰਵਾਰ
ਫੱਗਣ ਵਦੀ ਤਿੱਥੀ ਅਸ਼ਟਮੀ (ਪੁਰਵ ਦੁਪਹਿਰ 11.58 ਤੱਕ) ਅਤੇ ਮਗਰੋਂ ਤਿੱਥੀ ਨੌਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੁੰਭ ’ਚ
ਚੰਦਰਮਾ ਬ੍ਰਿਸ਼ਚਕ ’ਚ
ਮੰਗਲ ਮਿਥੁਨ ’ਚ
ਬੁੱਧ ਕੁੰਭ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਮੀਨ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਫੱਗਣ ਪ੍ਰਵਿਸ਼ਟੇ 10, ਰਾਸ਼ਟਰੀ ਸ਼ਕ ਸੰਮਤ : 1946, ਮਿਤੀ :2 (ਫੱਗਣ), ਹਿਜਰੀ ਸਾਲ 1446, ਮਹੀਨਾ : ਸ਼ਾਬਾਨ, ਤਰੀਕ : 22, ਸੂਰਜ ਉਦੇ ਸਵੇਰੇ 7.07 ਵਜੇ, ਸੂਰਜ ਅਸਤ ਸ਼ਾਮ 6.16 ਵਜੇ (ਜਲੰਧਰ ਟਾਈਮ), ਨਕਸ਼ੱਤਰ: ਅਨੁਰਾਧਾ (ਬਾਅਦ ਦੁਪਹਿਰ 3.54 ਤੱਕ) ਅਤੇ ਮਗਰੋਂ ਨਕਸ਼ੱਤਰ ਜੇਸ਼ਠਾ, ਯੋਗ ਵਿਆਘਾਤ (ਪੁਰਵ ਦੁਪਹਿਰ 11.59 ਤੱਕ) ਅਤੇ ਮਗਰੋਂ ਯੋਗ ਹਰਸ਼ਣ, ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (ਪੂਰਾ ਦਿਨ ਰਾਤ), ਬਾਅਦ ਦੁਪਹਿਰ 3.54 ਤੋਂ ਬਾਅਦ ਜੰਮੇ ਬੱਚੇ ਨੂੰ ਜੇਸ਼ਠਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਆ ਦਿਸ਼ਾ ਲਈ ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮੇਖ ਰਾਸ਼ੀ ਵਾਲਿਆਂ ਦੀ ਤਬੀਅਤ ਖਰਾਬ ਰਹਿਣ ਦਾ ਡਰ, ਬ੍ਰਿਖ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਰਹੇਗੀ ਚੰਗੀ
NEXT STORY