ਮੇਖ : ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਅਫਰਸਾਂ ਦਾ ਰੁਖ, ਆਪ ਦੀ ਕਿਸੇ ਪ੍ਰਾਬਲਮ ਨੂੰ ਸੁਲਝਾਉਣ ’ਚ ਬੜਾ ਹੈਲਪਫੁੱਲ ਹੋ ਸਕਦਾ ਹੈ।
ਬ੍ਰਿਖ : ਜਨਰਲ ਸਿਤਾਰਾ ਸਟ੍ਰਾਂਗ, ਯਤਨ ਕਰਨ ’ਤੇ ਕੋਈ ਉਦੇਸ਼ ਪ੍ਰੋਗਰਾਮ ਸਿਰੇ ਚੜ੍ਹੇਗਾ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ।
ਮਿਥੁਨ : ਸਿਹਤ ਦੇ ਮਾਮਲੇ ’ਚ ਸੁਚੇਤ ਰਹਿਣ ਅਤੇ ਲੈਣ-ਦੇਣ ਦੇ ਕੰਮ ਅਹਿਤਿਆਤ ਨਾਲ ਕਰਨ ਦੀ ਜ਼ਰੂਰਤ ਹੋਵੇਗੀ ਪਰ ਅਰਥ ਦਸ਼ਾ ਪਹਿਲੇ ਦੀ ਤਰ੍ਹਾਂ ਰਹੇਗੀ।
ਕਰਕ : ਵਪਾਰਕ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ, ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਪੈਰ ਫਿਸਲਣ ਦਾ ਡਰ ਰਹਿ ਸਕਦਾ ਹੈ।
ਸਿੰਘ : ਕਿਉਂਕਿ ਸ਼ਤਰੂ ਆਪ ਨੂੰ ਨੁਕਸਾਨ ਪਹੁੰਚਾਉਣ ਅਤੇ ਪ੍ਰੇਸ਼ਾਨ ਕਰਨ ਦਾ ਹਰ ਦਾਅ ਖੇਡ ਸਕਦੇ ਹਨ, ਇਸ ਲਈ ਉਨ੍ਹਾਂ ਤੋਂ ਫਾਸਲਾ ਰੱਖੋ।
ਕੰਨਿਆ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਯਤਨ ਕਰਨ ’ਤੇ ਕੋਈ ਸਕੀਮ ਪ੍ਰੋਗਰਾਮ ਵੀ ਸਿਰੇ ਚੜ੍ਹ ਸਕਦਾ ਹੈ।
ਤੁਲਾ : ਕੋਰਟ-ਕਚਹਿਰੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਚੰਗਾ, ਮਾਣ-ਸਨਮਾਨ ਦੀ ਪ੍ਰਾਪਤੀ, ਸ਼ਤਰੂ ਕਮਜ਼ੋਰ।
ਬ੍ਰਿਸ਼ਚਕ : ਮਿੱਤਰ-ਕੰਮਕਾਜੀ ਸਾਥੀ, ਕੰਮਕਾਜੀ ਸਹਿਯੋਗੀ, ਆਪ ਨਾਲ ਸਹਿਯੋਗ ਕਰਨਗੇ ਅਤੇ ਆਪ ਦੀ ਗੱਲ ਧਿਆਨ ਨਾਲ ਸੁਣਨਗੇ।
ਧਨ : ਲੋਹਾ, ਲੋਹਾ ਮਸ਼ੀਨਰੀ, ਹਾਰਡ-ਵੇਅਰ, ਲੋਹੇ ਦੀਆਂ ਬਣੀਆਂ ਵਸਤਾਂ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਆਪਣੇ ਕੰਮ ਧੰਦੇ ’ਚ ਚੰਗਾ ਲਾਭ ਮਿਲੇਗਾ।
ਮਕਰ : ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ ਪਰ ਠੰਡੀਆਂ ਵਸਤਾਂ ਦੀ ਵਰਤੋਂ ਪ੍ਰਹੇਜ਼ ਨਾਲ ਕਰਨਾ ਸਹੀ ਰਹੇਗਾ।
ਕੁੰਭ : ਸਮਾਂ ਨੁਕਸਾਨ ਵਾਲਾ, ਸਫਰ ਅਤੇ ਜਨਰਲ ਡੀਲਿੰਗ ’ਚ ਧਿਆਨ ਚਾਹੀਦਾ ਹੈ, ਮਨ ਵੀ ਅਸ਼ਾਂਤ ਜਿਹਾ ਰਹੇਗਾ।
ਮੀਨ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਕਾਰੋਬਾਰੀ ਟੂਰਿੰਗ ਵੀ ਫੇਵਰੇਵਲ ਨਤੀਜਾ ਦੇਵੇਗੀ, ਯਤਨ ਕਰਨ ’ਤੇ ਕੋਈ ਕੰਮਕਾਜੀ ਮੁਸ਼ਕਿਲ ਵੀ ਰਸਤੇ ’ਚੋਂ ਹਟੇਗੀ।
25 ਫਰਵਰੀ 2025, ਮੰਗਲਵਾਰ
ਫੱਗਣ ਵਦੀ ਤਿੱਥੀ ਦੁਆਦਸ਼ੀ (ਦੁਪਹਿਰ 12.48 ਤੱਕ) ਅਤੇ ਮਗਰੋਂ ਤਿੱਥੀ ਤਰੋਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੁੰਭ ’ਚ
ਚੰਦਰਮਾ ਮਕਰ ’ਚ
ਮੰਗਲ ਮਿਥੁਨ ’ਚ
ਬੁੱਧ ਕੁੰਭ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਮੀਨ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਫੱਗਣ ਪ੍ਰਵਿਸ਼ਟੇ 14, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 6 (ਫੱਗਣ), ਹਿਜਰੀ ਸਾਲ 1446, ਮਹੀਨਾ : ਸ਼ਾਬਾਨ, ਤਰੀਕ : 26, ਸੂਰਜ ਉਦੇ ਸਵੇਰੇ 7.03 ਵਜੇ, ਸੂਰਜ ਅਸਤ ਸ਼ਾਮ 6.19 ਵਜੇ (ਜਲੰਧਰ ਟਾਈਮ), ਨਕਸ਼ੱਤਰ: ਉਤਰਾ ਖਾੜਾ (ਸ਼ਾਮ 6.31 ਤੱਕ) ਅਤੇ ਮਗਰੋਂ ਨਕੱਸ਼ਤਰ ਸ਼੍ਰਵਣ, ਯੋਗ ਵਿਅਤੀਪਾਤ (ਸਵੇਰੇ 8.15 ਤੱਕ) ਅਤੇ ਮਗਰੋਂ ਯੋਗ ਵਰਿਯਾਨ, ਚੰਦਰਮਾ : ਮਕਰ ਰਾਸ਼ੀ ’ਤੇ (ਪੂਰਾ ਰਾਤ ਦਿਨ)। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂ ਕਾਲ :ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਭੋਮ ਪ੍ਰਦੋਸ਼ ਵਰਤ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮੇਖ ਰਾਸ਼ੀ ਵਾਲਿਆਂ ਦੀ ਨੇਕ ਕੰਮਾਂ 'ਚ ਰਹੇਗੀ ਰੁਚੀ, ਕਰਕ ਰਾਸ਼ੀ ਵਾਲਿਆਂ ਨੂੰ ਡਿੱਗਣ ਦਾ ਰਹੇਗਾ ਡਰ
NEXT STORY