ਮੇਖ- ਮਨ ਕਿਸੇ ਅਨਜਾਣੇ ਡਰ ’ਚ ਡੁੱਬਿਆ ਰਹੇਗਾ, ਆਪਣੇ ਆਪ ਨੂੰ ਦੂਜਿਆਂ ਦੇ ਝਮੇਲਿਆਂ ਤੋਂ ਬਚਾ ਕੇ ਰੱਖੋ, ਨੁਕਸਾਨ ਦਾ ਡਰ, ਇਸ ਲਈ ਪੂਰੀ ਤਰ੍ਹਾਂ ਸੁਚੇਤ ਰਹੋ।
ਬ੍ਰਿਖ- ਕਥਾ-ਵਾਰਤਾ, ਭਜਨ-ਕੀਰਤਨ ’ਚ ਮਨ ਲੱਗੇਗਾ, ਆਪਣੇ ਕੰਮਾਂ ਨੂੰ ਉਸ ਦੇ ਟਾਰਗੈੱਟ ਤਕ ਪਹੁੰਚਾਉਣ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ।
ਮਿਥੁਨ- ਸਫਲਤਾ ਸਾਥ ਦੇਵੇਗੀ, ਵੱਡੇ ਲੋਕ ਮਿਹਰਬਾਨ ਅਤੇ ਕੰਸੀਡ੍ਰੇਟ ਬਣੇ ਰਹਿਣਗੇ, ਸ਼ਤਰੂ ਕਮਜ਼ੋਰ, ਤੇਜਹੀਣ ਰਹਿਣਗੇ ਪਰ ਡਿੱਗਣ-ਫਿਸਲਣ ਦਾ ਡਰ, ਖਰਚ ਵਧਣਗੇ।
ਕਰਕ- ਉਤਸ਼ਾਹ-ਹਿੰਮਤ ਅਤੇ ਕੰਮਕਾਜੀ ਭੱਜ-ਦੌੜ ਬਣੀ ਰਹੇਗੀ, ਆਪ ਆਪਣੇ ਵਿਰੋਧੀਆਂ ’ਤੇ ਹਾਵੀ-ਪ੍ਰਭਾਵੀ-ਵਿਜਈ ਰਹੋਗੇ ਪਰ ਫੈਮਿਲੀ ਫਰੰਟ ’ਤੇ ਪਰੇਸ਼ਾਨੀ ਰਹਿ ਸਕਦੀ ਹੈ।
ਸਿੰਘ- ਵਪਾਰ ਕਾਰੋਬਾਰ ’ਚ ਲਾਭ, ਯਤਨ ਕਰਨ ’ਤੇ ਕੋਈ ਕੰਮਕਾਜੀ ਮੁਸ਼ਕਲ ਹਟੇਗੀ, ਵੈਸੇ ਹਰ ਪੱਖੋਂ ਕੰਮਕਾਜੀ ਕੰਮਾਂ ’ਚ ਕਦਮ ਬੜ੍ਹਤ ਵੱਲ ਰਹੇਗਾ।
ਕੰਨਿਆ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਮਾਣ-ਸਨਮਾਨ ਦੀ ਪ੍ਰਾਪਤੀ, ਸ਼ੁੱਭ ਕੰਮਾਂ ’ਚ ਧਿਆਨ।
ਤੁਲਾ- ਖਰਚਿਆਂ ਕਰ ਕੇ ਅਰਥ ਦਸ਼ਾ ਤੰਗ ਰਹੇਗੀ, ਲੈਣ-ਦੇਣ ਦੇ ਕੰਮਾਂ ’ਚ ਵੀ ਚੌਕਸੀ ਵਰਤੋ, ਤਾਂਕਿ ਆਪ ਦੀ ਕੋਈ ਪੇਮੈਂਟ ਕਿਸੇ ਹੇਠ ਫਸ ਨਾ ਜਾਵੇ।
ਬ੍ਰਿਸ਼ਚਕ- ਕਰਿਆਨਾ ਅਤੇ ਮੁਨਿਆਰੀ ਵਸਤਾਂ, ਗਾਰਮੈਂਟਸ ਬੁਟੀਕ ਦੇ ਕੰਮ ਧੰਦੇ ਨਾਲ ਜੁੜੇ ਲੋਕਾਂ ਨੂੰ ਆਪਣੇ ਕੰਮਾਂ ’ਚ ਚੰਗਾ ਲਾਭ ਮਿਲ ਸਕਦਾ ਹੈ।
ਧਨ- ਕਿਸੇ ਅਫਸਰ ਦੇ ਸਾਫਟ, ਸੁਪੋਰਟਿਵ ਰੁਖ ਕਰ ਕੇ ਆਪ ਦੀ ਕੋਈ ਸਮੱਸਿਆ ਹੱਲ ਹੋ ਸਕਦੀ ਹੈ, ਵੱਡੇ ਲੋਕਾਂ ’ਚ ਆਪ ਦੀ ਪੈਠ, ਧਾਕ, ਛਾਪ ਬਣੀ ਰਹੇਗੀ।
ਮਕਰ- ਹਾਈ ਮੋਰੇਲ ਕਰ ਕੇ ਆਪ ਹਰ ਯਤਨ ਕਰਨ ਲਈ ਉਤਸ਼ਾਹਿਤ ਬਣੇ ਰਹੋਗੇ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ, ਸ਼ਤਰੂ ਕਮਜ਼ੋਰ ਰਹਿਣਗੇ।
ਕੁੰਭ- ਸਿਤਾਰਾ ਪੇਟ ਲਈ ਢਿੱਲਾ, ਰੇਸ਼ਾ, ਨਜ਼ਲਾ, ਜ਼ੁਕਾਮ ਦੀ ਸ਼ਿਕਾਇਤ ਬਣੀ ਰਹੇਗੀ, ਵੈਸੇ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਨਾਰਮਲ ਬਣੇ ਰਹਿਣਗੇ।
ਮੀਨ- ਕਾਰੋਬਾਰੀ ਮੋਰਚੇ ’ਤੇ ਸਥਿਤੀ ਬਿਹਤਰ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਘਰੇਲੂ ਫਰੰਟ ’ਤੇ ਤਾਲਮੇਲ, ਸਦਭਾਅ, ਸਹਿਯੋਗ ਬਣਿਆ ਰਹੇਗਾ।
2 ਫਰਵਰੀ, 2021, ਮੰਗਲਵਾਰ ਮਾਘ ਵਦੀ ਤਿਥੀ ਪੰਚਮੀ (ਸ਼ਾਮ 4.20 ਤੱਕ) ਅਤੇ ਮਗਰੋਂ ਤਿਥੀ ਛੱਠ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਕਰ ’ਚ
ਚੰਦਰਮਾ ਕੰਨਿਆ ’ਚ
ਮੰਗਲ ਮੇਖ ’ਚ
ਬੁੱੱਧ ਕੁੰਭ ’ਚ
ਗੁਰੂ ਮਕਰ ’ਚ
ਸ਼ੁੱਕਰ ਮਕਰ ’ਚ
ਸ਼ਨੀ ਮਕਰ ’ਚ
ਰਾਹੂ ਬ੍ਰਿਖ ’ਚ
ਕੇਤੂ ਬ੍ਰਿਸ਼ਚਕ ’ਚ
ਬਿਕ੍ਰਮੀ ਸੰਮਤ : 2077, ਮਾਘ ਪ੍ਰਵਿਸ਼ਟੇ 20, ਰਾਸ਼ਟਰੀ ਸ਼ਕ ਸੰਮਤ :1942, ਮਿਤੀ :13 (ਮਾਘ), ਹਿਜਰੀ ਸਾਲ 1442, ਮਹੀਨਾ : ਜਮਾਦਿ ਉਲਸਾਨੀ, ਤਰੀਕ : 19, ਸੂਰਜ ਉਦੇ ਸਵੇਰੇ 7.24 ਵਜੇ, ਸੂਰਜ ਅਸਤ ਸ਼ਾਮ ਛੇ ਵਜੇ (ਜਲੰਧਰ ਟਾਈਮ) ਨਕਸ਼ੱਤਰ : ਹਸਤ (ਰਾਤ 10.32 ਤੱਕ) ਅਤੇ ਮਗਰੋਂ ਨਕਸ਼ੱਤਰ ਚਿਤਰਾ, ਯੋਗ : ਧ੍ਰਿਤੀ (2-3 ਮੱਧ ਰਾਤ 3.56 ਤੱਕ) ਅਤੇ ਮਗਰੋਂ ਯੋਗ ਸ਼ੂਲ, ਚੰਦਰਮਾ : ਕੰਨਿਆ ਰਾਸ਼ੀ ’ਤੇ ਪੂਰਾ ਦਿਨ ਰਾਤ)। ਦਿਸ਼ਾ ਸ਼ੂਲ :ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ 'ਚ ਤੁਹਾਡੇ ਲਈ ਕੀ ਹੈ ਖਾਸ
NEXT STORY