ਮੇਖ : ਕਿਉਂਕਿ ਜਨਰਲ ਸਿਤਾਰਾ ਕਮਜ਼ੋਰ ਹੈ, ਇਸਲਈ ਝੰਜਟਾਂ, ਝਮੇਲਿਆਂ, ਪੇਚੀਦਗੀਆਂ ਤੋਂ ਆਪਣੇ ਆਪ ਨੂੰ ਬਚਾ ਕੇ ਰੱਖੋ, ਨੁਕਸਾਨ ਦਾ ਵੀ ਡਰ।
ਬ੍ਰਿਖ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਵਾਲਾ, ਕੰਮਕਾਜੀ ਪ੍ਰੋਗਰਾਮਿੰਗ ਨੂੰ ਕੁਝ ਅੱਗੇ ਵਧਾਉਣ ਵਾਲਾ ਹਰ ਫ੍ਰੰਟ ’ਤੇ ਆਪ ਦੀ ਪੈਠ-ਧਾਕ ਵਧੇਗੀ।
ਮਿਥੁਨ : ਰਾਜਕੀ ਕੰਮਾਂ ਲਈ ਆਪ ਦੇ ਯਤਨ ਫਰੂਟਫੁਲ ਰਹਿਣਗੇ, ਵੱਡੇ ਲੋਕ ਮਿਹਰਬਾਨ ਸੁਪੋਰਟਿਵ ਰਹਿਣਗੇ, ਸ਼ਤਰੂ ਵੀ ਆਪ ਅੱਗੇ ਠਹਿਰ ਨਾ ਸਕਣਗੇ।
ਕਰਕ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ ਪਰ ਘਰੇਲੂ ਮੋਰਚੇ ’ਤੇ ਟੈਨਸ਼ਨ ਪ੍ਰੇਸ਼ਾਨੀ ਰਹਿਣ ਦਾ ਡਰ।
ਸਿੰਘ : ਸਿਤਾਰਾ ਪੇਟ ਲਈ ਠੀਕ ਨਹੀਂ, ਮੌਸਮ ਦਾ ਐਕਸਪੋਜ਼ਰ ਵੀ ਤਬੀਅਤ ਨੂੰ ਅਪਸੈੱਟ ਰੱਖਣ ਵਾਲਾ ਹੈ, ਇਸ ਲਈ ਅਹਿਤਿਆਤ ਰੱਖੋ।
ਕੰਨਿਆ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਮਨ ’ਤੇ ਪਾਜ਼ੇਟਿਵ ਅਤੇ ਸਾਤਵਿਕ ਸੋਚ ਪ੍ਰਭਾਵੀ ਰਹੇਗੀ, ਦੋਨੋਂ ਪਤੀ-ਪਤਨੀ ਇਕ ਦੂਜੇ ਦੇ ਪ੍ਰਤੀ ਕੰਸੀਡ੍ਰੇਟ ਰਹਿਣਗੇ।
ਤੁਲਾ : ਦੁਸ਼ਮਣਾਂ ਨੂੰ ਨਾ ਤਾਂ ਲਿਫਟ ਦਿਓ ਅਤੇ ਨਾ ਹੀ ਉਨ੍ਹਾਂ ’ਤੇ ਭਰੋਸਾ ਕਰੋ ਕਿਉਂਕਿ ਉਹ ਆਪ ਦੇ ਖਿਲਾਫ ਆਪਣੀਆਂ ਸ਼ਰਾਰਤਾਂ ’ਚ ਲੱਗੇ ਰਹਿਣਗੇ।
ਬ੍ਰਿਸ਼ਚਕ : ਜਨਰਲ ਸਿਤਾਰਾ ਮਜ਼ਬੂਤ, ਮਨ ’ਤੇ ਪ੍ਰਭਾਵੀ, ਪਾਜ਼ੇਟਿਵ ਸੋਚ ਕਰ ਕੇ ਆਪ ਨੂੰ ਆਪਣੀ ਕਿਸੇ ਮੁਸ਼ਕਲ ਨੂੰ ਸੁਲਝਾਉਣ ’ਚ ਮਦਦ ਮਿਲੇਗੀ।
ਧਨ : ਜਾਇਦਾਦੀ ਕੰਮਾਂ ਲਈ ਸਿਤਾਰਾ ਬਿਹਤਰ, ਦੂਜਿਆਂ ’ਤੇ ਆਪ ਦੀ ਸਾਖ, ਛਾਪ, ਧਾਕ ਬਣੀ ਰਹੇਗੀ, ਹਾਕਿਮ ਦੀ ਮਿਹਰਬਾਨ ਰਹਿਣਗੇ।
ਮਕਰ : ਉਤਸ਼ਾਹ-ਹਿੰਮਤ ਅਤੇ ਕੰਮਕਾਜੀ ਭੱਜਦੌੜ ਕਰਨ ਦੀ ਤਾਕਤ ਬਣੀ ਰਹੇਗੀ, ਸ਼ਤਰੂ ਕਮਜ਼ੋਰ ਰਹਿਣਗੇ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਕੁੰਭ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਮੈਡੀਸਨ, ਕੰਸਲਟੈਂਸੀ, ਟੂਰਿਜ਼ਮ, ਪ੍ਰਿੰਟਿੰਗ, ਪਬਲੀਕੇਸ਼ਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਮੀਨ : ਸਫਲਤਾ ਸਾਥ ਦੇਵੇਗੀ, ਹਰ ਫ੍ਰੰਟ ’ਤੇ ਕਦਮ ਬੜ੍ਹਤ ਵੱਲ ਰਹੇਗਾ, ਮਾਣ-ਸਨਮਾਨ ਪ੍ਰਭਾਵ-ਦਬਦਬਾ ਬਣਿਆ ਰਹੇਗਾ, ਸ਼ਤਰੂ ਕਮਜ਼ੋਰ ਰਹਿਣਗੇ।
3 ਦਸੰਬਰ 2022, ਸ਼ਨੀਵਾਰ
ਮੱਘਰ ਸੁਦੀ ਤਿੱਥੀ ਇਕਾਦਸ਼ੀ (3-4 ਮੱਧ ਰਾਤ 5.35 ਤਕ) ਅਤੇ ਮਗਰੋਂ ਤਿੱਥੀ ਦੁਆਦਸ਼ੀ
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਸ਼ਚਕ ’ਚ
ਚੰਦਰਮਾ ਮੀਨ ’ਚ
ਮੰਗਲ ਬ੍ਰਿਖ ’ਚ
ਬੁੱਧ ਬ੍ਰਿਸ਼ਚਕ ’ਚ
ਗੁਰੂ ਮੀਨ ’ਚ
ਸ਼ੁੱਕਰ ਬ੍ਰਿਸ਼ਚਕ ’ਚ
ਸ਼ਨੀ ਮਕਰ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਮੱਘਰ ਪ੍ਰਵਿਸ਼ਟੇ 18, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 12 (ਮੱਘਰ), ਹਿਜਰੀ ਸਾਲ 1444, ਮਹੀਨਾ : ਜਮਾਦਿ ਉਲ ਅੱਵਲ, ਤਰੀਕ : 8, ਸੂਰਜ ਉਦੇ ਸਵੇਰੇ 7.14 ਵਜੇ, ਸੂਰਜ ਅਸਤ ਸ਼ਾਮ 5.20 ਵਜੇ (ਜਲੰਧਰ ਟਾਈਮ), ਨਕਸ਼ੱਤਰ : ਰੇਵਤੀ (3 ਦਸੰਬਰ ਦਿਨ ਰਾਤ ਅਤੇ ਅਗਲੇ ਦਿਨ (4 ਦਸੰਬਰ) ਸਵੇਰੇ 6.16 ਤੱਕ ਅਤੇ ਮਗਰੋਂ ਨਕਸ਼ੱਤਰ ਅਸ਼ਵਨੀ, ਯੋਗ : ਵਿਅਤੀਪਾਤ (3-4 ਮੱਧ ਰਾਤ 4.34 ਤੱਕ) ਅਤੇ ਮਗਰੋਂ ਯੋਗ ਵਰਿਯਾਨ, ਚੰਦਰਮਾ : ਮੀਨ ਰਾਸ਼ੀ ’ਤੇ (3 ਦਸੰਬਰ ਦਿਨ ਰਾਤ ਅਤੇ ਅਗਲੇ ਦਿਨ (4 ਦਸੰਬਰ) ਸਵੇਰੇ 6.16 ਤੱਕ) 3 ਦਸੰਬਰ ਦਿਨ ਰਾਤ ਅਤੇ ਅਗਲੇ ਦਿਨ (4 ਦਸੰਬਰ) ਅਤੇ ਮਗਰੋਂ ਮੇਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਰਹੇਗੀ (4 ਦਸੰਬਰ) ਸਵੇਰੇ 6.16 ਤੱਕ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਅਤੇ ਮਗਰੋਂ ਅਸ਼ਵਨੀ ਨਕਸ਼ੱਤਰ ਦੀ ਪੂਜਾ ਲੱਗੇਗੀ, ਭਦਰਾ ਰਵੇਗੀ (ਸ਼ਾਮ 5.38 ਤੋਂ 3-4 ਮੱਧ ਰਾਤ 5.35 ਤੱਕ। ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ। ਪੁਰਬ ਦਿਵਸ ਅਤੇ ਤਿਉਹਾਰ : ਮੌਕਸ਼ਦਾ ਇਕਾਦਸ਼ੀ ਵਰਤ (ਸਮਾਰਤ), ਸ਼੍ਰੀ ਗੀਤਾ ਜਯੰਤੀ, ਮੌਨੀ ਇਕਾਦਸ਼ੀ (ਜੈਨ), ਡਾ. ਰਾਜਿੰਦਰ ਪ੍ਰਸਾਦ ਜਯੰਤੀ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਸਿੰਘ ਰਾਸ਼ੀ ਵਾਲਿਆਂ ਦਾ ਸਿਤਾਰਾ ਸਿਹਤ ਲਈ ਕਮਜ਼ੋਰ, ਜਾਣੋ ਬਾਕੀ ਰਾਸ਼ੀ ਵਾਲਿਆਂ ਦਾ ਹਾਲ
NEXT STORY