ਮੇਖ : ਵ੍ਹੀਕਲਜ਼ ਦੀ ਸੇਲ ਪਰੇਚਜ਼ ਜਾਂ ਉਨ੍ਹਾਂ ਨੂੰ ਡੈਕੋਰੇਟ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਮਾਣ-ਸਨਮਾਨ ਦੀ ਪ੍ਰਾਪਤੀ।
ਬ੍ਰਿਖ : ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਸਰਕਾਰੀ ਕੰਮਾਂ ਨਾਲ ਨਜਿੱਠਣ ਲਈ ਆਪ ਬਹੁਤ ਇਫੈਕਟਿਵ ਰਹੋਗੇ, ਦੁਸ਼ਮਣ ਕਮਜ਼ੋਰ-ਤੇਜ਼ਹੀਣ ਰਹਿਣਗੇ।
ਮਿਥੁਨ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਉਲਝਣਾਂ ਨੂੰ ਨਿਪਟਾਉਣ ਦੀ ਹਿੰਮਤ ਦੇਵੇਗਾ, ਸਿਤਾਰਾ ਆਪ ਨੂੰ ਹਿੰਮਤੀ-ਉਤਸ਼ਾਹੀ ਤੇ ਕੰਮਕਾਜੀ ਤੌਰ ’ਤੇ ਵਿਅਸਤ ਰੱਖੇਗਾ।
ਕਰਕ : ਸਿਹਤ ’ਚ ਗੜਬੜੀ ਰਹਿਣ ਦਾ ਡਰ, ਇਸ ਲਈ ਖਾਣ-ਪੀਣ ’ਚ ਉਨ੍ਹਾਂ ਵਸਤਾਂ ਦੀ ਵਰਤੋਂ ਘੱਟ ਕਰੋ, ਜਿਹੜੀਆਂ ਸਿਹਤ ਨੂੰ ਸੂਟ ਨਾ ਕਰਦੀਆਂ ਹੋਣ।
ਸਿੰਘ : ਵਪਾਰ ਅਤੇ ਕੰਮਕਾਜ ਦੇ ਹਾਲਾਤ ਬਿਹਤਰ ਰਹਿਣਗੇ, ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਸ਼ੁਭ ਕੰਮਾਂ ’ਚ ਧਿਆਨ, ਇੱਜ਼ਤਮਾਣ ਦੀ ਪ੍ਰਾਪਤੀ।
ਕੰਨਿਆ : ਦੁਸ਼ਮਣ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਹਰ ਦਾਅ ਖੇਡ ਸਕਦੇ ਹਨ, ਇਸ ਲਈ ਉਨ੍ਹਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਾ ਕਰੋ।
ਤੁਲਾ : ਸੰਤਾਨ ਦਾ ਸੁਪੋਰਟਿਵ ਰੁਖ ਆਪ ਦੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਬੜਾ ਇੰਸਟਰੂਮੈਂਟਲ ਹੋ ਸਕਦਾ ਹੈ, ਇੱਜ਼ਤਮਾਣ ਦੀ ਪ੍ਰਾਪਤੀ।
ਬ੍ਰਿਸ਼ਚਕ : ਕਿਉਂਕਿ ਕਿਸੇ ਅਦਾਲਤੀ ਕੰਮ ਨੂੰ ਨਿਪਟਾਉਣ ਲਈ ਆਪ ਦਾ ਸਿਤਾਰਾ ਸਟ੍ਰਾਂਗ ਹੈ, ਇਸ ਲਈ ਕੋਈ ਉਲਝਿਆ ਕੰਮ ਹੱਥ ’ਚ ਲਿਆ ਜਾ ਸਕਦਾ ਹੈ।
ਧਨ : ਮਿੱਤਰ ਅਤੇ ਵੱਡੇ ਲੋਕ ਆਪ ਨਾਲ ਸਹਿਯੋਗ ਕਰਨਗੇ ਅਤੇ ਆਪ ਦੀ ਗੱਲ ਧੀਰਜ ਅਤੇ ਧਿਆਨ ਨਾਲ ਸੁਣਨਗੇ।
ਮਕਰ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਕਾਰੋਬਾਰੀ ਟੂਰਿੰਗ ਵੀ ਫਰੂਟਫੁਲ ਰਹੇਗੀ, ਜਨਰਲ ਹਾਲਾਤ ਸੁਧਰਨਗੇ।
ਕੁੰਭ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ ਪਰ ਗਲੇ ’ਚ ਖਰਾਬੀ ਦਾ ਡਰ।
ਮੀਨ : ਸਿਤਾਰਾ ਪੰਗਿਆਂ, ਪ੍ਰਾਬਲਮਾਂ ਵਾਲਾ, ਇਸ ਲਈ ਕੋਈ ਵੀ ਇੰਪੋਰਟੈਂਟ ਕੰਮ ਹੱਥ ’ਚ ਨਾ ਲੈਣਾ ਸਹੀ ਰਹੇਗਾ, ਸਫਰ ਵੀ ਟਾਲ ਦੇਣਾ ਸਹੀ ਰਹੇਗਾ।
27 ਮਾਰਚ 2025, ਵੀਰਵਾਰ
ਚੇਤ ਵਦੀ ਤਿੱਥੀ ਤਰੋਦਸ਼ੀ (ਰਾਤ 11.04 ਤਕ) ਅਤੇ ਮਗਰੋਂ ਤਿੱਥੀ ਚੌਦਸ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੀਨ ’ਚ
ਚੰਦਰਮਾ ਕੁੰਭ ’ਚ
ਮੰਗਲ ਮਿਥੁਨ ’ਚ
ਬੁੱਧ ਮੀਨ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਮੀਨ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਚੇਤ ਪ੍ਰਵਿਸ਼ਟੇ 14, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 6(ਚੇਤ), ਹਿਜਰੀ ਸਾਲ 1446, ਮਹੀਨਾ : ਰਮਜ਼ਾਨ, ਤਰੀਕ : 26 , ਸੂਰਜ ਉਦੇ ਸਵੇਰੇ 6.27 ਵਜੇ, ਸੂਰਜ ਅਸਤ ਸ਼ਾਮ 6.40 ਵਜੇ (ਜਲੰਧਰ ਟਾਈਮ), ਨਕਸ਼ੱਤਰ: ਸ਼ਤਭਿਖਾ (27-28 ਮੱਧ ਰਾਤ 12.34 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਭਾਦਰਪਦ, ਯੋਗ : ਸਾਧਿਯ (ਸਵੇਰੇ 9.25 ਤੱਕ) ਅਤੇ ਮਗਰੋਂ ਯੋਗ ਸ਼ੁਭ, ਚੰਦਰਮਾ : ਕੁੰਭ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), ਭਦਰਾ ਸ਼ੁਰੂ ਹੋਵੇਗੀ (ਰਾਤ 11.04 ’ਤੇ), ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤਕ, ਪੁਰਬ ਦਿਵਸ ਅਤੇ ਤਿਓਹਾਰ : ਪ੍ਰਦੋਸ਼ ਵਰਤ,ਮਾਸਿਕ ਸ਼ਿਵਰਾਤਰੀ ਵਰਤ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮੀਨ ਰਾਸ਼ੀ ਵਾਲਿਆਂ ਦੀ ਅਰਥ ਦਸ਼ਾ ਚੰਗੀ ਰਹੇਗੀ, ਦੇਖੋ ਆਪਣੀ ਰਾਸ਼ੀ
NEXT STORY