ਮੇਖ : ਸ਼ਾਮ ਤਕ ਸਿਤਾਰਾ ਬਿਹਤਰ, ਜਿਹੜਾ ਹਰ ਫਰੰਟ ’ਤੇ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ ਪਰ ਉਸ ਤੋਂ ਬਾਅਦ ਸਿਤਾਰਾ ਕਮਜ਼ੋਰ ਬਣੇਗਾ, ਮੁਸ਼ਕਲਾਂ ਪ੍ਰੇਸ਼ਾਨੀਆਂ ਵਧਣੀਆਂ।
ਬ੍ਰਿਖ : ਸਰਕਾਰੀ-ਗੈਰ ਸਰਕਾਰੀ ਕੰਮ ਨਿਪਟਾਉਣ ’ਤੇ ਸਫਲਤਾ ਸਾਥ ਦੇਵੇਗੀ, ਅਫਸਰ ਆਪ ਦੀ ਗੱਲ ਧੀਰਜ ਅਤੇ ਧਿਆਨ ਨਾਲ ਸੁਣਨਗੇ, ਅਰਥ ਦਸ਼ਾ ਠੀਕ-ਠਾਕ।
ਮਿਥੁਨ : ਸਿਤਾਰਾ ਸ਼ਾਮ ਤਕ ਕੰਮਕਾਜੀ ਭੱਜਦੌੜ ਅਤੇ ਵਿਅਸਤਤਾ ਰੱਖੇਗਾ ਪਰ ਬਾਅਦ ’ਚ ਸਮਾਂ ਸਰਕਾਰੀ ਕੰਮਾਂ ’ਚ ਰੁਕਾਵਟਾਂ ਮੁਸ਼ਕਲਾਂ ਪੈਦਾ ਕਰਨ ਵਾਲਾ ਹੋਵੇਗਾ।
ਕਰਕ : ਸਿਤਾਰਾ ਸ਼ਾਮ ਤਕ ਕਾਰੋਬਾਰੀ ਕੰਮਾਂ ਨੂੰ ਸੰਵਾਰਨ ਅਤੇ ਕੰਮਕਾਜੀ ਮੋਰਚੇ ’ਤੇ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖਣ ਵਾਲਾ ਪਰ ਬਾਅਦ ’ਚ ਸਮਾਂ ਪ੍ਰੇਸ਼ਾਨੀ ਦੇਣ ਵਾਲਾ ਬਣੇਗਾ।
ਸਿੰਘ : ਸਿਤਾਰਾ ਕੰਮਕਾਜੀ ਕੰਮਾਂ ਲਈ ਬਿਹਤਰ ਬਣੇਗਾ, ਆਪ ਪੂਰੇ ਜ਼ੋਰ ਨਾਲ ਕਾਰੋਬਾਰੀ ਕੰਮਾਂ ਨੂੰ ਨਿਪਟਾ ਸਕੋਗੇ ਅਤੇ ਅੱਗੇ ਵਧਾ ਸਕੋਗੇ, ਇੱਜ਼ਤ ਮਾਣ ਦੀ ਪ੍ਰਾਪਤੀ।
ਕੰਨਿਆ : ਸਿਤਾਰਾ ਸ਼ਾਮ ਤਕ ਨੁਕਸਾਨ ਦੇਣ ਵਾਲਾ ਅਤੇ ਆਪ ਦੀ ਕਿਸੇ ਪੇਮੈਂਟ ਨੂੰ ਕਿਸੇ ਹੇਠ ਫਸਾਉਣ ਵਾਲਾ, ਇਸ ਲਈ ਸੁਚੇਤ ਰਹੋ, ਫਿਰ ਬਾਅਦ ’ਚ ਹਾਲਾਤ ਬਿਹਤਰ ਬਣਨਗੇ।
ਤੁਲਾ : ਸਿਤਾਰਾ ਸ਼ਾਮ ਤਕ ਬਿਹਤਰ, ਹਰ ਫਰੰਟ ’ਤੇ ਬਿਹਤਰੀ ਹੋਵੇਗੀ, ਸਫਲਤਾ ਮਿਲੇਗੀ ਪਰ ਬਾਅਦ ’ਚ ਸਮਾਂ ਵਿਪਰੀਤ ਹਾਲਾਤ ਬਣਾਉਣ ਵਾਲਾ ਬਣ ਜਾਵੇਗਾ।
ਬ੍ਰਿਸ਼ਚਕ : ਸਟ੍ਰਾਂਗ ਸਿਤਾਰੇ ਕਰ ਕੇ ਕਿਸੇ ਸਰਕਾਰੀ ਕੰਮ ਲਈ ਆਪ ਦਾ ਯਤਨ ਆਸਾਨੀ ਨਾਲ ਸਿਰੇ ਚੜ੍ਹ ਸਕਦਾ ਹੈ, ਫਿਰ ਬਾਅਦ ’ਚ ਅਰਥ ਦਸ਼ਾ ਸੁਧਰੇਗੀ।
ਧਨ : ਹਰ ਫਰੰਟ ’ਤੇ ਆਪ ਦੀ ਦਨਦਨਾਹਟ ਵਧੇਗੀ ਅਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ, ਸ਼ਤਰੂ ਕਮਜ਼ੋਰ ਰਹਿਣਗੇ, ਤੇਜ ਪ੍ਰਭਾਵ ਵਧੇਗਾ।
ਮਕਰ : ਸ਼ਾਮ ਤਕ ਸਿਤਾਰਾ ਪੇਟ ਲਈ ਕਮਜ਼ੋਰ, ਨਾਪ ਤੋਲ ਕੇ ਖਾਣ-ਪਾਣ ਸਹੀ ਰਹੇਗਾ ਪਰ ਬਾਅਦ ’ਚ ਹਰ ਮੋਰਚੇ ’ਤੇ ਬਿਹਤਰੀ ਹੋਵੇਗੀ।
ਕੁੰਭ : ਸਿਤਾਰਾ ਸ਼ਾਮ ਤਕ ਕਾਰੋਬਾਰੀ ਕੰਮਾਂ ਲਈ ਬਿਹਤਰ ਪਰ ਬਾਅਦ ’ਚ ਸਮਾਂ ਕਮਜ਼ੋਰ ਬਣੇਗਾ, ਜਿਹੜਾ ਜਨਰਲ ਹਾਲਾਤ ਨੂੰ ਵਿਪਰੀਤ ਬਣਾਏਗਾ।
ਮੀਨ : ਸਿਤਾਰਾ ਸ਼ਾਮ ਤਕ ਕਮਜ਼ੋਰ ਨਾ ਤਾਂ ਕੋਈ ਨਵਾਂ ਯਤਨ ਸ਼ੁਰੂ ਕਰੋ ਅਤੇ ਨਾ ਹੀ ਕਿਸੇ ਝਮੇਲੇ ’ਚ ਫਸੋ ਪਰ ਬਾਅਦ ’ਚ ਜਨਰਲ ਹਾਲਾਤਾ ਸੁਧਰਨਗੇ।
10 ਅਪ੍ਰੈਲ 2025, ਵੀਰਵਾਰ
ਚੇਤ ਸੁਦੀ ਤਿੱਥੀ ਤਰੋਦਸ਼ੀ (10-11 ਮੱਧ ਰਾਤ 1.01 ਤੱਕ) ਅਤੇ ਮਗਰੋਂ ਤਿੱਥੀ ਚੌਦਸ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੀਨ ’ਚ
ਚੰਦਰਮਾ ਸਿੰਘ ’ਚ
ਮੰਗਲ ਕਰਕ ’ਚ
ਬੁੱਧ ਮੀਨ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਮੀਨ ’ਚ
ਸ਼ਨੀ ਮੀਨ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2082, ਚੇਤ ਪ੍ਰਵਿਸ਼ਟੇ 28 , ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 20 (ਚੇਤ), ਹਿਜਰੀ ਸਾਲ 1446, ਮਹੀਨਾ : ਸ਼ਵਾਲ, ਤਰੀਕ :11, ਸੂਰਜ ਉਦੇ ਸਵੇਰੇ 6.10 ਵਜੇ, ਸੂਰਜ ਅਸਤ ਸ਼ਾਮ 6.49 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ ਫਾਲਗੁਣੀ (ਦੁਪਹਿਰ 12.25 ਤਕ) ਅਤੇ ਮਗਰੋਂ ਨਕਸ਼ੱਤਰ ਉੱਤਰਾ ਫਾਲਗੁਣੀ, ਯੋਗ : ਵ੍ਰਿਧੀ (ਸ਼ਾਮ 6.59 ਤੱਕ) ਅਤੇ ਮਗਰੋਂ ਯੋਗ ਧਰੁਵ, ਚੰਦਰਮਾ : ਸਿੰਘ ਰਾਸ਼ੀ ’ਤੇ (ਸ਼ਾਮ 7.05 ਤਕ) ਅਤੇ ਮਗਰੋਂ ਕੰਨਿਆ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ ਰਾਹੂਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਪ੍ਰਦੋਸ਼ ਵਰਤ, ਅਨੰਗ ਤਰੋਦਸ਼ੀ, ਸ਼੍ਰੀ ਮਹਾਵੀਰ ਜਯੰਤੀ (ਜੈਨ) ਮੇਲਾ ਮਾਤਾ ਕਾਂਸਾ ਦੇਵੀ (ਮੋਹਾਲੀ)।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਧਨ ਲਾਭ ਲਈ ਚੰਗਾ ਰਹੇਗਾ, ਦੇਖੋ ਆਪਣੀ ਰਾਸ਼ੀ
NEXT STORY