ਮੇਖ : ਧਾਰਮਿਕ ਕੰਮਾਂ ’ਚ ਰੁਚੀ ਰਹੇਗੀ, ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ’ਚੋਂ ਕੋਈ ਬਾਧਾ ਮੁਸ਼ਕਿਲ ਹਟ ਸਕਦੀ ਹੈ।
ਬ੍ਰਿਖ : ਅਦਾਲਤ ਨਾਲ ਜੁੜੇ ਕਿਸੇ ਕੰਮ ਲਈ ਸ਼ੁਰੂਆਤੀ ਯਤਨ ਕਰਨ ’ਤੇ ਚੰਗਾ ਨਤੀਜਾ ਪ੍ਰਾਪਤ ਹੋ ਸਕਦਾ ਹੈ, ਮਾਣ-ਸਨਮਾਨ ਦੀ ਪ੍ਰਾਪਤੀ।
ਮਿਥੁਨ : ਵੱਡੇ ਲੋਕ ਆਪ ਦੀ ਉਮੀਦ ’ਤੇ ਪੂਰਾ ਉਤਰਨਗੇ, ਕੰਮਕਾਜੀ ਮਾਮਲਿਆਂ ’ਚ ਕਦਮ ਬੜ੍ਹਤ ਵੱਲ, ਸ਼ਤਰੂ ਵੀ ਆਪ ਦੀ ਪਕੜ ਹੇਠ ਰਹਿਣਗੇ।
ਕਰਕ : ਠੇਕੇਦਾਰੀ ਅਤੇ ਸਪਲਾਈ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ, ਹਰ ਫਰੰਟ ’ਤੇ ਸਫਲਤਾ ਅਤੇ ਬਿਹਤਰੀ ਹੋਵੇਗੀ।
ਸਿੰਘ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ ਪ੍ਰਗਰਾਮਾਂ ’ਚ ਸਫਲਤਾ ਮਿਲੇਗੀ, ਸ਼ੁੱਭ ਕੰਮਾਂ ’ਚ ਧਿਆਨ, ਮਾਣ-ਸਨਮਾਨ ਦੀ ਪ੍ਰਾਪਤੀ।
ਕੰਨਿਆ : ਸਿਤਾਰਾ ਉਲਝਣਾਂ, ਝਮੇਲਿਆਂ ਵਾਲਾ, ਇਸ ਲਈ ਕਿਸੇ ਬਣੇ ਬਣਾਏ ਕੰਮ ਦੇ ਵਿਗੜਨ ਦੀ ਆਸ, ਅਹਿਤਿਆਤ ਰੱਖੋ।
ਤੁਲਾ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਕਾਰੋਬਾਰੀ ਟੂਰਿੰਗ, ਪਲਾਨਿੰਗ, ਪ੍ਰੋਗਰਾਮਿੰਗ ਵੀ ਲਾਭ ਦੇਵੇਗੀ, ਤੇਜ਼ ਪ੍ਰਭਾਵ ਬਣਿਆ ਰਹੇਗਾ।
ਬ੍ਰਿਸ਼ਚਕ : ਸਰਕਾਰੀ ਅਤੇ ਗੈਰ ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਅਫਸਰ ਮਿਹਰਬਾਨ ਅਤੇ ਸਾਫਟ ਰਹਿਣਗੇ, ਸ਼ਤਰੂ ਕਮਜ਼ੋਰ ਰਹਿਣਗੇ।
ਧਨੁ : ਕੰਮਕਾਜੀ ਦਸ਼ਾ ਬਿਹਤਰ, ਇਰਾਦਿਆਂ ’ਚ ਸਫਲਤਾ ਮਿਲੇਗੀ, ਪਰ ਪੌੜੀਆਂ ਚੜ੍ਹਦੇ ਉਤਰਦੇ ਸਮੇਂ ਜਾਂ ਬਾਥਰੂਮ ’ਚ ਧਿਆਨ ਰੱਖੋ ਕਿ ਪੈਰ ਫਿਸਲ ਨਾ ਜਾਵੇ।
ਮਕਰ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਲਿਮਿਟ ’ਚ ਖਾਣਾ-ਪੀਣਾ ਸਹੀ ਰਹੇਗਾ, ਵੈਸੇ ਅਰਥ ਦਸ਼ਾ ਵੀ ਠੀਕ-ਠਾਕ।
ਕੁੰਭ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ ਇਰਾਦਿਆਂ ’ਚ ਸਫਲਤਾ ਮਿਲੇਗੀ, ਪਰ ਘਰੇਲੂ ਮੋਰਚੇ ’ਤੇ ਪ੍ਰੇਸ਼ਾਨੀ ਵਧੇਗੀ।
ਮੀਨ : ਸ਼ਤਰੂ ਉਭਰ ਸਿਮਟ ਕੇ ਆਪ ਲਈ ਮੁਸ਼ਕਿਲਾਂ ਪੈਦਾ ਕਰਨ ਲਈ ਯਤਨ ਕਰਦੇ ਰਹਿਣਗੇ, ਇਸ ਲਈ ਉਨ੍ਹਾਂ ਤੋਂ ਫਾਸਲਾ ਰੱਖਣਾ ਸਹੀ ਰਹੇਗਾ।
27 ਜੁਲਾਈ 2025, ਐਤਵਾਰ
ਸਾਉਣ ਸੁਦੀ ਤਿੱਥੀ ਤੀਜ (ਰਾਤ 10.43 ਤੱਕ) ਅਤੇ ਮਗਰੋਂ ਤਿੱਥੀ ਚੌਥ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕਰਕ ’ਚ
ਚੰਦਰਮਾ ਕਰਕ ’ਚ
ਮੰਗਲ ਸਿੰਘ ’ਚ
ਬੁੱਧ ਕਰਕ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਮਿਥੁਨ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਸਾਉਣ ਪ੍ਰਵਿਸ਼ਟੇ 12, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 5 (ਸਾਉਣ), ਹਿਜਰੀ ਸਾਲ 1447, ਮਹੀਨਾ : ਮੁਹੱਰਮ, ਤਰੀਕ : 1, ਸੂਰਜ ਉਦੇ ਸਵੇਰੇ 5.45 ਵਜੇ, ਸੂਰਜ ਅਸਤ : ਸ਼ਾਮ 7.23 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮਘਾ (ਸ਼ਾਮ 4.23 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਫਾਲਗੁਣੀ, ਯੋਗ : ਵਿਅਤੀਪਾਤ (26-27 ਮੱਧ ਰਾਤ 4.06 ਤਕ) ਅਤੇ ਮਗਰੋਂ ਯੋਗ ਵਰਿਆਣ, ਚੰਦਰਮਾ : ਕਰਕ ਰਾਸ਼ੀ ’ਤੇ (ਬਾਅਦ ਦੁਪਹਿਰ 3.52 ਤਕ) ਅਤੇ ਮਗਰੋਂ ਸਿੰਘ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਬਾਅਦ ਦੁਪਹਿਰ 3.52 ਤਕ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਅਤੇ ਮਗਰੋਂ ਮਘਾ ਨਕਸ਼ਤਰਦੀ ਪੂਜਾ ਲੱਗੇਗੀ, ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ, ਪੁਰਬ, ਦਿਵਸ ਅਤੇ ਤਿਉਹਾਰ : ਮਧੁ ਸ਼੍ਰਵਾ ਤੀਜ, ਹਰਿਆਲੀ ਤੀਜ, ਸਿੰਧਾਰਾ ਤੀਜ, ਸਵਰਣ ਗੌਰੀ ਵਰਤ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
28 ਜੁਲਾਈ ਤੋਂ ਇਨ੍ਹਾਂ 4 ਰਾਸ਼ੀਆਂ ਦੇ ਸ਼ੁਰੂ ਹੋ ਰਹੇ ਚੰਗੇ ਦਿਨ, ਆਵੇਗਾ ਪੈਸਾ ਹੀ ਪੈਸਾ
NEXT STORY