ਮੇਖ : ਸਟਰਾਂਗ ਸਿਤਾਰਾ ਆਪ ਨੂੰ ਹਿੰਮਤੀ-ਉਤਸ਼ਾਹੀ-ਵਿਅਸਤ ਅਤੇ ਕੰਮਕਾਜੀ ਤੌਰ ’ਤੇ ਐਕਟਿਵ ਅਤੇ ਪੂਰੀ ਤਰ੍ਹਾਂ ’ਤੇ ਇਫੈਕਟਿਵ ਰੱਖੇਗਾ।
ਬ੍ਰਿਖ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਯਤਨ ਕਰਨ ’ਤੇ ਕੋਈ ਕਾਰੋਬਾਰੀ ਬਾਧਾ ਮੁਸ਼ਕਿਲ ਵੀ ਹਟੇਗੀ।
ਮਿਥੁਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਭੱਜਦੌੜ ਕਰਨ ’ਤੇ ਆਪ ਆਪਣੀ ਪਲਾਨਿੰਗ ਨੂੰ ਅੱਗੇ ਵਧਾਉਣ ’ਚ ਵੀ ਸਫਲ ਹੋਵੋਗੇ।
ਕਰਕ :ਸਿਤਾਰਾ ਖਰਚਿਆਂ ਨੂੰ ਵਧਾਉਣ, ਅਰਥ ਦਸ਼ਾ ਤੰਗ ਰੱਖਣ ਅਤੇ ਆਪ ਦੀ ਕਿਸੇ ਪੇਮੈਂਟ ਨੂੰ ਫਸਾਉਣ ਵਾਲਾ, ਸਫਰ ਵੀ ਟਾਲ ਦੇਣਾ ਸਹੀ ਰਹੇਗਾ।
ਸਿੰਘ :ਖੇਤੀ ਉਤਪਾਦਾਂ, ਖਾਦਾਂ-ਬੀਜਾ, ਕਰਿਆਨਾ ਵਸਤਾਂ ਅਤੇ ਗਾਰਮੈਂਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕਾਰੋਬਾਰੀ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ।
ਕੰਨਿਆ :ਸਫਲਤਾ ਸਾਥ ਦੇਵੇਗੀ, ਸ਼ਤਰੂ ਚਾਹ ਕੇ ਵੀ ਆਪ ਦਾ ਕੁਝ ਵਿਗਾੜ ਨਾ ਸਕਣਗੇ, ਤੇਜ ਪ੍ਰਭਾਵ ਅਤੇ ਦਬਦਬਾ ਬਣਿਆ ਰਹੇਗਾ।
ਤੁਲਾ : ਇਰਾਦਿਆਂ ’ਚ ਮਜ਼ਬੂਤੀ, ਆਪ ਜਿਹੜੀ ਭੱਜਦੌੜ ਕਰੋਗੇ, ਉਸ ਦਾ ਫੇਵਰੇਵਲ ਨਤੀਜਾ ਮਿਲੇਗਾ, ਸ਼ੁੱਭ ਕੰਮਾਂ ’ਚ ਧਿਆਨ।
ਬ੍ਰਿਸ਼ਚਕ : ਖਾਣ-ਪੀਣ ਬਾਰੇ ਲਾਪਰਵਾਹੀ ਨਹੀਂ ਵਰਤਣੀ ਚਾਹੀਦੀ, ਕਿਉਂਕਿ ਸਿਤਾਰਾ ਪੇਟ ਨੂੰ ਵਿਗਾੜਨ ਵਾਲਾ ਹੈ, ਸਫਰ ਪ੍ਰੇਸ਼ਾਨੀ ਵਾਲਾ ਹੋਵੇਗਾ।
ਧਨ : ਵਪਾਰ ਅਤੇ ਕੰਮਕਾਜੀ ਕੰਮਾਂ ਲਈ ਆਪ ਦੀਅਾਂ ਕੋਸ਼ਿਸ਼ਾਂ ਚੰਗਾ ਨਤੀਜਾ ਦੇਣਗੀਆਂ, ਘਰੇਲੂ ਮੋਰਚੇ ’ਤੇ ਸਦਭਾਅ ਬਣਿਆ ਰਹੇਗਾ।
ਮਕਰ : ਕਮਜ਼ੋਰ ਸਿਤਾਰੇ ਕਰਕੇ ਆਪ ਦਾ ਮਨ ਕਿਸੇ ਵੀ ਕੰਮ ਨੂੰ ਅੱਗੇ ਵਧਾਉਣ ਲਈ ਰਾਜੀ ਨਾ ਹੋਵੇਗਾ।
ਕੁੰਭ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਨ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ।
ਮੀਨ : ਜ਼ਮੀਨੀ ਕੰਮਾਂ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਕੰਮਕਾਜੀ ਕੰਮਾਂ ’ਚ ਕਦਮ ਬੜ੍ਹਤ ਵੱਲ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ
7 ਦਸੰਬਰ 2025, ਐਤਵਾਰ
ਪੋਹ ਵਦੀ ਤਿੱਥੀ ਤੀਜ (ਸ਼ਾਮ 6.26 ਤੱਕ) ਅਤੇ ਮਗਰੋਂ ਤਿੱਥੀ ਚੌਥ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਸ਼ਚਕ ’ਚ
ਚੰਦਰਮਾ ਮਿਥੁਨ ’ਚ
ਮੰਗਲ ਬ੍ਰਿਸ਼ਚਕ ’ਚ
ਬੁੱਧ ਬ੍ਰਿਸ਼ਚਕ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਬ੍ਰਿਸ਼ਚਕ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਮੱਘਰ ਪ੍ਰਵਿਸ਼ਟੇ 22, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 16 (ਮੱਘਰ), ਹਿਜਰੀ ਸਾਲ 1447, ਮਹੀਨਾ : ਜਮਾਦਿ ਉੱਲਸਾਨੀ, ਤਰੀਕ : 16, ਸੂਰਜ ਉਦੇ ਸਵੇਰੇ 7.17 ਵਜੇ, ਸੂਰਜ ਅਸਤ : ਸ਼ਾਮ 5.21 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਨਰਵਸ (7 ਦਸੰਬਰ ਿਦਨ ਰਾਤ ਅਤੇ 8 ਨੂੰ ਸਵੇਰੇ 5.12 ਤਕ) ਅਤੇ ਮਗਰੋਂ ਨਕੱਸ਼ਤਰ ਪੁਖ, ਯੋਗ : ਸ਼ੁਕਲ (ਰਾਤ 8.08 ਤੱਕ) ਅਤੇ ਮਗਰੋਂ ਯੋਗ ਬ੍ਰਹਮ, ਚੰਦਰਮਾ : ਮਿਥੁਨ ਰਾਸ਼ੀ ’ਤੇ (ਰਾਤ 10.39 ਤੱਕ) ਅਤੇ ਮਗਰੋਂ ਕਰਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭੱਦਰਾ ਰਵੇਗੀ (ਸਵੇਰੇ 7.56 ਤੋਂ ਲੈ ਕੇ ਸ਼ਾਮ 6.26 ਤੱਕ), ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ, ਦਿਵਸ ਅਤੇ ਤਿਓਹਾਰ : ਸ਼੍ਰੀ ਗਣੇਸ਼ ਚੌਥ ਵਰਤ, ਸ਼ਸਤਰ ਸੈਨਾ ਝੰਡਾ ਦਿਵਸ
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਬਹੁਤ ਖਤਰਨਾਕ ਹੁੰਦੇ ਹਨ ਇਹ 4 ਰਾਸ਼ੀਆਂ ਦੇ ਲੋਕ ! ਦੋਸਤਾਨਾ ਹੋਣ ਦਾ ਕਰਦੇ ਹਨ ਦਿਖਾਵਾ ਪਰ ਅੰਦਰ ਭਰਿਆ...
NEXT STORY