ਮੇਖ : ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਦੋਵੇਂ ਪਤੀ-ਪਤਨੀ ਇਕ-ਦੂਜੇ ਦੇ ਪ੍ਰਤੀ ਸਾਫਟ-ਕੰਸੀਡ੍ਰੇਟ ਰਹਿਣਗੇ।
ਬ੍ਰਿਖ : ਵਿਰੋਧੀਆਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਾ ਕਰੋ, ਮਨ ਵੀ ਟੈਂਸ, ਅਸ਼ਾਂਤ,ਡਿਸਟਰਬ ਜਿਹਾ ਰਹੇਗਾ, ਸਫਰ ਵੀ ਟਾਲ ਦੇਣਾ ਸਹੀ ਰਹੇਗਾ।
ਮਿਥੁਨ : ਯਤਨ ਕਰਨ ’ਤੇ ਕੋਈ ਸਕੀਮ ਪ੍ਰੋਗਰਾਮ ਸਿਰੇ ਚੜ੍ਹ ਸਕਦਾ ਹੈ, ਇਰਾਦਿਆਂ ’ਚ ਮਜ਼ਬੂਤੀ, ਮਨੋਬਲ-ਦਬਦਬਾ ਬਣਿਆ ਰਹੇਗਾ।
ਕਰਕ : ਪ੍ਰਾਪਰਟੀ ਦੇ ਕੰਮਾਂ ’ਚ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਵੀ ਕਮਜ਼ੋਰ,ਤੇਜ਼ਹੀਣ ਰਹਿਣਗੇ, ਘਰੇਲੂ ਮੋਰਚੇ ’ਤੇ ਤਾਲਮੇਲ ਸਦਭਾਅ ਬਣਿਆ ਰਹੇਗਾ।
ਸਿੰਘ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਿੰਮਤੀ-ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਐਕਟਿਵ ਅਤੇ ਇਫੈਕਟਿਵ ਰੱਖੇਗਾ ਪਰ ਸਿਹਤ ਦਾ ਧਿਆਨ ਰੱਖੋ।
ਕੰਨਿਆ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਟੂਰਿਜ਼ਮ, ਕੰਸਲਟੈਂਸੀ, ਪ੍ਰਿੰਟਿੰਗ, ਪਬਲੀਸ਼ਿੰਗ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਤੁਲਾ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਸੋਚ-ਵਿਚਾਰ ਕਰੋਗੇ, ਉਸ ’ਚ ਕੁਝ ਨਾ ਕੁਝ ਬਿਹਤਰੀ ਜ਼ਰੂਰ ਹੋਵੇਗੀ।
ਬ੍ਰਿਸ਼ਚਕ : ਸਿਤਾਰਾ ਉਲਝਣਾਂ-ਝਮੇਲਿਆਂ ਅਤੇ ਨੁਕਸਾਨ ਵਾਲਾ, ਲਿਖਣ-ਪੜ੍ਹਨ ਦਾ ਕੰਮ ਵੀ ਅੱਖਾਂ ਖੋਲ੍ਹ ਕੇ ਨਿਪਟਾਉਣਾ ਸਹੀ ਰਹੇਗਾ।
ਧਨ : ਸਿਤਾਰਾ ਧਨ ਲਾਭ ਵਾਲਾ, ਕਾਰੋਬਾਰੀ ਟੂਰਿੰਗ-ਪਲਾਨਿੰਗ-ਪ੍ਰੋਗਰਾਮਿੰਗ ਲਾਭ ਦੇਵੇਗੀ, ਵੈਸੇ ਵੀ ਹਰ ਫਰੰਟ ’ਤੇ ਬਿਹਤਰੀ ਹੋਵੇਗੀ।
ਮਕਰ : ਰਾਜਕੀ ਕੰਮਾਂ ’ਚ ਪੱਖ ਮਜ਼ਬੂਤ, ਅਫਸਰ ਸਾਫਟ-ਕੰਸੀਡ੍ਰੇਟ ਰਹਿਣਗੇ, ਸ਼ਤਰੂ ਚਾਹ ਕੇ ਵੀ ਆਪ ਅੱਗੇ ਠਹਿਰ ਨਾ ਸਕਣਗੇ।
ਕੁੰਭ : ਧਾਰਮਿਕ ਅਤੇ ਸਾਮਾਜਿਕ ਕੰਮਾਂ ’ਚ ਧਿਆਨ,ਇਰਾਦਿਆਂ ’ਚ ਸਫਲਤਾ ਮਿਲੇਗੀ, ਜਨਰਲ ਹਾਲਾਤ ਵੀ ਅਨੁਕੂਲ ਚੱਲਣਗੇ।
ਮੀਨ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣਾ-ਪੀਣਾ ਸੁਚੇਤ ਰਹਿ ਕੇ ਹੀ ਕਰੋ, ਕਿਸੇ ’ਤੇ ਜ਼ਰੂਰਤ ਤੋਂ ਜ਼ਿਆਦਾ ਭਰੋਸਾ ਵੀ ਨਾ ਕਰੋ।
ਅੱਜ ਦਾ ਰਾਸ਼ੀਫਲ
8 ਫਰਵਰੀ 2026, ਐਤਵਾਰ
ਫੱਗਣ ਵਦੀ ਤਿੱਥੀ ਸਪਤਮੀ (8-9 ਮੱਧ ਰਾਤ 2.55 ਤਕ) ਅਤੇ ਮਗਰੋਂ ਤਿੱਥੀ ਸਪਤਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਕਰ ’ਚ
ਚੰਦਰਮਾ ਕੰਨਿਆ ’ਚ
ਮੰਗਲ ਮਕਰ ’ਚ
ਬੁੱਧ ਕੁੰਭ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਕੁੰਭ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਮਾਘ ਪ੍ਰਵਿਸ਼ਟੇ 26, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 19 (ਮਾਘ), ਹਿਜਰੀ ਸਾਲ 1447, ਮਹੀਨਾ : ਸ਼ਾਬਾਨ, ਤਰੀਕ : 19, ਸੂਰਜ ਉਦੇ ਸਵੇਰੇ 7.21 ਵਜੇ, ਸੂਰਜ ਅਸਤ : ਸ਼ਾਮ 6.03 ਵਜੇ (ਜਲੰਧਰ ਟਾਈਮ), ਨਕਸ਼ੱਤਰ : ਚਿੱਤਰਾ (7-8 ਮੱਧ ਰਾਤ 229 ਤਕ) ਅਤੇ ਮਗਰੋਂ ਨਕਸ਼ੱਤਰ ਸਵਾਤੀ, ਯੋਗ : ਸ਼ੂਲ (ਰਾਤ 11.41 ਤਕ) ਅਤੇ ਮਗਰੋਂ ਯੋਗ ਗੰਡ, ਚੰਦਰਮਾ : ਕੰਨਿਆ ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਆ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12.20 ਵਜੇ ਤੱਕ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
300 ਸਾਲਾਂ ਬਾਅਦ ਬਣ ਰਿਹੈ ਦੁਰਲੱਭ 'ਮਹਾਂ-ਸੰਯੋਗ', ਇਨ੍ਹਾਂ 3 ਰਾਸ਼ੀਆਂ 'ਤੇ ਹੋਵੇਗੀ ਧਨ ਦੀ ਵਰਖਾ
NEXT STORY