ਮੇਖ : ਕਾਰੋਬਾਰੀ ਕੰਮਾਂ ਲਈ ਆਪ ਦੀ ਕੋਸ਼ਿਸ਼ਾਂ ਚੰਗਾ ਨਤੀਜਾ ਦੇਣਗੀਆਂ, ਫੈਮਿਲੀ ਫਰੰਟ ਤੇ ਮਿਠਾਸ-ਤਾਲਮੇਲ ਅਤੇ ਸਦਭਾਅ ਬਣਿਆ ਰਹੇਗਾ।
ਬ੍ਰਿਖ : ਟੈਂਸ, ਡਾਵਾਂਡੋਲ, ਅਸਥਿਰ ਮਨ ਸਥਿਤੀ ਕਰਕੇ ਆਪ ਕਿਸੇ ਵੀ ਪ੍ਰੋਗਰਾਮ ਨੂੰ ਉਸ ਦੇ ਟਾਰਗੇਟ ਵਲ ਅੱਗੇ ਨਾ ਵਧਾ ਸਕੋਗੇ।
ਮਿਥੁਨ : ਜਨਰਲ ਤੌਰ ’ਤੇ ਸਟਰਾਂਗ ਸਿਤਾਰਾ ਆਪ ਨੂੰ ਹਰ ਫਰੰਟ ਤੇ ਹਾਵੀ-ਪ੍ਰਭਾਵੀ-ਵਿਜਈ ਰਖੇਗਾ, ਸ਼ਤਰੂ ਵੀ ਆਪ ਦੀ ਪਕੜ ਹੇਠ ਰਹਿਣਗੇ।
ਕਰਕ : ਯਤਨ ਕਰਨ ਤੇ ਜਾਇਦਾਦੀ ਕੰਮਾਂ ’ਚੋਂ ਕੋਈ ਬਾਧਾ ਮੁਸ਼ਕਿਲ ਹਟੇਗੀ, ਪਰ ਧਿਆਨ ਰਖੋ ਕਿ ਸੁਭਾਅ ’ਚ ਗੁੱਸੇ ਕਰਕੇ ਕਿਸੇ ਨਾਲ ਝਗੜਾ ਨਾ ਹੋ ਜਾਵੇ।
ਸਿੰਘ : ਸਟਰਾਂਗ ਸਿਤਾਰਾ ਆਪ ਨੂੰ ਹਿੰਮਤੀ-ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਐਕਟਿਵ ਅਤੇ ਇਫੈਕਟਿਵ ਰਖੇਗਾ, ਮਾਣ-ਸਨਮਾਨ ਦੀ ਪ੍ਰਾਪਤੀ।
ਕੰਨਿਆ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ, ਕਾਰੋਬਾਰੀ ਟੂਰਿੰਗ ਵੀ ਲਾਭਕਾਰੀ, ਯਤਨ ਤੇ ਕੋਈ ਕੰਮਕਾਜੀ ਬਾਧਾ ਮੁਸ਼ਕਿਲ ਹਟੇਗੀ।
ਤੁਲਾ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਠੰਡੀਆਂ ਵਸਤਾਂ ਦੀ ਵਰਤੋਂ ਘਟ ਕਰੋ।
ਬ੍ਰਿਸ਼ਚਕ : ਖਰਚਿਆਂ ਦਾ ਜ਼ੋਰ, ਇਸ ਲਈ ਸੋਚ ਸਮਝ ਕੇ ਖਰਚ ਕਰਨਾ ਬਿਹਤਰ ਰਹੇਗਾ, ਨਾ ਤੇ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ, ਅਤੇ ਨਾ ਹੀ ਕੋਈ ਸਫਰ ਕਰੋ।
ਧਨ : ਟੀਚਿੰਗ,ਕੋਚਿੰਗ, ਸਟੇਸ਼ਨਰੀ, ਟੂਰਿਜ਼ਮ, ਕੰਸਲਟੈਂਸੀ, ਪਬਲੀਸ਼ਿੰਗ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਮਕਰ : ਸਟਰਾਂਗ ਸਿਤਾਰਾ ਆਪ ਨੂੰ ਸਰਕਾਰੀ-ਗੈਰ-ਸਰਕਾਰੀ ਕੰਮਾਂ ’ਚ ਵਿਜਈ ਅਤੇ ਪ੍ਰਭਾਵੀ ਰਖੇਗਾ, ਪਰ ਸੁਭਾਅ ’ਚ ਗੁੱਸਾ ਰਹੇਗਾ।
ਕੁੰਭ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਨ. ਧਾਰਮਿਕ ਲਿਟਰੇਚਰ ਪੜਨ, ਕਥਾ ਵਾਰਤਾ ਭਜਨ ਕੀਰਤਨ ਸੁਨਣ ’ਚ ਜੀਅ ਲੱਗੇਗਾ।
ਮੀਨ : ਸਿਤਾਰਾ ਪੇਟ ਲਈ ਕਮਜ਼ੋਰ, ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਓ ਰੱਖਣਾ ਸਹੀ ਰਹੇਗਾ, ਮਨ ਵੀ ਡਿਸਟਰਬ ਅਤੇ ਬੈਚੇਨ ਜਿਹਾ ਰਹੇਗਾ।
12 ਮਈ 2025, ਸੋਮਵਾਰ
ਵਿਸਾਖ ਸੁਦੀ ਤਿੱਥੀ ਚੌਕਸ (ਸਵੇਰੇ 8.02 ਤੱਕ) ਅਤੇ ਮਗਰੋਂ ਤਿੱਥੀ ਪੁੰਨਿਆ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੇਖ ’ਚ
ਚੰਦਰਮਾ ਤੁਲਾ ਚ
ਮੰਗਲ ਕਰਕ ’ਚ
ਬੁੱਧ ਮੇਖ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਮੀਨ ’ਚ
ਸ਼ਨੀ ਮੀਨ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2082, ਵਿਸਾਖ ਪ੍ਰਵਿਸ਼ਟੇ 30, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 22 (ਵਿਸਾਖ), ਹਿਜਰੀ ਸਾਲ 1446, ਮਹੀਨਾ : ਜ਼ਿਲਕਾਦ, ਤਰੀਕ : 13, ਸੂਰਜ ਉਦੇ ਸਵੇਰੇ 5.38 ਵਜੇ, ਸੂਰਜ ਅਸਤ : ਸ਼ਾਮ 7.11 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸਵਾਤੀ (ਸਵੇਰੇ 6.17 ਤੱਕ) ਅਤੇ ਮਗਰੋਂ ਨਕੱਸ਼ਤਰ ਵਿਸ਼ਾਖਾ ਯੋਗ : ਵਰਿਯਾਨ (ਪੂਰਾ ਦਿਨ ਰਾਤ) ਚੰਦਰਮਾ : ਤੁਲਾ ਰਾਸ਼ੀ ’ਤੇ (12-13 ਮੱਧ ਰਾਤ 2.28 ਤੱਕ) ਅਤੇ ਮਗਰੋਂ ਬ੍ਰਿਸ਼ਚਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭੱਦਰਾ ਰਹੇਗੀ (ਸਵੇਰੇ 9.14 ਤੱਕ) ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਸਤ ਤੋਂ ਨੌ ਵਜੇ ਤੱਕ। ਪੁਰਬ, ਦਿਵਸ ਅਤੇ ਤਿਓਹਾਰ : ਵਿਸ਼ਾਖ ਪੁੰਨਿਆ, ਵਿਸ਼ਾਖ ਸ਼ਨਾਨ ਸਮਾਪਤ, ਸ਼੍ਰੀ ਬੁੱਧ ਪੁੰਨਿਆ ਭ੍ਰਿਗ ਜਯੰਤੀ। ਸ਼੍ਰੀ ਰਮੇਸ਼ ਚੰਦਰ ਬਲੀਦਾਨ ਦਿਵਸ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮਈ ਮਹੀਨੇ ਦੀ ਇਸ ਤਾਰੀਖ਼ ਨੂੰ ਸੂਰਜ ਕਰੇਗਾ ਪ੍ਰਵੇਸ਼, ਇਨ੍ਹਾਂ ਰਾਸ਼ੀਆਂ ਨੂੰ ਹੋਵੇਗਾ ਵੱਡਾ ਲਾਭ
NEXT STORY