ਮੇਖ : ਮਿੱਤਰ ਕੰਮਕਾਜੀ ਸਾਥੀ ਸਹਿਯੋਗੀ ਰਹਿਣਗੇ ਅਤੇ ਆਪ ਦੀ ਗੱਲ ਧਿਆਨ ਸੁਣਨਗੇ ਸ਼ਤਰੂ ਚਾਹ ਕੇ ਵੀ ਆਪ ਦਾ ਕੁਝ ਵਿਗਾੜ ਨਾ ਸਕਣਗੇ, ਤੇਜ ਪ੍ਰਭਾਵ ਬਣਿਆ ਰਹੇਗਾ।
ਬ੍ਰਿਖ : ਖੇਤੀ ਉਤਪਾਦਾਂ, ਖੇਤੀ ਉਪਕਰਣਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ, ਗਾਰਮੈਂਟਸ ਦਾ ਕੰਮ ਕਰਨਾ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਮਿਥੁਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ ਕੋਸ਼ਿਸ਼ਾਂ, ਇਰਾਦਿਆਂ ’ਚ ਸਫਲਤਾ ਮਿਲੇਗੀ ਪਰ ਠੰਡੀਆਂ ਵਸਤਾਂ ਦੀ ਵਰਤੋਂ ਪ੍ਰਹੇਜ਼ ਨਾਲ ਹੀ ਕਰੋ।
ਕਰਕ : ਕਿਉਂਕਿ ਸਿਤਾਰਾ ਉਲਝਣਾਂ ਝਮੇਲਿਆਂ ਵਾਲਾ ਹੈ, ਇਸ ਲਈ ਲੈਣ-ਦੇਣ, ਲਿਖਣ-ਪੜ੍ਹਨ ਦਾ ਕੰਮ ਸੰਭਲ-ਸੰਭਾਲ ਕੇ ਕਰਨਾ ਸਹੀ ਰਹੇਗਾ, ਸਫਰ ਵੀ ਨਾ ਕਰੋ।
ਸਿੰਘ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ, ਅਰਥ ਦਸ਼ਾ ਕੰਫਰਟੇਬਲ ਰੱਖਣ ਅਤੇ ਯਤਨ ਕਰਨ ’ਤੇ ਕਿਸੇ ਕੰਮਕਾਜੀ ਮੁਸ਼ਕਿਲ ਨੂੰ ਹਟਾਉਣ ਵਾਲਾ।
ਕੰਨਿਆ : ਸਰਕਾਰੀ-ਗੈਰ ਸਰਕਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ ਰੱਖਣ ਵਾਲਾ, ਅਫਸਰ ਆਪ ਦੀ ਗੱਲ ਧਿਆਨ ਨਾਲ ਸੁਣਨਗੇ, ਪ੍ਰਭਾਵ-ਦਬਦਬਾ ਬਣਿਆ ਰਹੇਗਾ।
ਤੁਲਾ : ਜਨਰਲ ਸਿਤਾਰਾ ਮਜ਼ਬੂਤ, ਜਿਹੜਾ ਆਮ ਤੌਰ ’ਤੇ ਆਪ ਨੂੰ ਦੂਜਿਆਂ ’ਤੇ ਹਾਵੀ-ਪ੍ਰਭਾਵੀ-ਵਿਜਈ ਰਖੇਗਾ, ਸ਼ੁੱਭ ਕੰਮਾਂ ’ਚ ਧਿਆਨ।
ਬ੍ਰਿਸ਼ਚਕ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਨਾਪ ਤੋਲ ਕੇ ਖਾਣ-ਪੀਣ ਕਰਨਾ ਸਹੀ ਰਹੇਗਾ, ਸਫਰ ਵੀ ਪ੍ਰੇਸ਼ਾਨੀ ਵਾਲਾ ਹੋਵੇਗਾ।
ਧਨ : ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ ਪਰ ਡਿੱਗਣ ਫਿਸਲਣ ਦਾ ਡਰ, ਮਨ ਵੀ ਪ੍ਰੇਸ਼ਾਨ ਜਿਹਾ ਰਹੇਗਾ।
ਮਕਰ : ਸ਼ਤਰੂ ਕਿਉਂਕਿ ਨੁਕਸਾਨ ਪਹੁੰਚਾਉਣ ਲਈ ਹਰ ਦਾਅ ਖੇਡ ਸਕਦੇ ਹਨ ਇਸ ਲਈ ਉਨ੍ਹਾਂ ਤੋਂ ਫਾਸਲਾ ਬਣਾ ਕੇ ਰੱਖੋ।
ਕੁੰਭ : ਯਤਨ ਕਰਨ ’ਤੇ ਆਪ ਦੀ ਪਲਾਨਿੰਗ, ਪ੍ਰੋਗਰਾਮਿੰਗ ਸਿਰੇ ਚੜ੍ਹੇਗੀ, ਤੇਜ਼ ਪ੍ਰਭਾਵ ਬਣਿਆ ਰਹੇਗਾ, ਉਂਝ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਮੀਨ : ਜਾਇਦਾਦੀ ਕੰਮ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ, ਮਾਣ ਸਨਮਾਨ ਦੀ ਪ੍ਰਾਪਤੀ।
9 ਅਗਸਤ 2026, ਐਤਵਾਰ
ਸਾਉਣ ਵਦੀ ਤਿੱਥੀ ਇਕਾਦਸ਼ੀ (ਪੁਰਵ ਦੁਪਹਿਰ 11.06 ਤੱਕ) ਅਤੇ ਮਗਰੋਂ ਤਿੱਥੀ ਦੁਆਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕਰਕ ’ਚ
ਚੰਦਰਮਾ ਮਿਥੁਨ ’ਚ
ਮੰਗਲ ਮਿਥੁਨ ’ਚ
ਬੁੱਧ ਕਰਕ ’ਚ
ਗੁਰੂ ਕਰਕ ’ਚ
ਸ਼ੁੱਕਰ ਕੰਨਿਆ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਸਾਉਣ ਪ੍ਰਵਿਸ਼ਟੇ 25, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 18 (ਸਾਉਣ), ਹਿਜਰੀ ਸਾਲ 1448, ਮਹੀਨਾ : ਸਫਰ, ਤਰੀਕ : 25, ਸੂਰਜ ਉਦੇ ਸਵੇਰੇ 5.53 ਵਜੇ, ਸੂਰਜ ਅਸਤ : ਸ਼ਾਮ 7.13 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮ੍ਰਿਗਸ਼ਿਰ (ਬਾਅਦ ਦੁਪਹਿਰ 2.44 ਤੱਕ)ਅਤੇ ਮਗਰੋਂ ਨਕਸ਼ੱਤਰ ਆਰਦਰਾ ਯੋਗ : ਹਰਸ਼ਣ (9-10 ਮੱਧ ਰਾਤ 2.05 ਤੱਕ) ਅਤੇ ਮਗਰੋਂ ਯੋਗ ਵਜਰ ਚੰਦਰਮਾ : ਮਿਥੁਨ ਰਾਸ਼ੀ ’ਤੇ (ਦਿਨ ਰਾਤ), ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਆ ਦਿਸ਼ਾ ਲਈ ਰਾਹੂਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ, ਕਾਮਿਕਾ ਇਕਾਦਸ਼ੀ ਵਰਤ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਸੂਰਜ ਗੋਚਰ ਨਾਲ ਇਨ੍ਹਾਂ 2 ਰਾਸ਼ੀਆਂ ਦੀ ਬਦਲੇਗੀ ਕਿਸਮਤ ! ਸਿੱਖਿਆ ਤੇ ਕਰੀਅਰ 'ਚ ਆਵੇਗਾ ਵੱਡਾ ਉਛਾਲ
NEXT STORY