ਮੇਖ : ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਖਾਣਾ-ਪੀਣਾ ਸੰਭਲ-ਸੰਭਾਲ ਕੇ ਕਰਨਾ ਚਾਹੀਦਾ ਹੈ, ਜਨਰਲ ਹਾਲਾਤ ਅਨੁਕੂਲ ਚੱਲਣਗੇ।
ਬ੍ਰਿਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਈ ਵੀ ਕੋਸ਼ਿਸ਼ ਅਨਮੰਨੇ ਮਨ ਨਾਲ ਨਾ ਕਰੋ ਪਰ ਘਰੇਲੂ ਮੋਰਚੇ ’ਤੇ ਟੈਨਸ਼ਨ ਪ੍ਰੇਸ਼ਾਨੀ ਰਹਿਣ ਦਾ ਡਰ।
ਮਿਥੁਨ : ਵਿਰੋਧੀ ਨੁਕਸਾਨ ਪਹੁੰਚਾਉਣ ਲਈ ਹਰ ਦਾਅ ਖੇਡ ਸਕਦੇ ਹਨ, ਇਸ ਲਈ ਕਮਜ਼ੋਰ ਦਿਸਣ ਵਾਲੇ ਸ਼ਤਰੂ ਨਾਲ ਵੀ ਟਕਰਾਅ ਤੋਂ ਬਚਣਾ ਚਾਹੀਦਾ ਹੈ।
ਕਰਕ : ਸੰਤਾਨ ਦਾ ਰੁਖ ਕੁਝ ਸਖਤ ਨਾਰਾਜ਼ਗੀ ਅਤੇ ਮਨਮਰਜ਼ੀ ਕਰਨ ਵਾਲਾ ਹੋਵੇਗਾ, ਇਸ ਲਈ ਸਮਝਦਾਰੀ ਨਾਲ ਉਸ ਨੂੰ ਟੈਕਲ ਕਰਨਾ ਸਹੀ ਰਹੇਗਾ।
ਸਿੰਘ : ਕੋਰਟ-ਕਚਹਿਰੀ ਦੇ ਕੰਮਾਂ ਲਈ ਸਿਤਾਰਾ ਕਮਜ਼ੋਰ, ਇਸ ਲਈ ਕਿਸੇ ਵੀ ਅਦਾਲਤੀ ਕੰਮ ਨੂੰ ਹੱਥ ’ਚ ਲੈਣ ਤੋਂ ਸੰਕੋਚ ਕਰਨਾ ਸਹੀ ਰਹੇਗਾ।
ਕੰਨਿਆ : ਹਲਕੀ ਸੋਚ ਅਤੇ ਨੇਚਰ ਵਾਲੇ ਸਾਥੀਆਂ ਤੋਂ ਫਾਸਲਾ ਰੱਖਣਾ ਸਹੀ ਰਹੇਗਾ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਤੁਲਾ : ਕਿਉਂਕਿ ਕਾਰੋਬਾਰੀ ਕੰਮਾਂ ਲਈ ਸਿਤਾਰਾ ਕਮਜ਼ੋਰ ਹੈ, ਇਸ ਲਈ ਨਾ ਤਾਂ ਕੰਮਕਾਜੀ ਟੂਰ ਕਰੋ ਅਤੇ ਨਾ ਹੀ ਕਾਰੋਬਾਰੀ ਕੰਮ ਬੇ-ਧਿਆਨੀ ਨਾਲ ਕਰੋ।
ਬ੍ਰਿਸ਼ਚਕ : ਕਾਰੋਬਾਰੀ ਦਸ਼ਾ ਠੀਕ-ਠਾਕ ਰਹੇਗੀ ਪਰ ਮਨ ਡਰਿਆ-ਡਰਿਆ ਰਹੇਗਾ ਅਤੇ ਕਮਜ਼ੋਰ ਮਨੋਬਲ ਕਰਕੇ ਆਪ ਕੋਈ ਵੀ ਫੈਸਲਾ ਨਾ ਕਰ ਸਕੋਗੇ।
ਧਨ : ਸਿਤਾਰਾ ਕਿਉਂਕਿ ਉਲਝਣਾਂ ਵਾਲਾ ਹੈ ਇਸ ਲਈ ਨਾ ਤਾਂ ਕੋਈ ਨਵੀਂ ਕੋਸ਼ਿਸ਼ ਸ਼ੁਰੂ ਕਰੋ ਅਤੇ ਨਾ ਹੀ ਕਿਸੇ ਦੇ ਝਾਂਸੇ ’ਚ ਫਸੋ।
ਮਕਰ : ਮਿੱਟੀ, ਰੇਤਾ, ਬਜਰੀ, ਕੰਸਟ੍ਰਕਸ਼ਨ, ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਕੁੰਭ : ਸਰਕਾਰੀ ਕੰਮ ’ਚ ਕਿਸੇ ਨਾ ਕਿਸੇ ਰੁਕਾਵਟ ਮੁਸ਼ਕਲ ਦੇ ਜਾਗਣ ਦਾ ਡਰ, ਇਸ ਲਈ ਜਿਹੜਾ ਵੀ ਯਤਨ ਕਰੋ, ਭਰਪੂਰ ਜ਼ੋਰ ਲਗਾ ਕੇ ਕਰੋ।
ਮੀਨ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ ਅਤੇ ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਘੱਟ ਲੱਗੇਗਾ।
ਮਹਾਸ਼ਿਵਰਾਤਰੀ 'ਤੇ ਬਣ ਰਿਹਾ ਗ੍ਰਹਿਆਂ ਦਾ ਦੁਰਲੱਭ ਸੰਯੋਗ, 4 ਰਾਸ਼ੀਆਂ 'ਤੇ ਵਰ੍ਹੇਗੀ ਮਹਾਦੇਵ ਦੀ ਅਪਾਰ...
NEXT STORY