ਮੇਖ : ਯਤਨ ਕਰਨ ’ਤੇ ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਦੀ ਭੱਜਦੌੜ ਪਾਜ਼ੇਟਿਵ ਨਤੀਜਾ ਦੇਵੇਗੀ, ਵੱਡੇ ਲੋਕਾਂ ’ਚ ਪ੍ਰਭਾਵ-ਦਬਦਬਾ ਬਣਿਆ ਰਹੇਗਾ।
ਬ੍ਰਿਖ : ਕਿਸੇ ਸੱਜਣ-ਮਿੱਤਰ ਦੀ ਮਦਦ ਆਪ ਦੇ ਕਿਸੇ ਉਲਝੇ ਕੰਮ ਨੂੰ ਸੰਵਾਰਨ ’ਚ ਹੈਲਪਫੁਲ ਹੋ ਸਕਦੀ ਹੈ, ਸ਼ਤਰੂ ਕਮਜ਼ੋਰ ਅਤੇ ਤੇਜ਼ਹੀਣ ਰਹਿਣਗੇ।
ਮਿਥੁਨ : ਇੰਪੋਰਟ-ਐਕਸਪੋਰਟ ਅਤੇ ਮੈਨ ਪਾਵਨ ਬਾਹਰ ਭਿਜਵਾਉਣ ਦਾ ਕੰਮ ਕਰਨ ਵਾਲਿਆਂ ਨੂੰ ਉਨ੍ਹਾਂ ਦੀ ਕੰਮਕਾਜੀ ਭੱਜਦੌੜ ਦਾ ਚੰਗਾ ਨਤੀਜਾ ਦੇਵੇਗੀ।
ਕਰਕ : ਕਾਰੋਬਾਰੀ ਕੰਮਾਂ ਦੀ ਦਸ਼ਾ ਬਿਹਤਰ, ਯਤਨ ਕਰਨ ’ਤੇ ਕੋਈ ਉਲਝਿਆ ਰੁਕਿਆ ਕੰਮਕਾਜੀ ਕੰਮ ਸਿਰੇ ਚੜ੍ਹ ਸਕਦਾ ਹੈ, ਮਾਣ-ਸਨਮਾਨ ਦੀ ਪ੍ਰਾਪਤੀ।
ਸਿੰਘ : ਸਿਤਾਰਾ ਨੁਕਸਾਨ ਪ੍ਰੇਸ਼ਾਨੀ ਦੇਣ ਅਤੇ ਕਿਸੇ ਨਾ ਕਿਸੇ ਪ੍ਰਾਬਲਮ ਨੂੰ ਉਭਾਰਨ ਵਾਲਾ, ਆਪਣੇ ਆਪ ਨੂੰ ਪੰਗਿਆਂ ਤੋਂ ਵੀ ਬਚਾ ਕੇ ਰੱਖੋ।
ਕੰਨਿਆ : ਡ੍ਰਿੰਕਸ, ਕੈਮਿਕਲਜ਼, ਪੇਂਟਸ, ਥਿੰਦੀਆਂ ਵਸਤਾਂ, ਪੈਟ੍ਰੋਲੀਅਮ ਵਸਤਾਂ ਅਤੇ ਸੀ. ਪ੍ਰੋਡਕਟਸ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਸੁਖਦ।
ਤੁਲਾ : ਰਾਜ ਦਰਬਾਰ ’ਚ ਜਾਣ ’ਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ, ਸ਼ਤਰੂ ਕਮਜ਼ੋਰ ਰਹਿਣਗੇ।
ਬ੍ਰਿਸ਼ਚਕ : ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ’ਚ ਕੁਝ ਨਾ ਕੁਝ ਬਿਹਤਰੀ ਹੋਵੇਗੀ ਪਰ ਪੈਰ ਫਿਸਲਣ ਦਾ ਡਰ ਰਹੇਗਾ।
ਧਨ : ਸਿਤਾਰਾ ਪੇਟ ਲਈ ਠੀਕ ਨਹੀਂ, ਇਸ ਲਈ ਖਾਣ-ਪੀਣ ’ਚ ਸੁਚੇਤ ਰਹੋ, ਮਨ ਵੀ ਪ੍ਰੇਸ਼ਾਨ ਅਪਸੈੱਟ ਜਿਹਾ ਰਹੇਗਾ।
ਮਕਰ : ਵਪਾਰਕ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਸਫਲਤਾ ਜ਼ਰੂਰ ਮਿਲੇਗੀ।
ਕੁੰਭ : ਵਧਦਾ ਵੈਰ ਵਿਰੋਧ ਆਪ ਨੂੰ ਪ੍ਰੇਸ਼ਾਨ ਰੱਖੇਗਾ, ਮਨ ਵੀ ਡਰਿਆ-ਡਰਿਆ ਅਤੇ ਅਸਮੰਜਸ ’ਚ ਗ੍ਰਸਤ ਰਹੇਗਾ।
ਮੀਨ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ, ਅਰਥ ਦਸ਼ਾ ਵੀ ਬਿਹਤਰ।
18 ਜੂਨ 2026, ਵੀਰਵਾਰ
ਦਵੀਤੀਯ (ਸ਼ੁੱਧ) ਜੇਠ ਸੁਦੀ ਤਿੱਥੀ ਚੌਥ (ਸ਼ਾਮ 6.59 ਤੱਕ) ਅਤੇ ਮਗਰੋਂ ਤਿੱਥੀ ਪੰਚਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਿਥੁਨ ’ਚ
ਚੰਦਰਮਾ ਕਰਕ ’ਚ
ਮੰਗਲ ਮੇਖ ’ਚ
ਬੁੱਧ ਮਿਥੁਨ ’ਚ
ਗੁਰੂ ਕਰਕ ’ਚ
ਸ਼ੁੱਕਰ ਕਰਕ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਹਾੜ੍ਹ ਪ੍ਰਵਿਸ਼ਟੇ 4 , ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 28 (ਜੇਠ), ਹਿਜਰੀ ਸਾਲ 1447, ਮਹੀਨਾ : ਮੁਹੱਰਮ, ਤਰੀਕ : 2 , ਸੂਰਜ ਉਦੇ ਸਵੇਰੇ 5.27 ਵਜੇ, ਸੂਰਜ ਅਸਤ : ਸ਼ਾਮ 7.30 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਖ (ਬਾਅਦ ਦੁਪਹਿਰ 11.33 ਤਕ) ਅਤੇ ਮਗਰੋਂ ਨਕਸ਼ੱਤਰ ਅਸ਼ਲੇਖਾ, ਯੋਗ : ਵਿਆਘਾਤ (ਸ਼ਾਮ 5.36 ਤੱਕ) ਅਤੇ ਮਗਰੋਂ ਯੋਗ ਹਰਸ਼ਣ, ਚੰਦਰਮਾ : ਕਰਕ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੁਰਵ ਦੁਪਹਿਰ 1.33 ਤੋਂ ਬਾਅਦ ਜੰਮੇ ਬੱਚੇ ਨੂੰ ਅਸ਼ਲੇਖਾ ਨਕੱਸ਼ਤਰ ਦੀ ਪੂਜਾ ਲੱਗੇਗੀ, ਭਦਰਾ ਰਹੇਗੀ (ਸਵੇਰੇ 8.29 ਤੋਂ ਸ਼ਾਮ 6.59 ਤਕ), ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ ਰਾਹੂਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਸ਼ਨੀ ਦੇ ਨਕਸ਼ਤਰ 'ਚ ਗੁਰੂ: ਇਨ੍ਹਾਂ 3 ਰਾਸ਼ੀਆਂ ਦੀ ਬਦਲੇਗੀ ਕਿਸਮਤ
NEXT STORY