ਮੇਖ : ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਪਾਜ਼ੇਟਿਵ ਨਤੀਜਾ ਮਿਲਣ ਦੀ ਆਸ, ਮਾਣ-ਸਨਮਾਨ ਦੀ ਪ੍ਰਾਪਤੀ।
ਬ੍ਰਿਖ : ਜੇ ਕਿਸੇ ਵੱਡੇ ਆਦਮੀ ਦੀ ਮਦਦ ਸਹਿਯੋਗ ਲੈਣ ਲਈ ਆਪ ਉਸ ਨਾਲ ਮਿਲੋਗੇ, ਤਾਂ ਉਹ ਆਪ ਦੀ ਗੱਲ ਧੀਰਜ-ਧਿਆਨ ਨਾਲ ਸੁਣੇਗਾ।
ਮਿਥੁਨ : ਡ੍ਰਿੰਕਸ, ਕੈਮੀਕਲਸ, ਪੇਂਟਸ, ਪੈਟ੍ਰੋਲੀਅਮ ਅਤੇ ਸੀ.ਪ੍ਰੋਡਕਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ।
ਕਰਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਸੁਖਦ, ਖੁਸ਼ਦਿਲ ਮੂਡ ਕਰ ਕੇ ਆਪ ਹਰ ਕੰਮ ਨੂੰ ਹੱਥ ’ਚ ਲੈਣ ਦੀ ਹਿੰਮਤ ਰੱਖੋਗੇ।
ਸਿੰਘ : ਖਰਚਿਆਂ ਦਾ ਜ਼ੋਰ ਪਰ ਚੰਗਾ ਪਹਿਲੂ ਇਹ ਹੈ ਕਿ ਜ਼ਿਆਦਾਤਰ ਖਰਚ ਜਾਇਜ਼ ਕੰਮਾਂ ’ਤੇ ਹੀ ਹੋਵੇਗਾ, ਸਫਰ ਵੀ ਟਾਲ ਦੇਣਾ ਠੀਕ ਰਹੇਗਾ।
ਕੰਨਿਆ : ਇੰਪੋਰਟ-ਐਕਸਪੋਰਟ ਅਤੇ ਮੈਨ ਪਾਵਰ ਬਾਹਰ ਭਿਜਵਾਉਣ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਚੰਗਾ ਲਾਭ ਮਿਲੇਗਾ।
ਤੁਲਾ : ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਅਫਸਰ ਸਾਫਟ-ਸੁਪੋਰਟਿਵ ਅਤੇ ਹਮਦਰਦਾਨਾ ਰੁਖ ਰੱਖਣਗੇ, ਸ਼ਤਰੂ ਕਮਜ਼ੋਰ ਰਹਿਣਗੇ।
ਬ੍ਰਿਸ਼ਚਕ : ਯਤਨ ਕਰਨ ’ਤੇ ਪਲਾਨਿੰਗ, ਪ੍ਰੋਗਰਾਮਿੰਗ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਸ਼ੁਭ ਕੰਮਾਂ ’ਚ ਧਿਆਨ।
ਧਨ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣ-ਪੀਣ ’ਚ ਪੂਰੀ ਅਹਿਤਿਆਤ ਵਰਤਣੀ ਚਾਹੀਦੀ ਹੈ, ਨੁਕਸਾਨ ਦਾ ਵੀ ਡਰ।
ਮਕਰ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਤਾਲਮੇਲ ਸਦਭਾਅ ਰਹੇਗਾ।
ਕੁੰਭ : ਕਿਸੇ ਸਟ੍ਰਾਂਗ ਸ਼ਤਰੂ ਦੇ ਟਕਰਾਵੀ ਮੂਡ ਕਰ ਕੇ ਆਪ ਦੀਆਂ ਪ੍ਰੇਸ਼ਾਨੀਆਂ ਵਧਣਗੀਆਂ, ਮਨ ਵੀ ਉਦਾਸ, ਪ੍ਰੇਸ਼ਾਨ ਜਿਹਾ ਰਹੇਗਾ।
ਮੀਨ : ਜਨਰਲ ਤੌਰ ’ਤੇ ਪ੍ਰਬਲ ਸਿਤਾਰਾ, ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਮਾਣ-ਸਨਮਾਨ ਦੀ ਪ੍ਰਾਪਤੀ।
21 ਮਈ 2026, ਵੀਰਵਾਰ
ਪ੍ਰਥਮ (ਅਧਿਕ) ਜੇਠ ਸੁਦੀ ਤਿੱਥੀ ਪੰਚਮੀ (ਸਵੇਰੇ 8.27 ਤੱਕ) ਅਤੇ ਮਗਰੋਂ ਤਿੱਥੀ ਛੱਠ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਖ ’ਚ
ਚੰਦਰਮਾ ਕਰਕ ’ਚ
ਮੰਗਲ ਮੇਖ ’ਚ
ਬੁੱਧ ਬ੍ਰਿਖ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਮਿਥੁਨ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਜੇਠ ਪ੍ਰਵਿਸ਼ਟੇ 7, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 31 (ਵਿਸਾਖ), ਹਿਜਰੀ ਸਾਲ 1447, ਮਹੀਨਾ : ਜਿਲਹਿਜ, ਤਰੀਕ : 3, ਸੂਰਜ ਉਦੇ ਸਵੇਰੇ 5.32 ਵਜੇ, ਸੂਰਜ ਅਸਤ : ਸ਼ਾਮ 7.17 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਖ (21-22 ਮੱਧ ਰਾਤ 2.50 ਤਕ) ਅਤੇ ਮਗਰੋਂ ਨਕਸ਼ੱਤਰ ਅਸ਼ਲੇਖਾ, ਯੋਗ : ਗੰਡ (ਸਵੇਰੇ 10.59 ਤੱਕ) ਅਤੇ ਮਗਰੋਂ ਯੋਗ ਵ੍ਰਿਧੀ, ਚੰਦਰਮਾ : ਕਰਕ ਰਾਸ਼ੀ ’ਤੇ (ਪੂਰਾ ਦਿਨ ਰਾਤ), 21-22 ਮੱਧ ਰਾਤ 2.50 ਤੋਂ ਬਾਅਦ ਜੰਮੇ ਬੱਚੇ ਨੂੰ ਅਸ਼ਲੇਖਾ ਨਕੱਸ਼ਤਰ ਦੀ ਪੂਜਾ ਲੱਗੇਗੀ, ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ ਰਾਹੂਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਸ਼੍ਰੀ ਰਾਜੀਵ ਗਾਂਧੀ ਬਲਿਦਾਨ ਦਿਵਸ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਇਨ੍ਹਾਂ 5 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! 23 ਮਈ ਤੋਂ ਖੁੱਲ੍ਹਣਗੇ ਕਿਸਮਤ ਦੇ ਤਾਲੇ
NEXT STORY