ਮੇਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ-ਪ੍ਰੋਗਰਾਮਾਂ ’ਚ ਸਫ਼ਲਤਾ ਮਿਲੇਗੀ ਪਰ ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖਣਾ ਚਾਹੀਦਾ।
ਬ੍ਰਿਖ : ਕਿਉਂਕਿ ਸਿਤਾਰਾ ਖਰਚਿਆਂ ਨੂੰ ਵਧਾਉਣ ਵਾਲਾ ਹੈ, ਇਸ ਲਈ ਖਰਚ ਹੱਥ ਰੋਕ ਕੇ ਕਰਨਾ ਸਹੀ ਰਹੇਗਾ, ਕਿਸੇ ਹੇਠ ਆਪਣੀ ਕੋਈ ਪੇਮੈਂਟ ਵੀ ਨਾ ਫ਼ਸਾਓ।
ਮਿਥੁਨ : ਸਿਤਾਰਾ ਧਨ ਲਾਭ ਲਈ ਚੰਗਾ, ਕਾਰੋਬਾਰੀ ਟੂਰਿੰਗ ਲਾਭ ਦੇਵੇਗੀ, ਯਤਨ ਕਰਨ ’ਤੇ ਕੋਈ ਕੰਮਕਾਜੀ ਰੁਕਾਵਟ ਮੁਸ਼ਕਿਲ ਹਟੇਗੀ।
ਕਰਕ : ਸਰਕਾਰੀ-ਗੈਰ-ਸਰਕਾਰੀ ਕੰਮਾਂ ’ਚ ਸਫ਼ਲਤਾ ਮਿਲੇਗੀ, ਸ਼ਤਰੂ ਚਾਹ ਕੇ ਵੀ ਆਪ ਅੱਗੇ ਠਹਿਰ ਨਾ ਸਕਣਗੇ, ਤੇਜ ਪ੍ਰਭਾਵ ਬਣਿਆ ਰਹੇਗਾ।
ਸਿੰਘ : ਇਰਾਦਿਆਂ ’ਚ ਮਜ਼ਬੂਤੀ ਮਿਲੇਗੀ, ਯਤਨ ਕਰਨ ’ਤੇ ਕੋਈ ਸਕੀਮ ਪ੍ਰੋਗਰਾਮ ਸਿਰੇ ਚੜ੍ਹੇਗੀ, ਸ਼ੁਭ ਕੰਮਾਂ ’ਚ ਧਿਆਨ।
ਕੰਨਿਆ : ਖਾਣਾ-ਪੀਣਾ ਸੰਭਲ-ਸੰਭਾਲ ਕੇ ਕਰਨਾ ਜ਼ਰੂਰੀ, ਕਿਉਂਕਿ ਪੇਟ ਕੁਝ ਵਿਗੜਿਆ ਜਿਹਾ ਰਹੇਗਾ, ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਹੀਂ ਕਰਨਾ ਚਾਹੀਦਾ ਹੈ।
ਤੁਲਾ : ਵਪਾਰਕ ਅਤੇ ਕੰਮਕਾਜੀ ਦਸ਼ਾ ਸੰਤੋਖਜਨਕ, ਸਫ਼ਲਤਾ ਸਾਥ ਦੇਵੇਗੀ, ਮਨ ਸੈਰ ਸਫ਼ਰ ਲਈ ਰਾਜ਼ੀ ਰਹੇਗਾ।
ਬ੍ਰਿਸ਼ਚਕ : ਮਨ ਪ੍ਰੇਸ਼ਾਨ ਅਤੇ ਡਾਵਾਂਡੋਲ ਰਹੇਗਾ, ਇਸ ਲਈ ਆਪ ਕੋਈ ਵੀ ਫ਼ੈਸਲਾ ਨਾ ਲੈ ਸਕੋਗੇ, ਕਿਸੇ ਦੀ ਜ਼ਿੰਮੇਵਾਰੀ ’ਚ ਵੀ ਨਾ ਫਸੋ।
ਧਨ : ਸੰਤਾਨ ਸਾਥ ਦੇਵੇਗੀ ਅਤੇ ਉਹ ਆਪ ਦੀ ਕਿਸੇ ਸਮੱਸਿਆ ਨੂੰ ਸੁਲਝਾਉਣ ਲਈ ਆਪਣਾ ਪਾਜ਼ੇਟਿਵ ‘ਰੋਲ’ ਨਿਭਾ ਸਕਦੀ ਹੈ।
ਮਕਰ : ਜ਼ਮੀਨੀ ਕੰਮਾਂ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ, ਕੰਮਕਾਜੀ ਦਸ਼ਾ ਠੀਕ।
ਕੁੰਭ : ਜਨਰਲ ਸਿਤਾਰਾ ਆਪ ਨੂੰ ਹਿੰਮਤੀ-ਉਤਸ਼ਾਹੀ ਰੱਖੇਗਾ, ਇਰਾਦਿਆਂ ’ਚ ਸਫ਼ਲਤਾ ਮਿਲੇਗੀ ਪਰ ਸੁਭਾਅ ’ਚ ਗੁੱਸਾ।
ਮੀਨ : ਵਪਾਰ ਕਾਰੋਬਾਰ ’ਚ ਲਾਭ, ਹਰ ਤਰ੍ਹਾਂ ਦੀ ਕੰਮਕਾਜੀ ਕੋਸ਼ਿਸ਼ ਬਿਹਤਰ ਨਤੀਜਾ ਦੇਵੇਗੀ, ਮਾਣ-ਯਸ਼ ਦੀ ਪ੍ਰਾਪਤੀ।
12 ਜੂਨ 2026, ਸ਼ੁੱਕਰਵਾਰ
ਦਵੀਤੀਯ (ਅਧਿਕ) ਜੇਠ ਵਦੀ ਤਿੱਥੀ ਦੁਆਦਸ਼ੀ (ਸ਼ਾਮ 7.37 ਤੱਕ) ਅਤੇ ਮਗਰੋਂ ਤਿੱਥੀ ਤਰੋਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਖ ’ਚ
ਚੰਦਰਮਾ ਮੇਖ ’ਚ
ਮੰਗਲ ਮੇਖ ’ਚ
ਬੁੱਧ ਮਿਥੁਨ ’ਚ
ਗੁਰੂ ਕਰਕ ’ਚ
ਸ਼ੁੱਕਰ ਕਰਕ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਜੇਠ ਪ੍ਰਵਿਸ਼ਟੇ 29, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 22 (ਜੇਠ), ਹਿਜਰੀ ਸਾਲ 1447, ਮਹੀਨਾ : ਜਿਲਹਿਜ਼, ਤਰੀਕ : 25, ਸੂਰਜ ਉਦੇ ਸਵੇਰੇ 5.27 ਵਜੇ, ਸੂਰਜ ਅਸਤ : ਸ਼ਾਮ 7.28 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਸ਼ਵਨੀ (ਸਵੇਰੇ 6.29 ਤਕ) ਅਤੇ ਮਗਰੋਂ ਨਕਸ਼ੱਤਰ ਭਰਣੀ, ਯੋਗ : ਅਤਿਗੰਡ (ਰਾਤ 9.26 ਤਕ) ਅਤੇ ਮਗਰੋਂ ਯੋਗ ਸੁਕਰਮਾ, ਚੰਦਰਮਾ : ਮੇਖ ਰਾਸ਼ੀ ’ਤੇ (ਪੂਰਾ ਦਿਨ ਰਾਤ), ਸਵੇਰੇ 6.29 ਤੱਕ ਜੰਮੇ ਬੱਚੇ ਨੂੰ ਅਸ਼ਵਨੀ ਨਕਸ਼ੱਤਰ ਦੀ ਪੂਜਾ ਲੱਗੇਗੀ, ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਆ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤਕ, ਪੁਰਬ ਦਿਵਸ ਅਤੇ ਤਿਓਹਾਰ : ਪ੍ਰਦੋਸ਼ ਵਰਤ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਇਨ੍ਹਾਂ 3 ਰਾਸ਼ੀਆਂ ਵਾਲਿਆਂ ਦੀ ਲੱਗਣ ਵਾਲੀ 'ਲਾਟਰੀ' ! ਹੋ ਜਾਵੇਗਾ ਪੈਸਾ ਹੀ ਪੈਸਾ, ਦੂਰ ਹੋਵੇਗੀ ਹਰ ਸਮੱਸਿਆ
NEXT STORY