ਮੇਖ : ਸਟ੍ਰਾਂਗ ਸਿਤਾਰਾ ਹਰ ਮੋਰਚੇ ’ਤੇ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਧਾਰਮਿਕ ਕੰਮਾਂ ’ਚ ਰੁਚੀ, ਮਨ ਸਫਰ ਲਈ ਰਾਜ਼ੀ ਰਹੇਗਾ।
ਬ੍ਰਿਖ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਨਾਪ ਤੋਲ ਕੇ ਖਾਣਾ-ਪੀਣਾ ਸਹੀ ਰਹੇਗਾ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਮਿਥੁਨ : ਵਪਾਰਕ ਅਤੇ ਕੰਮਕਾਜੀ ਦਸ਼ਾ ਸੰਤੋਖਜਨਕ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖੋ।
ਕਰਕ : ਸ਼ਤਰੂਆਂ ’ਤੇ ਕਦੀ ਵੀ ਭਰੋਸਾ ਨਹੀਂ ਕਰਨਾ ਚਾਹੀਦਾ, ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਹਰ ਦਾਅ ਖੇਡ ਸਕਦੇ ਹਨ।
ਸਿੰਘ : ਸੰਤਾਨ ਸਾਥ ਦੇਵੇਗੀ, ਤਾਲਮੇਲ ਰੱਖੇਗੀ, ਉਸ ਦਾ ਰੁਖ ਆਪ ਦੇ ਕਿਸੇ ਕੰਮ ਨੂੰ ਸੰਵਾਰਨ ਵਾਲਾ ਹੋ ਸਕਦਾ ਹੈ।
ਕੰਨਿਆ : ਸਿਤਾਰਾ ਅਦਾਲਤੀ ਕੰਮਾਂ ਨੂੰ ਸੰਵਾਰਨ ਅਤੇ ਇੱਜ਼ਤਮਾਣ ਬਣਾਈ ਰੱਖਣ ਵਾਲਾ ਪਰ ਫੈਮਿਲੀ ਫਰੰਟ ’ਤੇ ਤਣਾਅ ਰਹਿ ਸਕਦਾ ਹੈ।
ਤੁਲਾ : ਕਿਸੇ ਵੱਡੇ ਆਦਮੀ ਦੀ ਮਦਦ ਲੈਣ ਲਈ ਜੇ ਤੁਸੀਂ ਉਸ ਨੂੰ ਅਪਰੋਚ ਕਰੋਗੇ ਤਾਂ ਉਹ ਆਪ ਦੀ ਗੱਲ ਧੀਰਜ ਅਤੇ ਧਿਆਨ ਨਾਲ ਸੁਣੇਗਾ।
ਬ੍ਰਿਸ਼ਚਕ : ਟੀਚਿੰਗ, ਕੋਚਿੰਗ, ਟਿਊਸ਼ਨਿੰਗ, ਟੂਰਿਜ਼ਮ, ਕੰਸਲਟੈਂਸੀ, ਮੈਡੀਸਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਧਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਮਨ ਬਣਾਓਗੇ, ਉਸ ’ਚ ਕੁਝ ਨਾ ਕੁਝ ਬਿਹਤਰੀ ਜ਼ਰੂਰ ਹੋਵੇਗੀ।
ਮਕਰ : ਸਿਤਾਰਾ ਕਿਉਂਕਿ ਉਲਝ -ਝਮੇਲਿਆਂ ਵਾਲਾ ਹੈ, ਇਸ ਲਈ ਧਿਆਨ ਰੱਖੋ ਕਿ ਆਪ ਦਾ ਕੋਈ ਬਣਿਆ ਬਣਾਇਆ ਕੰਮ ਵਿਗੜ ਨਾ ਜਾਵੇ।
ਕੁੰਭ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਕੰਮਾਕਾਜੀ ਟੂਰਿੰਗ ਵੀ ਲਾਭ ਦੇਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਮੀਨ : ਸਰਕਾਰੀ ਅਤੇ ਗੈਰ ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਮਾਣ-ਸਨਮਾਨ ਦੀ ਪ੍ਰਾਪਤੀ, ਸ਼ਤਰੂ ਕਮਜ਼ੋਰ ਰਹਿਣਗੇ।
12 ਮਾਰਚ 2026, ਵੀਰਵਾਰ
ਚੇਤ ਵਦੀ ਤਿੱਥੀ ਨੌਮੀ (12 ਮਾਰਚ ਦਿਨ ਰਾਤ ਅਤੇ 13 ਨੂੰ ਸਵੇਰੇ 6.30 ਤਕ) ਅਤੇ ਮਗਰੋਂ ਤਿਥੀ ਦਸਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੁੰਭ ’ਚ
ਚੰਦਰਮਾ ਧਨ ’ਚ
ਮੰਗਲ ਕੁੰਭ ’ਚ
ਬੁੱਧ ਕੁੰਭ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਮੀਨ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਫੱਗਣ ਪ੍ਰਵਿਸ਼ਟੇ 29, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 21 (ਫੱਗਣ), ਹਿਜਰੀ ਸਾਲ 1447, ਮਹੀਨਾ : ਰਮਜ਼ਾਨ, ਤਰੀਕ : 22, ਸੂਰਜ ਉਦੇ ਸਵੇਰੇ 6.46 ਵਜੇ, ਸੂਰਜ ਅਸਤ : ਸ਼ਾਮ 6.30 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮੂਲਾ (12-13 ਮੱਧ ਰਾਤ 12.44 ਤਕ) ਅਤੇ ਮਗਰੋਂ ਨਕਸ਼ੱਤਰ ਪੁਰਵਾਖਾੜਾ, ਯੋਗ : ਸਿੱਧੀ (ਸਵੇਰੇ 9.59 ਤਕ) ਅਤੇ ਮਗਰੋਂ ਯੋਗ ਵਿਅਤੀਘਾਤ, ਚੰਦਰਮਾ : ਧਨ ਰਾਸ਼ੀ ’ਤੇ (ਪੂਰਾ ਦਿਨ ਰਾਤ), 12-13 ਮੱਧ ਰਾਤ 12.44 ਤਕ ਜੰਮੇ ਬੱਚੇ ਨੂੰ ਮੂਲਾ ਨਕੱਸ਼ਤਰ ਦੀ ਪੂਜਾ ਲੱਗੇਗੀ, ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ, ਦਿਸ਼ਾ ਲਈ ਰਾਹੂਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਖੁੱਲ੍ਹਣਗੇ ਕਿਸਮਤ ਦੇ ਦਰਵਾਜ਼ੇ! 19 ਮਾਰਚ ਤੋਂ 4 ਰਾਸ਼ੀਆਂ ਦਾ ਸ਼ੁਰੂ ਹੋਵੇਗਾ 'ਗੋਲਡਨ ਟਾਈਮ'
NEXT STORY