ਮੇਖ : ਸਿਤਾਰਾ ਨੁਕਸਾਨ ਦੇਣਅਤੇ ਕਿਸੇ ਨਾ ਕਿਸੇ ਕੰਪਲੀਕੇਸ਼ਨ ਨੂੰ ਬਣਾਈ ਰੱਖਣ ਵਾਲਾ, ਲਿਖਣ-ਪੜ੍ਹਨ ਦਾ ਕੰਮ ਵੀ ਅੱਖਾਂ ਖੋਲ੍ਹ ਕੇ ਕਰੋ।
ਬ੍ਰਿਖ : ਸਿਤਾਰਾ ਆਮਦਨ ਵਾਲਾ, ਭੱਜਦੌੜ ਕਰਨ ’ਤੇ ਕੋਈ ਕਾਰੋਬਾਰੀ ਬਾਧਾ ਮੁਸ਼ਕਿਲ ਹਟੇਗੀ,ਕੰਮਕਾਜੀ ਟੂਰਿੰਗ ਵੀ ਫਰੂਟਫੁਲ ਰਹੇਗੀ।
ਮਿਥੁਨ : ਕਿਸੇ ਅਫਸਰ ਦੇ ਸਾਫਟ ਰੁਖ ਕਰ ਕੇ ਆਪ ਨੂੰ ਆਪਣੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਮਦਦ ਮਿਲੇਗੀ, ਜਨਰਲ ਹਾਲਾਤ ਵੀ ਬਿਹਤਰ ਰਹਿਣਗੇ।
ਕਰਕ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਨ, ਧਾਰਮਿਕ ਲਿਟਰੇਚਰ ਪੜ੍ਹਨ,ਕਥਾ-ਵਾਰਤਾ ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ।
ਸਿੰਘ : ਪੇਟ ਦੇ ਮਾਮਲੇ ’ਚ ਸੁਚੇਤ ਰਹਿਣਾ ਸਹੀ ਰਹੇਗਾ, ਖਾਣਾ-ਪੀਣਾ ਵੀ ਲਿਮਿਟ ’ਚ ਰੱਖੋ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਕੰਨਿਆ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਹਰ ਫਰੰਟ ’ਤੇ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਵੀ ਮਿਠਾਸ ਤਾਲਮੇਲ ਰਹੇਗਾ।
ਤੁਲਾ : ਸ਼ਰਾਰਤੀ ਅਤੇ ਆਪ ਦੇ ਨਾਲ ਦਵੇਸ਼ ਰੱਖਣ ਵਾਲੇ ਲੋਕ, ਆਪ ਦੇ ਲਈ ਕਿਸੇ ਨਾ ਕਿਸੇ ਮੁਸੀਬਤ ਨੂੰ ਖੜ੍ਹੀ ਰੱਖਣਗੇ।
ਬ੍ਰਿਸ਼ਚਕ : ਜਨਰਲ ਸਿਤਾਰਾ ਸਟਰਾਂਗ, ਜਿਹੜਾ ਆਪ ਦੇ ਕਦਮ ਨੂੰ ਬੜ੍ਹਤ ਵੱਲ ਅਤੇ ਪ੍ਰਭਾਵੀ ਰੱਖੇਗਾ, ਉਂਝ ਵੀ ਆਪ ਦੂਜਿਆਂ ’ਤੇ ਇਫੈਕਟਿਵ ਰਹੋਗੇ।
ਧਨ : ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇ ਸਕਦੀ ਹੈ, ਸ਼ਤਰੂ ਕਮਜ਼ੋਰ ਤੇਜਹੀਣ ਰਹਿਣਗੇ।
ਮਕਰ : ਜਨਰਲ ਸਿਤਾਰਾ ਸਟਰਾਂਗ, ਜਿਹੜਾ ਆਪ ਨੂੰ ਹਿੰਮਤੀ-ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਐਕਟਿਵ ਅਤੇ ਇਫੈਕਟਿਵ ਰੱਖੇਗਾ।
ਕੁੰਭ : ਟੀਚਿੰਗ, ਕੋਚਿੰਗ, ਪਬਲੀਸ਼ਿੰਗ, ਲਿਕਰ ਹੋਟਲਿੰਗ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਮੀਨ : ਵਪਾਰ, ਕੰਮਕਾਜੀ ਦਸ਼ਾ ਬਿਹਤਰ,ਭੱਜ-ਦੌੜ ਕਰਨ ’ਤੇ ਪਲਾਨਿੰਗ-ਪ੍ਰੋਗਰਾਮਿੰਗ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ।
4 ਅਗਸਤ 2026, ਮੰਗਲਵਾਰ
ਸਾਉਣ ਵਦੀ ਤਿੱਥੀ ਛੱਠ (ਰਾਤ 10.04 ਤੱਕ) ਅਤੇ ਮਗਰੋਂ ਤਿੱਥੀ ਸਪਤਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕਰਕ ’ਚ
ਚੰਦਰਮਾ ਮੀਨ ’ਚ
ਮੰਗਲ ਮਿਥੁਨ ’ਚ
ਬੁੱਧ ਮਿਥੁਨ ’ਚ
ਗੁਰੂ ਕਰਕ ’ਚ
ਸ਼ੁੱਕਰ ਕੰਨਿਆ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਸਾਉਣ ਪ੍ਰਵਿਸ਼ਟੇ 20, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 13 (ਸਾਉਣ), ਹਿਜਰੀ ਸਾਲ 1448, ਮਹੀਨਾ : ਸਫ਼ਰ, ਤਰੀਕ :20, ਸੂਰਜ ਉਦੇ ਸਵੇਰੇ 5.50 ਵਜੇ, ਸੂਰਜ ਅਸਤ : ਸ਼ਾਮ 7.17 ਵਜੇ (ਜਲੰਧਰ ਟਾਈਮ), ਨਕਸ਼ੱਤਰ : ਰੇਵਤੀ (ਰਾਤ 9.54 ਤੱਕ) ਅਤੇ ਮਗਰੋਂ ਨਕਸ਼ੱਤਰ ਅਸ਼ਵਨੀ, ਯੋਗ :ਧ੍ਰਿਤੀ (ਸ਼ਾਮ 7.34 ਤੱਕ) ਅਤੇ ਮਗਰੋਂ ਯੋਗ ਸ਼ੂਲ, ਚੰਦਰਮਾ : ਮੀਨ ਰਾਸ਼ੀ ’ਤੇ (ਰਾਤ 7.34 ਤੱਕ) ਅਤੇ ਮਗਰੋਂ ਮੇਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਲੱਗੀ ਰਹੇਗੀ(ਰਾਤ 9.54 ਤੱਕ), ਰਾਤ9.54 ਤੱਕ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਅਤੇ ਮਗਰੋਂ ਅਸ਼ਵਨੀ ਨਕਸ਼ੱਤਰ ਦੀ ਪੂਜਾ ਲੱਗੇਗੀ, ਭੱਦਰਾ ਸ਼ੁਰੂ ਹੋਵੇਗੀ (ਰਾਤ 10.04 ’ਤੇ)। ਦਿਸ਼ਾ ਸ਼ੂਲ : ਉਤਰ ਅਤੇ ਵਾਵਿਯਵ ਦਿਸ਼ਾ ਲਈ ਰਾਹੂਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ, ਪੁਰਬ, ਦਿਵਸ ਅਤੇ ਤਿਉਹਾਰ : ਚੇਹਲੁਮ (ਮੁਸਲਿਮ)।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
'ਨਵਪੰਚਮ ਰਾਜਯੋਗ' ਨਾਲ ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ, ਹੋਵੇਗੀ ਪੈਸਿਆਂ ਦੀ ਬਾਰਿਸ਼
NEXT STORY