ਮੇਖ : ਸਿਹਤ ਦੀ ਸੰਭਾਲ ਰੱਖਣੀ ਜ਼ਰੂਰੀ, ਮੌਸਮ ਦਾ ਐਕਸਪੋਜ਼ਰ ਵੀ ਤਬੀਅਤ ਨੂੰ ਅਪਸੈੱਟ ਰੱਖ ਸਕਦਾ ਹੈ ਪਰ ਜਨਰਲ ਹਾਲਾਤ ਅਨੁਕੂਲ ਚਲਣਗੇ।
ਬ੍ਰਿਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ ਤੇ ਪ੍ਰੋਗਰਾਮਾਂ ’ਚ ਕਾਮਯਾਬੀ ਮਿਲੇਗੀ ਪਰ ਜ਼ੋਰ ਜ਼ਿਆਦਾ ਲਗਾਉਣਾ ਜ਼ਰੂਰੀ ਹੋਵੇਗਾ।
ਮਿਥੁਨ : ਨਾ ਤਾਂ ਦੁਸ਼ਮਣਾਂ ਨੂੰ ਕਮਜ਼ੋਰ ਸਮਝੋ ਅਤੇ ਨਾ ਹੀ ਉਨ੍ਹਾਂ ’ਤੇ ਜ਼ਿਆਦਾ ਭਰੋਸਾ ਕਰੋ, ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਤੁਲੇ ਹੋਏ ਦਿਸਣਗੇ।
ਕਰਕ : ਸੰਤਾਨ ਦਾ ਰੁਖ ਡਾਵਾਂਡੋਲ ਜਿਹਾ ਰਹੇਗਾ, ਇਸ ਲਈ ਕਿਸੇ ਕੰਮ ਵਾਸਤੇ ਉਸ ’ਤੇ ਜ਼ਿਆਦਾ ਭਰੋਸਾ ਕਰਨਾ ਸਹੀ ਨਾ ਹੋਵੇਗਾ, ਸਫ਼ਰ ਵੀ ਨਾ ਕਰੋ।
ਸਿੰਘ : ਕੋਰਟ ਕਚਹਿਰੀ ਨਾਲ ਜੁੜੇ ਕੰਮ ਲਈ ਨਾ ਤਾਂ ਯਤਨ ਕਰੋ ਅਤੇ ਨਾ ਹੀ ਕਿਸੇ ਅਦਾਲਤੀ ਕੰਮ ਨੂੰ ਅੱਗੇ ਵਧਾਓ।
ਕੰਨਿਆ : ਹਲਕੀ ਸੋਚ ਅਤੇ ਨੇਚਰ ਵਾਲੇ ਲੋਕ ਆਪ ਨੂੰ ਪਰੇਸ਼ਾਨ ਕਰ ਸਕਦੇ ਹਨ ਇਸ ਲਈ ਉਨ੍ਹਾਂ ਨਾਲ ਨੇੜਤਾ ਰੱਖਣੀ ਕਿਸੇ ਸਮੇਂ ਮਹਿੰਗੀ ਪੈ ਸਕਦੀ ਹੈ।
ਤੁਲਾ : ਨਾ ਤਾਂ ਕਾਰੋਬਾਰੀ ਟੂਰ ਕਰੋ ਅਤੇ ਨਾ ਹੀ ਆਪਣੀ ਪੇਮੈਂਟ ਕਿਸੇ ਹੇਠ ਫ਼ਸਣ ਦਿਓ ਪਰ ਜਨਰਲ ਹਾਲਾਤ ਅਨੁਕੂਲ ਚਲਣਗੇ।
ਬ੍ਰਿਸ਼ਚਕ : ਮਾਲੀ ਅਤੇ ਕਾਰੋਬਾਰੀ ਦਸ਼ਾ ਚੰਗੀ ਪਰ ਗਲਤ ਕੰਮਾਂ ਵੱਲ ਭੱਟਕਦੇ ਆਪਣੇ ਮਨ ’ਤੇ ਜ਼ਬਤ ਰੱਖੋ।
ਧਨ : ਸਿਤਾਰਾ ਉਲਝਣਾਂ ਝਮੇਲਿਆਂ ਅਤੇ ਪੇਚੀਦਗੀਆਂ ਨੂੰ ਉਭਾਰਨ ਵਾਲਾ, ਕਿਸੇ ’ਤੇ ਜ਼ਰੂਰਤ ਤੋਂ ਵੱਧ ਭਰੋਸਾ ਵੀ ਨਾ ਕਰੋ।
ਮਕਰ : ਮਿੱਟੀ, ਰੇਤਾ, ਬੱਜਰੀ, ਟਿੰਬਰ ਅਤੇ ਕੰਸਟ੍ਰਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲੇ ਲੋਕਾਂ ਨੂੰ ਆਪਣੇ ਕੰਮਾਂ ’ਚ ਭਰਪੂਰ ਫਾਇਦਾ ਮਿਲੇਗਾ।
ਕੁੰਭ : ਕਿਉਂਕਿ ਸਰਕਾਰੀ ਕੰਮਾਂ ਲਈ ਸਿਤਾਰਾ ਢਿੱਲਾ ਹੈ, ਇਸ ਲਈ ਕਿਸੇ ਵੀ ਨਵੀਂ ਸਰਕਾਰੀ ਕੋਸ਼ਿਸ਼ ਲਈ ਪਹਿਲ ਨਾ ਕਰੋ।
ਮੀਨ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਰੁਚੀ ਘੱਟ ਹੋਵੇਗੀ, ਕੋਈ ਨਵੀਂ ਕੋਸ਼ਿਸ਼ ਵੀ ਸ਼ੁਰੂ ਨਾ ਕਰੋ, ਕਿਉਂਕਿ ਉਸ ਦੇ ਸਿਰੇ ਚੜ੍ਹਨ ਦੀ ਆਸ ਨਾ ਹੋਵੇਗੀ।
30 ਅਗਸਤ 2025, ਸ਼ਨੀਵਾਰ
ਭਾਦੋਂ ਸੁਦੀ ਤਿੱਥੀ ਸਪਤਮੀ (ਰਾਤ 10.47 ਤਕ) ਅਤੇ ਮਗਰੋਂ ਤਿੱਥੀ ਅਸ਼ਟਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਸਿੰਘ ’ਚ
ਚੰਦਰਮਾ ਤੁਲਾ ’ਚ
ਮੰਗਲ ਕੰਨਿਆ ’ਚ
ਬੁੱਧ ਕਰਕ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਕਰਕ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਭਾਦੋਂ ਪ੍ਰਵਿਸ਼ਟੇ 15, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 8 (ਭਾਦੋਂ), ਹਿਜਰੀ ਸਾਲ 1447, ਮਹੀਨਾ : ਰਬਿ-ਉਲ ਅੱਵਲ, ਤਰੀਕ : 6, ਸੂਰਜ ਉਦੇ ਸਵੇਰੇ 6.06 ਵਜੇ, ਸੂਰਜ ਅਸਤ : ਸ਼ਾਮ 6.50 ਵਜੇ (ਜਲੰਧਰ ਟਾਈਮ), ਨਕਸ਼ੱਤਰ : ਵਿਸ਼ਾਖਾ (ਬਾਅਦ ਦੁਪਹਿਰ 2.38 ਤਕ) ਅਤੇ ਮਗਰੋਂ ਨਕਸ਼ੱਤਰ ਅਨੁਰਾਧਾ, ਯੋਗ : ਏਂਦਰ (ਬਾਅਦ ਦੁਪਹਿਰ 3.10 ਤਕ) ਅਤੇ ਮਗਰੋਂ ਯੋਗ ਵੈਧ੍ਰਿਤੀ, ਚੰਦਰਮਾ : ਤੁਲਾ ਰਾਸ਼ੀ ’ਤੇ (ਸਵੇਰੇ 7.53 ਤਕ) ਅਤੇ ਮਗਰੋਂ ਬ੍ਰਿਸ਼ਚਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਸ਼ੁਰੂ ਹੋਵੇਗੀ (ਰਾਤ 10.47 ’ਤੇ), ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਮੁਕਤਾ ਭਰਣ ਸੰਤਾਨ ਸਪਤਮੀ ਵਰਤ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਕਰੋੜਪਤੀ ਬਣਨ ਵਾਲੇ ਹਨ ਇਸ ਰਾਸ਼ੀ ਦੇ ਲੋਕ, ਬਾਬਾ ਵੇਂਗਾ ਦੀ ਸ਼ਾਨਦਾਰ ਭਵਿੱਖਬਾਣੀ!
NEXT STORY