ਮੇਖ : ਸਿਤਾਰਾ ਸਵੇਰੇ ਤੱਕ ਮਨ ਨੂੰ ਡਿਸਟਰਬ ਰੱਖਣ ਵਾਲਾ ਪਰ ਬਾਅਦ ’ਚ ਹਰ ਮੋਰਚੇ ’ਤੇ ਆਪ ਦੀ ਪਲਾਨਿੰਗ ਅੱਗੇ ਵਧੇਗੀ, ਇੱਜ਼ਤ ਮਾਣ ਦੀ ਵੀ ਪ੍ਰਾਪਤੀ।
ਬ੍ਰਿਖ : ਜਨਰਲ ਸਿਤਾਰਾ ਕਮਜ਼ੋਰ ਹੈ, ਕਿਉਂਕਿ ਸਵੇਰ ਤੱਕ ਮਨ ਬੇਕਾਰ ਕੰਮਾਂ ਵੱਲ ਭਟਕੇਗਾ ਫਿਰ ਬਾਅਦ ’ਚ ਅਚਾਨਕ ਸਿਹਤ ਦੇ ਵਿਗੜਨ ਦਾ ਡਰ ਰਹੇਗਾ।
ਮਿਥੁਨ : ਸਵੇਰੇ ਤੱਕ ਸਮਾਂ ਵਿਪਰੀਤ ਹਾਲਾਤ ਰੱਖਣ ਵਾਲਾ ਹੈ ਪਰ ਬਾਅਦ ’ਚ ਜਿੱਥੇ ਕੰਮਕਾਜੀ ਦਸ਼ਾ ਸੁਧਰੇਗੀ, ਉੱਥੇ ਹਰ ਮੋਰਚੇ ’ਤੇ ਸਫਲਤਾ ਮਿਲੇਗੀ।
ਕਰਕ : ਜਨਰਲ ਸਿਤਾਰਾ ਕਮਜ਼ੋਰ, ਕਦਮ-ਕਦਮ ’ਤੇ ਆਪ ਦਾ ਕਦਮ ਰੁਕਦਾ ਦਿਸੇਗਾ, ਪਲਾਨਿੰਗ ਪ੍ਰੋਗਰਾਮਿੰਗ ਵੀ ਅੱਗੇ ਨਾ ਵਧ ਕਰੇਗੀ।
ਸਿੰਘ : ਸਵੇਰੇ ਤੱਕ ਸਿਤਾਰਾ ਬਾਧਾਵਾਂ ਰੁਕਾਵਟਾਂ ਵਾਲਾ, ਪਰ ਬਾਅਦ ’ਚ ਆਪ-ਆਪਣੀ ਭੱਜ-ਦੌੜ ਨਾਲ ਪਲਾਨਿੰਗ-ਪ੍ਰੋਗਰਾਮਿੰਗ ਨੂੰ ਉਸ ਦੇ ਟਾਰਗੈੱਟ ਵੱਲ ਲੈ ਜਾ ਸਕੋਗੇ।
ਕੰਨਿਆ : ਸਵੇਰੇ ਤੱਕ ਘਟੀਆ ਸਾਥੀ ਆਪ ਦੀ ਲੱਤ ਖਿੱਚਦੇ ਰਹਿਣਗੇ ਪਰ ਬਾਅਦ ’ਚ ਅਦਾਲਤੀ ਮੋਰਚੇ ’ਤੇ ਆਪ ਦੀ ਕੋਸ਼ਿਸ਼ਾਂ ਚੰਗਾ ਨਤੀਜਾ ਦੇਣਗੀਆਂ।
ਤੁਲਾ : ਸਿਤਾਰਾ ਸਵੇਰ ਤੱਕ ਫਾਇਨਾਂਸ਼ੀਅਲ ਕੰਮਾਂ ਲਈ ਕਮਜ਼ੋਰ ਪਰ ਬਾਅਦ ’ਚ ਆਪ ਹਿੰਮਤੀ-ਉਤਸ਼ਾਹੀ ਅਤੇ ਕੰਮਕਾਜੀ ਕੰਮਾਂ ’ਚ ਵਿਅਸਤਤ ਅਤੇ ਐਕਟਿਵ ਰਹੋਗੇ।
ਬ੍ਰਿਸ਼ਚਕ : ਸਿਤਾਰਾ ਸਵੇਰ ਤੱਕ ਮਨ ਨੂੰ ਅਸ਼ਾਂਤ-ਡਿਸਟਰਬ ਰੱਖੇਗਾ ਪਰ ਬਾਅਦ ’ਚ ਕਾਰੋਬਾਰੀ ਕੰਮਾਂ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ।
ਧਨ :ਸਿਤਾਰਾ ਸਵੇਰ ਤੱਕ ਨੁਕਸਾਨ ਕਰਾਉਣ ਵਾਲਾ, ਸਾਵਾਧਾਨੀ ਵਰਤੋ ਪਰ ਬਾਅਦ ’ਚ ਆਪ ਦੇ ਜਨਰਲ ਹਾਲਾਤ ਬਿਹਤਰ ਬਣਨਗੇ।
ਮਕਰ : ਸਿਤਾਰਾ ਸਵੇਰ ਤੱਕ ਬਿਹਤਰ, ਇਰਾਦਿਆਂ, ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਬਾਅਦ ’ਚ ਆਪਣੇ-ਆਪ ਨੂੰ ਪੰਗਿਆਂ ਤੋਂ ਬਚਾ ਕੇ ਰੱਖੋ।
ਕੁੰਭ : ਸਿਤਾਰਾ ਸਵੇਰ ਤੱਕ ਸਰਕਾਰੀ ਕੰਮਾਂ ਲਈ ਕਮਜ਼ੋਰ ਪਰ ਬਾਅਦ ’ਚ ਸਮਾਂ ਧਨ ਲਾਭ ਦੇਣ ਅਤੇ ਕਾਰੋਬਾਰੀ ਟੂਰਿੰਗ ’ਚ ਲਾਭ ਦੇਣ ਵਾਲਾ।
ਮੀਨ : ਸਿਤਾਰਾ ਸਵੇਰ ਤੱਕ ਮਨ ਨੂੰ ਨੈਗੇਟਿਵਿਟੀ ਦੇ ਪ੍ਰਭਾਵ ’ਚ ਰੱਖੇਗਾ ਪਰ ਬਾਅਦ ’ਚ ਸਰਕਾਰੀ ਕੰਮਾਂ ’ਚ ਆਪ ਦਾ ਪੱਖ ਪ੍ਰਭਾਵੀ ਰਹੇਗਾ, ਮਾਣ-ਸਨਮਾਨ ਵੀ ਵਧੇਗਾ।
26 ਅਕਤੂਬਰ 2025, ਐਤਵਾਰ
ਕੱਤਕ ਸੁਦੀ ਤਿੱਥੀ ਪੰਚਮੀ (26 ਅਕਤੂਬਰ ਦਿਨ ਰਾਤ ਅਤੇ 27 ਨੂੰ ਸਵੇਰੇ 6.05 ਤੱਕ) ਅਤੇ ਮਗਰੋਂ ਤਿੱਥੀ ਛੱਠ)।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਤੁਲਾ ’ਚ
ਚੰਦਰਮਾ ਬ੍ਰਿਸ਼ਚਕ ’ਚ
ਮੰਗਲ ਤੁਲਾ ’ਚ
ਬੁੱਧ ਬ੍ਰਿਸ਼ਚਕ ’ਚ
ਗੁਰੂ ਕਰਕ ’ਚ
ਸ਼ੁੱਕਰ ਕੰਨਿਆ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਕੱਤਕ ਪ੍ਰਵਿਸ਼ਟੇ 10, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 4 (ਕੱਤਕ), ਹਿਜਰੀ ਸਾਲ 1447, ਮਹੀਨਾ : ਜਮਾਦਿ ਉਲ ਅੱਵਲ, ਤਰੀਕ : 3, ਸੂਰਜ ਉਦੇ ਸਵੇਰੇ 6.42 ਵਜੇ, ਸੂਰਜ ਅਸਤ : ਸ਼ਾਮ 5.40 ਵਜੇ (ਜਲੰਧਰ ਟਾਈਮ), ਨਕਸ਼ੱਤਰ : ਜੇਸ਼ਠਾ (ਸਵੇਰੇ 10.47 ਤੱਕ) ਅਤੇ ਮਗਰੋਂ ਨਕਸ਼ੱਤਰ ਮੂਲਾ, ਯੋਗ : ਸ਼ੋਭਨ (ਸਵੇਰੇ 6.46 ਤੱਕ) ਅਤੇ ਮਗਰੋਂ ਯੋਗ ਅਤਿਗੰਡ, ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (ਸਵੇਰੇ 10.47 ਤੱਕ) ਅਤੇ ਮਗਰੋਂ ਧਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਸਵੇਰੇ 10.47 ਤੱਕ ਜੰਮੇ ਬੱਚੇ ਨੂੰ ਜੇਸ਼ਠਾ ਨਕਸ਼ੱਤਰ ਦੀ ਅਤੇ ਮਗਰੋਂ ਮੂਲਾ ਨਕੱਸ਼ਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ,ਦਿਵਸ ਅਤੇ ਤਿਓਹਾਰ : ਸੌਭਾਗਿਯ ਪੰਚਮੀ, ਜਯਾ ਪੰਚਮੀ, ਗਿਆਨ ਪੰਚਮੀ (ਜੈਨ)।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਕੁੰਭ ਰਾਸ਼ੀ ਵਾਲਿਆਂ ਦਾ ਸਰਕਾਰੀ ਕੰਮਾਂ ਲਈ ਸਿਤਾਰਾ ਕਮਜ਼ੋਰ ਰਹੇਗਾ, ਦੇਖੋ ਆਪਣੀ ਰਾਸ਼ੀ
NEXT STORY