ਮੇਖ : ਸਿਤਾਰਾ ਸਿਹਤ ਲਈ ਕਮਜ਼ੋਰ, ਖਾਣਾ-ਪੀਣਾ ਲਿਮਟ ’ਚ ਰੱਖਣਾ ਸਹੀ ਰਹੇਗਾ, ਦੂਜਿਆਂ ਦੇ ਝਮੇਲਿਆਂ ’ਚ ਵੀ ਨਾ ਫਸਣਾ ਸਹੀ ਰਹੇਗਾ, ਮਨ ਵੀ ਟੈਂਸ ਜਿਹਾ ਰਹੇਗਾ।
ਬ੍ਰਿਖ : ਵਪਾਰਕ ਅਤੇ ਕੰਮਕਾਜੀ ਦਸ਼ਾ ਸੰਤੋਖਜਨਕ, ਕੋਈ ਵੀ ਯਤਨ ਅਨਮੰਨੇ ਨਾਲ ਨਾ ਕਰੋ ਪਰ ਫੈਮਿਲੀ ਫਰੰਟ ’ਤੇ ਟੈਨਸ਼ਨ-ਤਣਾਤਣੀ ਰਹਿਣ ਦਾ ਡਰ।
ਮਿਥੁਨ : ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਾ ਕਰੋ ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਤੁਲੇ ਹੋਏ ਨਜ਼ਰ ਆਉਣਗੇ।
ਕਰਕ : ਧਿਆਨ ਰੱਖੋ ਕਿ ਸੋਚ ਵਿਚਾਰ ’ਚ ਪ੍ਰਭਾਵੀ ਰਹਿਣ ਵਾਲੀ ਨੈਗੇਟਿਵਿਟੀ ਕਰਕੇ ਆਪ ਤੋਂ ਕੁਝ ਗਲਤ ਨਾ ਹੋ ਜਾਵੇ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਸਿੰਘ : ਕੋਰਟ ਕਚਹਿਰੀ ’ਚ ਜਾਣ ਤੋਂ ਬਚੋ, ਕਿਉਂਕਿ ਉਥੇ ਆਪ ਦੀ ਕੋਈ ਖਾਸ ਸੁਣਵਾਈ ਨਾ ਹੋਵੇਗੀ, ਮਨ ਵੀ ਪਰੇਸ਼ਾਨ ਜਿਹਾ ਰਹੇਗਾ।
ਕੰਨਿਆ : ਕੰਮਕਾਜੀ ਸਾਥੀ ਅਤੇ ਜਾਣਕਾਰ ਲੋਕ ਆਪ ਨਾਲ ਟਕਰਾਅ ਰੱਖ ਸਕਦੇ ਹਨ, ਇਸ ਲਈ ਉਨ੍ਹਾਂ ਵਲੋਂ ਸੁਚੇਤ ਰਹੋ।
ਤੁਲਾ : ਧਿਆਨ ਰੱਖੋ ਕਿ ਲੈਣ-ਦੇਣ ਦੇ ਕੰਮ ਨਿਪਟਾਉਂਦੇ ਸਮੇਂ ਆਪ ਦੀ ਕੋਈ ਪੇਮੈਂਟ ਕਿਸੇ ਹੇਠ ਫਸ ਨਾ ਜਾਵੇ।
ਬ੍ਰਿਸ਼ਚਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਗਲਤ ਅਤੇ ਬੇਕਾਰ ਕੰਮ ਵਾਲੇ ਭਟਕਦੇ ਆਪਣੇ ਮਨ ’ਤੇ ਕਾਬੂ ਰਖੋ।
ਧਨ : ਸਿਤਾਰਾ ਉਲਝਣਾਂ- ਝਮੇਲਿਆਂ ਪੇਚੀਦਗੀਆਂ ਵਾਲਾ, ਇਸ ਲਈ ਕਿਸੇ ਵੀ ਕੰਮ ਜਾਂ ਯਤਨ ਨੂੰ ਹੱਥ ’ਚ ਨਾ ਲੈਣਾ ਸਹੀ ਰਹੇਗਾ।
ਮਕਰ : ਮਿੱਟੀ-ਰੇਤਾ, ਬਜਰੀ, ਟਿੰਬਰ ਅਤੇ ਕੰਸਟ੍ਰਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਕੁੰਭ : ਸਰਕਾਰੀ ਕੰਮਾਂ ਲਈ ਸਮਾਂ ਪ੍ਰੇਸ਼ਾਨੀ ਵਾਲਾ, ਇਸ ਲਈ ਸਰਕਾਰ ਦਰਬਾਰ ’ਚ ਜਾਣ ਤੋਂ ਬਚਣਾ ਸਹੀ ਰਹੇਗਾ।
ਮੀਨ : ਸਮਾਂ ਜਨਰਲ ਕੰਮਾਂ ’ਚ ਮੁਸ਼ਕਿਲਾਂ ਵਾਲਾ, ਕਿਸੇ ਵੀ ਯਤਨ ਦੇ ਸਿਰੇ ਚੜ੍ਹਨ ਦੀ ਆਸ ਨਾ ਹੋਵੇਗੀ।
6 ਅਪ੍ਰੈਲ 2026, ਸੋਮਵਾਰ
ਵਿਸਾਖ ਵਦੀ ਤਿੱਥੀ ਚੌਥ (ਦੁਪਹਿਰ 2.11 ਤੱਕ) ਅਤੇ ਮਗਰੋਂ ਤਿਥੀ ਪੰਚਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੀਨ ’ਚ
ਚੰਦਰਮਾ ਬ੍ਰਿਸ਼ਚਕ ’ਚ
ਮੰਗਲ ਮੀਨ ’ਚ
ਬੁੱਧ ਕੁੰਭ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਮੇਖ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਚੇਤ ਪ੍ਰਵਿਸ਼ਟੇ 24, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 16 (ਚੇਤ), ਹਿਜਰੀ ਸਾਲ 1447, ਮਹੀਨਾ : ਸ਼ਵਾਲ, ਤਰੀਕ : 17, ਸੂਰਜ ਉਦੇ ਸਵੇਰੇ 6.15 ਵਜੇ, ਸੂਰਜ ਅਸਤ : ਸ਼ਾਮ 6.46 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਨੁਰਾਧਾ (6-7 ਮੱਧਰਾਤ 2.57 ਤੱਕ) ਅਤੇ ਮਗਰੋਂ ਨਕਸ਼ੱਤਰ ਜੇਸ਼ਠਾ, ਯੋਗ : ਸਿੱਧੀ (ਬਾਅਦ ਦੁਪਹਿਰ 3.25 ਤੱਕ) ਅਤੇ ਮਗਰੋਂ ਯੋਗ ਵਿਅਤੀਪਾਤ, ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (ਪੂਰਾ ਦਿਨ ਰਾਤ) 6-7 ਮੱਧ ਰਾਤ 2.57 ਤੋਂ ਬਾਅਦ ਜੰਮੇ ਬੱਚੇ ਨੂੰ ਜੇਸ਼ਠਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸਤੀ ਅਨੁਸੁਇਆ ਜਯੰਤੀ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
4 ਰਾਸ਼ੀਆਂ ਦਾ ਆ ਗਿਆ 'Golden' ਟਾਈਮ! 30 ਸਾਲ ਬਾਅਦ ਬਣ ਰਿਹੈ ਇਹ ਮਹਾਯੋਗ
NEXT STORY