ਮੇਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਦੋਵੇਂ-ਪਤੀ-ਪਤਨੀ ਇਕ-ਦੂਜੇ ਦੀ ਗੱਲ ਧਿਆਨ ਨਾਲ ਸੁਣਨਗੇ।
ਬ੍ਰਿਖ : ਮਨੋਬਲ ’ਚ ਟੁੱਟਣ ਕਰ ਕੇ ਮਨ ਅਸਥਿਰ ਅਤੇ ਡਾਵਾਂਡੋਲ ਰਹੇਗਾ, ਮਨ ਕਿਸੇ ਅਣਜਾਣੇ ਡਰ ’ਚ ਗ੍ਰਸਤ ਰਹਿ ਸਕਦਾ ਹੈ, ਸਫਰ ਵੀ ਨਾ ਕਰੋ।
ਮਿਥੁਨ : ਸੰਤਾਨ ਸਾਥ ਦੇਵੇਗੀ ਅਤੇ ਤਾਲਮੇਲ ਰੱਖੇਗੀ, ਯਤਨ ਕਰਨ ’ਤੇ ਆਪ ਦੀ ਪਲਾਨਿੰਗ, ਪ੍ਰੋਗਰਾਮਿੰਗ ’ਚੋਂ ਕੋਈ ਰੁਕਾਵਟ ਮੁਸ਼ਕਲ ਹਟ ਸਕਦੀ ਹੈ, ਮਾਣ-ਯਸ਼ ਦੀ ਪ੍ਰਾਪਤੀ।
ਕਰਕ : ਪ੍ਰਾਪਰਟੀ ਨਾਲ ਜੁੜਿਆ ਕੋਈ ਕੰਮ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲ ਸਕਦਾ ਹੈ, ਵੱਡੇ ਲੋਕ ਆਪ ਦਾ ਲਿਹਾਜ਼ ਕਰਨਗੇ।
ਸਿੰਘ : ਸਟ੍ਰਾਂਗ ਸਿਤਾਰਾ ਆਪ ਨੰੂ ਹਿੰਮਤੀ, ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਐਕਟਿਵ ਅਤੇ ਵਿਅਸਤ ਰੱਖੇਗਾ, ਭੱਜਦੌੜ ਬਣੀ ਰਹੇਗੀ।
ਕੰਨਿਆ : ਵਪਾਰ ਕਾਰੋਬਾਰ ’ਚ ਲਾਭ ਦੇਣ ਵਾਲਾ ਸਿਤਾਰਾ ਹੈ ਅਤੇ ਕਿਸੇ ਕੰਮਕਾਜੀ ਪ੍ਰੋਗਰਾਮ ਨੂੰ ਉਸ ਦੇ ਟਾਰਗੈੱਟ ਤਕ ਅੱਗੇ ਵਧਾਉਣ ਵਾਲਾ ਹੈ, ਟੂਰਿੰਗ ਵੀ ਫਰੂਟਫੁਲ ਰਹੇਗੀ।
ਤੁਲਾ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ ਪਰ ਠੰਡੀਆਂ ਅਤੇ ਬਾਈ ਵਸਤਾਂ ਦੀ ਵਰਤੋਂ ਖਾਣ-ਪੀਣ ’ਚ ਨਾ ਕਰੋ।
ਬ੍ਰਿਸ਼ਚਕ : ਸਿਤਾਰਾ ਖਰਚਿਆਂ ਨੂੰ ਵਧਾਉਣ, ਅਰਥ ਦਸ਼ਾ ਤੰਗ ਰੱਖਣ ਅਤੇ ਆਪ ਦੀ ਕਿਸੇ ਪੇਮੈਂਟ ਨੂੰ ਫਸਾਉਣ ਵਾਲਾ, ਨੁਕਸਾਨ ਦਾ ਵੀ ਡਰ।
ਧਨ : ਟੀਚਿੰਗ, ਕੋਚਿੰਗ, ਡੈਕੋਰੇਸ਼ਨ, ਟੂਰਿਜ਼ਮ ਅਤੇ ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕਾਰੋਬਾਰੀ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ।
ਮਕਰ : ਕਿਸੇ ਅਫਸਰ ਦਾ ਸਾਫਟ ਰੁਖ ਆਪ ਦੀ ਕਿਸੇ ਪ੍ਰਾਬਲਮ ਨੂੰ ਸੁਲਝਾਉਣ ’ਚ ਇੰਸਟਰੂਮੈਂਟਲ ਹੋ ਸਕਦਾ ਹੈ।
ਕੁੰਭ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ ਭਜਨ-ਕੀਰਤਨ ਸੁਣਨ ’ਚ ਜੀਅ ਲੱਗੇਗਾ।
ਮੀਨ : ਕਿਉਂਕਿ ਸਿਤਾਰਾ ਪੇਟ ਨੂੰ ਡਿਸਟਰਬ ਰੱਖਣ ਵਾਲਾ ਹੈ, ਇਸ ਲਈ ਤਬੀਅਤ ਨੂੰ ਸੂਟ ਨਾ ਕਰਨ ਵਾਲਆਂ ਵਸਤਾਂ ਦੀ ਵਰਤੋਂ ਖਾਣ-ਪੀਣ ’ਚ ਪਰਹੇਜ਼ ਨਾਲ ਕਰੋ।
23 ਅਕਤੂਬਰ 2025, ਵੀਰਵਾਰ
ਕੱਤਕ ਸੁਦੀ ਤਿੱਥੀ ਦੂਜ (ਰਾਤ 10.47 ਤਕ)ਅਤੇ ਮਗਰੋਂ ਤਿੱਥੀ ਤੀਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਤੁਲਾ ’ਚ
ਚੰਦਰਮਾ ਤੁਲਾ ’ਚ
ਮੰਗਲ ਤੁਲਾ ’ਚ
ਬੁੱਧ ਤੁਲਾ ’ਚ
ਗੁਰੂ ਕਰਕ ’ਚ
ਸ਼ੁੱਕਰ ਕੰਨਿਆ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਕੱਤਕ ਪ੍ਰਵਿਸ਼ਟੇ 7, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 1 (ਅੱਸੂ), ਹਿਜਰੀ ਸਾਲ 1447, ਮਹੀਨਾ : ਰਬਿ-ਉਲਸਾਨੀ, ਤਰੀਕ : 30, ਸੂਰਜ ਉਦੇ ਸਵੇਰੇ 6.40 ਵਜੇ, ਸੂਰਜ ਅਸਤ : ਸ਼ਾਮ 5.43 ਵਜੇ (ਜਲੰਧਰ ਟਾਈਮ), ਨਕਸ਼ੱਤਰ : ਵਿਸ਼ਾਖਾ (23-24 ਮੱਧ ਰਾਤ 4.51 ਤਕ) ਅਤੇ ਮਗਰੋਂ ਨਕਸ਼ੱਤਰ ਅਨੁਰਾਧਾ, ਯੋਗ : ਆਯੁਸ਼ਮਾਨ (23-24 ਮੱਧ ਰਾਤ 5 ਵਜੇ ਤਕ) ਅਤੇ ਮਗਰੋਂ ਯੋਗ ਸੌਭਾਗਿਯ, ਚੰਦਰਮਾ : ਤੁਲਾ ਰਾਸ਼ੀ ’ਤੇ (ਰਾਤ 10.06 ਤਕ) ਅਤੇ ਮਗਰੋਂ ਬ੍ਰਿਸ਼ਚਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ ਰਾਹੂਕਾਲ : ਦੁਪਹਿਰ ਡੇਢ ਤੋਂ ਿਤੰਨ ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਚੰਦਰ ਦਰਸ਼ਨ, ਭਾਈ ਦੂਜ (ਟਿੱਕਾ), ਯਮਦੂਜ, ਵਿਸ਼ਵਕਰਮਾ ਪੂਜਨ, ਰਾਸ਼ਟਰੀ ਸ਼ਕ ਕੱਤਕ ਮਹੀਨਾ ਅਤੇ ਹੇਮੰਤ ਰੁੱਤ ਸ਼ੁਰੂ, ਆਚਾਰੀਆ ਸ਼੍ਰੀ ਤੁਲਸੀ ਜਨਮ (ਜੈਨ)।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਧਨੁ ਰਾਸ਼ੀ ਵਾਲਿਆਂ ਦਾ ਸਿਤਾਰਾ ਆਮਦਨ ਲਈ ਚੰਗਾ ਰਹੇਗਾ, ਦੇਖੋ ਆਪਣੀ ਰਾਸ਼ੀ
NEXT STORY