ਮੇਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਸੰਤੋਖਜਨਕ, ਯਤਨਾਂ-ਪ੍ਰੋਗਰਾਮਾਂ ’ਚ ਸਫ਼ਲਤਾ ਮਿਲੇਗੀ, ਫੈਮਿਲੀ ਫ੍ਰੰਟ ’ਤੇ ਤਾਲਮੇਲ, ਸਦਭਾਅ, ਸਹਿਯੋਗ ਰਹੇਗਾ।
ਬ੍ਰਿਖ : ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਕਿਸੇ ਸਮੇਂ ਮਹਿੰਗੀ ਪੈ ਸਕਦੀ ਹੈ, ਇਸ ਲਈ ਹਰ ਮੋਰਚੇ ’ਤੇ ਅਲਰਟ ਰਹਿਣ ਦੀ ਜ਼ਰੂਰਤ ਹੋਵੇਗੀ।
ਮਿਥੁਨ : ਸੰਤਾਨ ਸਾਥ ਦੇਵੇਗੀ, ਸੁਪੋਰਟ ਕਰੇਗੀ, ਤਾਲਮੇਲ ਰੱਖੇਗੀ, ਆਪ ਦੇ ਕਿਸੇ ਉਲਝੇ ਕੰਮ ਨੂੰ ਸੁਲਝਾਉਣ ’ਚ ਉਹ ਇੰਸਟਰੂਮੈਂਟਲ ਰਹਿ ਸਕਦੀ ਹੈ।
ਕਰਕ : ਕੋਰਟ ਕਚਹਿਰੀ ’ਚ ਜਾਣ ਜਾਂ ਉਸ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਬਿਹਤਰ, ਸ਼ਤਰੂ ਆਪ ਦੀ ਪਕੜ ਹੇਠ ਰਹਿਣਗੇ।
ਸਿੰਘ : ਮਿੱਤਰ-ਕੰਮਕਾਜੀ ਸਾਥੀ ਹਰ ਮਾਮਲੇ ’ਤੇ ਆਪ ਨੂੰ ਸੁਪੋਰਟ ਕਰਨਗੇ, ਤੇਜ ਪ੍ਰਭਾਅ-ਦਬਦਬਾ ਬਣਿਆ ਰਹੇਗਾ, ਪਰ ਆਪਣੇ ਗੁੱਸੇ ’ਤੇ ਕਾਬੂ ਰੱਖੋ।
ਕੰਨਿਆ : ਟੀਚਿੰਗ, ਕੋਚਿੰਗ, ਪ੍ਰਿੰਟਿੰਗ, ਪਬਲੀਸ਼ਿੰਗ, ਫੋਟੋਗ੍ਰਾਫੀ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਤੁਲਾ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫ਼ਲਤਾ ਮਿਲੇਗੀ, ਮਨ ਸੈਰ ਸਫ਼ਰ ਲਈ ਰਾਜ਼ੀ ਰਹੇਗਾ।
ਬ੍ਰਿਸ਼ਚਕ : ਸਿਤਾਰਾ ਉਲਝਣਾਂ, ਝਮੇਲਿਆਂ, ਪੇਚੀਦਗੀਆਂ ਵਾਲਾ, ਇਸ ਲਈ ਨਾ ਤਾਂ ਕੋਈ ਨਵਾਂ ਪ੍ਰੋਗਰਾਮ ਹੱਥ ’ਚ ਲਓ ਅਤੇ ਨਾ ਹੀ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ।
ਧਨੁ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ, ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਯਤਨ ਕਰਨ ’ਤੇ ਪਲਾਨਿੰਗ-ਪ੍ਰੋਗਰਾਮਿੰਗ ਵੀ ਕੁਝ ਅੱਗੇ ਵਧੇਗੀ।
ਮਕਰ : ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਸਫ਼ਲਤਾ ਮਿਲੇਗੀ, ਜਿਹੜੇ ਕੰਮ ਲਈ ਸੋਚੋਗੇ ਜਾਂ ਮਨ ਬਣਾਓਗੇ, ਉਸ ’ਚ ਸਫ਼ਲਤਾ ਮਿਲੇਗੀ।
ਕੁੰਭ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਨ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ।
ਮੀਨ : ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਖਾਣ-ਪੀਣ ਦੇ ਮਾਮਲੇ ’ਚ ਸੁਚੇਤ ਰਹਿਣਾ ਸਹੀ ਰਹੇਗਾ, ਸਫ਼ਰ ਵੀ ਨਾ ਕਰਨਾ ਸਹੀ ਰਹੇਗਾ।
1 ਅਗਸਤ 2025, ਸ਼ੁੱਕਰਵਾਰ
ਸਾਉਣ ਵਦੀ ਤਿੱਥੀ ਅਸ਼ਟਮੀ (ਪੂਰਾ ਦਿਨ ਰਾਤ)
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕਰਕ ’ਚ
ਚੰਦਰਮਾ ਤੁਲਾ ’ਚ
ਮੰਗਲ ਕੰਨਿਆ ’ਚ
ਬੁੱਧ ਕਰਕ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਮਿਥੁਨ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਸਾਉਣ ਪ੍ਰਵਿਸ਼ਟੇ 17, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 10 (ਸਾਉਣ), ਹਿਜਰੀ ਸਾਲ 1447, ਮਹੀਨਾ : ਸਫਰ, ਤਰੀਕ : 6, ਸੂਰਜ ਉਦੇ ਸਵੇਰੇ 5.48 ਵਜੇ, ਸੂਰਜ ਅਸਤ : ਸ਼ਾਮ 7.19 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸਵਾਤੀ (1-2 ਮੱਧ ਰਾਤ 3.41 ਤੱਕ) ਅਤੇ ਮਗਰੋਂ ਨਕਸ਼ੱਤਰ ਵਿਸ਼ਾਖਾ, ਯੋਗ : ਸ਼ੁੱਭ (1 ਅਗਸਤ ਦਿਨ ਰਾਤ ਅਤੇ 2 ਨੂੰ ਸਵੇਰੇ 5.30 ਤੱਕ) ਅਤੇ ਮਗਰੋਂ ਯੋਗ ਸ਼ੁਭ, ਚੰਦਰਮਾ : ਕੰਨਿਆ ਰਾਸ਼ੀ ’ਤੇ (ਪੁਰਵ ਦੁਪਹਿਰ 11.15 ਤਕ) ਅਤੇ ਮਗਰੋਂ ਤੁਲਾ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਸ਼ੁਰੂ ਹੋਵੇਗੀ, (1 ਅਗਸਤ ਸਵੇਰੇ 4.59 ’ਤੇ), ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਆ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਸ਼੍ਰੀ ਦੁਰਗਾ ਅਸ਼ਟਮੀ, ਮੇਲਾ ਮਾਤਾ ਚਿੰਤਪੁਰਨੀ, ਮੇਲਾ ਮਾਤਾ ਚਾਮੁੰਡਾ ਦੇਵੀ, ਮੇਲਾ ਮਾਤਾ ਨੈਣਾ ਦੇਵੀ (ਹਿਮਾਚਲ)।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਪੁਰਵ ਦੁਪਹਿਰ ਤਕ ਕਮਜ਼ੋਰ ਰਹੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
NEXT STORY