ਮੇਖ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਕਾਰੋਬਾਰੀ ਟੂਰਿੰਗ ਅਤੇ ਪ੍ਰੋਗਰਾਮਿੰਗ ਫਰੂਟਫੁਲ ਰਹੇਗੀ।
ਬ੍ਰਿਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਮਨ ਸੈਰ-ਸਫਰ ਲਈ ਰਾਜ਼ੀ ਰਹੇਗਾ।
ਮਿਥੁਨ : ਕਿਉਂਕਿ ਸਿਤਾਰਾ ਉਲਝਣਾਂ-ਝਮੇਲਿਆਂ ਅਤੇ ਪੇਚੀਦਗੀਆਂ ਵਾਲਾ ਹੈ, ਇਸ ਲਈ ਨਾ ਤਾਂ ਕੋਈ ਨਵੀਂ ਕੋਸ਼ਿਸ਼ ਕਰੋ ਅਤੇ ਨਾ ਹੀ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ।
ਕਰਕ : ਟੀਚਿੰਗ, ਕੋਚਿੰਗ, ਪਬਲੀਸ਼ਿੰਗ, ਕੰਸਲਟੈਂਸੀ, ਟੂਰਿਜ਼ਮ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ।
ਸਿੰਘ : ਕਿਸੇ ਅਫਸਰ ਦੇ ਸੁਪੋਰਟਿਵ ਰੁਖ ਕਰ ਕੇ ਆਪ ਨੂੰ ਆਪਣੀ ਕਿਸੇ ਰੁਕਾਵਟ, ਮੁਸ਼ਕਲ ਨੂੰ ਸੁਲਝਾਉਣ ’ਚ ਮਦਦ ਮਿਲੇਗੀ, ਸ਼ਤਰੂ ਕਮਜ਼ੋਰ ਰਹਿਣਗੇ।
ਕੰਨਿਆ : ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ’ਚੋਂ ਕੋਈ ਰੁਕਾਵਟ ਮੁਸ਼ਕਲ ਹਟ ਸਕਦੀ ਹੈ, ਮਨੋਬਲ ਅਤੇ ਦਬਦਬਾ ਬਣਿਆ ਰਹੇਗਾ।
ਤੁਲਾ : ਸਿਤਾਰਾ ਪੇਟ ਲਈ ਕਮਜ਼ੋਰ, ਖਾਣਾ-ਪੀਣਾ ਵੀ ਸੁਚੇਤ ਰਹਿ ਕੇ ਕਰਨਾ ਸਹੀ ਰਹੇਗਾ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਬ੍ਰਿਸ਼ਚਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ, ਸਫਲਤਾ ਅਤੇ ਇੱਜ਼ਤਮਾਣ ਦੀ ਪ੍ਰਾਪਤੀ, ਦੋਵੇਂ ਪਤੀ-ਪਤਨੀ ਇਕ-ਦੂਜੇ ਦਾ ਲਿਹਾਜ਼ ਕਰਨਗੇ।
ਧਨ : ਕਮਜ਼ੋਰ ਮਨੋਬਲ ਅਤੇ ਅਸਥਿਰ ਮਨ ਦੇ ਕਾਰਨ ਆਪ ਕਿਸੇ ਵੀ ਯਤਨ ਨੂੰ ਹੱਥ ’ਚ ਲੈਣ ਤੋਂ ਬਚਣਾ ਪਸੰਦ ਕਰੋਗੇ।
ਮਕਰ : ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਐਕਟਿਵ ਰੱਖੇਗਾ, ਧਾਰਮਿਕ-ਸਾਮਾਜਿਕ ਕੰਮਾਂ ’ਚ ਧਿਆਨ।
ਕੁੰਭ : ਯਤਨ ਕਰਨ ’ਤੇ ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇ ਸਕਦੀ ਹੈ।
ਮੀਨ : ਸਟ੍ਰਾਂਗ ਸਿਤਾਰਾ ਆਪ ਨੂੰ ਹਿੰਮਤੀ-ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਐਕਟਿਵ ਅਤੇ ਇਫੈਕਟਿਵ ਰੱਖੇਗਾ, ਸ਼ਤਰੂ ਕਮਜ਼ੋਰ ਰਹਿਣਗੇ ਪਰ ਸੁਭਾਅ ’ਚ ਗੁੱਸਾ ਰਹੇਗਾ।
30 ਅਪ੍ਰੈਲ 2025, ਬੁੱਧਵਾਰ
ਵਿਸਾਖ ਵਦੀ ਤਿੱਥੀ ਤੀਜ (ਦੁਪਹਿਰ 2.13 ਤੱਕ) ਅਤੇ ਮਗਰੋਂ ਤਿੱਥੀ ਚੌਥ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੇਖ ’ਚ
ਚੰਦਰਮਾ ਬ੍ਰਿਖ ’ਚ
ਮੰਗਲ ਕਰਕ ’ਚ
ਬੁੱਧ ਮੀਨ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਮੀਨ ’ਚ
ਸ਼ਨੀ ਮੀਨ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2082, ਵਿਸਾਖ ਪ੍ਰਵਿਸ਼ਟੇ 18, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 10 (ਵਿਸਾਖ), ਹਿਜਰੀ ਸਾਲ 1446, ਮਹੀਨਾ : ਜ਼ਿਲਕਾਦ, ਤਰੀਕ : 1, ਸੂਰਜ ਉਦੇ ਸਵੇਰੇ 5.48 ਵਜੇ, ਸੂਰਜ ਅਸਤ : ਸ਼ਾਮ 7.02 ਵਜੇ (ਜਲੰਧਰ ਟਾਈਮ), ਨਕਸ਼ੱਤਰ : ਰੋਹਿਣੀ (ਸ਼ਾਮ 4.18 ਤਕ) ਅਤੇ ਮਗਰੋਂ ਨਕਸ਼ੱਤਰ ਮ੍ਰਿਗਸ਼ਿਰ, ਯੋਗ : ਸ਼ੋਭਨ (ਦੁਪਹਿਰ 12.02 ਤੱਕ) ਅਤੇ ਮਗਰੋਂ ਯੋਗ ਅਤਿਗੰਡ, ਚੰਦਰਮਾ : ਬ੍ਰਿਖ ਰਾਸ਼ੀ ’ਤੇ (30 ਅਪ੍ਰੈਲ -1 ਮਈ ਮੱਧ ਰਾਤ 3.15 ਤਕ) ਅਤੇ ਮਗਰੋਂ ਮਿਥੁਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਸ਼ੁਰੂ ਹੋਵੇਗੀ (30 ਅਪ੍ਰੈਲ- 1 ਮਈ ਮੱਧ ਰਾਤ 12.49 ’ਤੇ), ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਅਕਸ਼ੈਅ ਤੀਜ, ਸ਼੍ਰੀ ਮਾਤੰਗੀ ਜੈਅੰਤੀ, ਕੇਦਾਰ ਬਦਰੀ ਨਾਥ ਯਾਤਰਾ ਸ਼ੁਰੂ, ਜ਼ਿਲਕਾਦ (ਮੁਸਲਿਮ) ਮਹੀਨਾ ਸ਼ੁਰੂ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਵਪਾਰ ਕਾਰੋਬਾਰ ਲਈ ਚੰਗਾ ਰਹੇਗਾ, ਦੇਖੋ ਆਪਣੀ ਰਾਸ਼ੀ
NEXT STORY