ਮੇਖ : ਜਨਰਲ ਸਿਤਾਰਾ ਸਟਰਾਂਗ ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਧਾਰਮਿਕ ਕੰਮਾਂ ’ਚ ਰੁਚੀ, ਅਰਥ ਦਸ਼ਾ ਬਿਹਤਰ ਰਹੇਗੀ।
ਬ੍ਰਿਖ : ਖੇਤੀ ਉਤਪਾਦਾਂ, ਖੇਤੀ ਉਪਕਰਣਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ, ਬੁਟੀਕ, ਗਾਰਮੈਂਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਮਿਥੁਨ : ਵਪਾਰਕ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਠੰਡੀਆਂ ਵਸਤਾਂ ਦੀ ਵਰਤੋਂ ਪ੍ਰਹੇਜ਼ ਨਾਲ ਕਰੋ।
ਕਰਕ : ਧਿਆਨ ਰੱਖੋ ਕਿ ਉਲਝਣਾਂ ਕਰਕੇ ਆਪ ਦਾ ਕੋਈ ਬਣਿਆਂ-ਬਣਾਇਆ ਕੰਮ ਵਿਗੜ ਨਾ ਜਾਵੇ, ਸਫਰ ਵੀ ਟਾਲ ਦਿਓ।
ਸਿੰਘ : ਸਿਤਾਰਾ ਧਨ ਲਾਭ ਲਈ ਬਿਹਤਰ, ਭੱਜਦੌੜ ਕਰਨ ’ਤੇ ਕਾਰੋਬਾਰੀ ਟੂਰਿੰਗ, ਪ੍ਰੋਗਰਾਮਿੰਗ ਪਲਾਨਿੰਗ ਵੀ ਲਾਭ ਦੇਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ
ਕੰਨਿਆ : ਰਾਜ ਦਰਬਾਰ ’ਚ ਜਾਣ ’ਤੇ ਪੱਖ ਮਜ਼ਬੂਤ, ਅਫਸਰ ਮਿਹਰਬਾਨ, ਕੰਸੀਡ੍ਰੇਟ ਰਹਿਣਗੇ, ਸ਼ਤਰੂ ਕਮਜ਼ਰੋ ਰਹਿਣਗੇ।
ਤੁਲਾ : ਧਾਰਮਿਕ ਸਮਾਜਿਕ ਕੰਮਾਂ ’ਚ ਧਿਆਨ, ਇਰਾਦਿਆਂ ’ਚ ਸਫਲਤਾ ਮਿਲੇਗੀ, ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਬ੍ਰਿਸ਼ਚਕ : ਸਿਹਤ ਦੀ ਸੰਭਾਲ ਰੱਖੋ, ਖਾਣ-ਪੀਣ ਦੇ ਬਾਰੇ ਵੀ ਸੁਚੇਤ ਰਹੋ, ਨੁਕਸਾਨ ਦਾ ਵੀ ਡਰ, ਸਫਰ ਵੀ ਟਾਲ ਦੇਣਾ ਸਹੀ ਰਹੇਗਾ।
ਧਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਤਾਲਮਾਲ ਸਦਭਾਅ ਬਣਿਆ ਰਹੇਗਾ।
ਮਕਰ : ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਕਰਨਾ ਕਿਸੇ ਸਮੇਂ ਮਹਿੰਗਾ ਪੈ ਸਕਦਾ ਹੈ, ਨੁਕਸਾਨ ਦਾ ਵੀ ਡਰ।
ਕੁੰਭ : ਮਜ਼ਬੂਤ ਮਨੋਬਲ ਕਰਕੇ ਆਪ ਹਰ ਕੰਮ ਨੂੰ ਹੱਥ ’ਚ ਲੈਣ ਦੀ ਹਿੰਮਤ ਕਰ ਸਕੋਗੇ ਪਰ ਸੁਭਾਅ ’ਚ ਗੁੱਸਾ।
ਮੀਨ : ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਚੰਗਾ, ਵੱਡੇ ਲੋਕ ਆਪ ਦੀ ਗੱਲ, ਆਪ ਦੇ ਪੱਖ ਨੂੰ ਧਿਆਨ ਨਾਲ ਸੁਣਨਗੇ।
19 ਮਈ 2026, ਮੰਗਲਵਾਰ
ਪ੍ਰਥਮ (ਅਧਿਕ) ਜੇਠ ਸੁਦੀ ਤਿੱਥੀ ਤੀਜ (ਦੁਪਹਿਰ 2.19 ਤੱਕ) ਅਤੇ ਮਗਰੋਂ ਤਿੱਥੀ ਚੌਥ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਖ ’ਚ
ਚੰਦਰਮਾ ਮਿਥੁਨ ’ਚ
ਮੰਗਲ ਮੇਖ ’ਚ
ਬੁੱਧ ਬ੍ਰਿਖ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਮਿਥੁਨ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਜੇਠ ਪ੍ਰਵਿਸ਼ਟੇ 5 ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 29 (ਵਿਸਾਖ), ਹਿਜਰੀ ਸਾਲ 1447, ਮਹੀਨਾ : ਜ਼ਿਲਕਾਦ, ਤਰੀਕ : 1, ਸੂਰਜ ਉਦੇ ਸਵੇਰੇ 5.33 ਵਜੇ, ਸੂਰਜ ਅਸਤ : ਸ਼ਾਮ 7.15 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮ੍ਰਿਗਸ਼ਿਰ (ਸਵੇਰੇ 8.42 ਤੱਕ) ਅਤੇ ਮਗਰੋਂ ਨਕਸ਼ੱਤਰ ਆਰਦਰਾ, ਯੋਗ : ਧ੍ਰਿਤੀ (ਸ਼ਾਮ 5.49 ਤੱਕ) ਅਤੇ ਮਗਰੋਂ ਯੋਗ ਸ਼ੂਲ, ਚੰਦਰਮਾ : ਮਿਥੁਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਸ਼ੁਰੂ ਹੋਵੇਗੀ (19-20 ਮੱਧ ਰਾਤ 12.43 ’ਤੇ), ਦਿਸ਼ਾ ਸ਼ੂਲ : ਉਤਰ ਅਤੇ ਵਾਵਿਯਵ ਦਿਸ਼ਾ ਲਈ ਰਾਹੂਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਜਿਲਹਿਜ (ਮੁਸਲਿਮ) ਮਹੀਨਾ ਸ਼ੁਰੂ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਇਨ੍ਹਾਂ 3 ਰਾਸ਼ੀਆਂ ਲਈ ਖੁੱਲ੍ਹਣਗੇ 'ਕੁਬੇਰ ਦੇ ਖਜ਼ਾਨੇ' ! ਅੱਜ ਰਾਤ ਨੂੰ ਬਣ ਰਿਹਾ ਹੈ ਦੁਰਲੱਭ...
NEXT STORY