ਮੇਖ : ਜਨਰਲ ਸਿਤਾਰਾ ਸਟਰਾਂਗ, ਯਤਨ ਕਰਨ ’ਤੇ ਪਲਾਨਿੰਗ, ਪ੍ਰੋਗਰਾਮਿੰਗ ’ਚ ਕੁਝ ਨਾ ਕੁਝ ਪੇਸ਼ਕਦਮੀ ਹੋਵੇਗੀ, ਮਾਣ-ਸਨਮਾਨ ਦੀ ਦੀ ਪ੍ਰਾਪਤੀ।
ਬ੍ਰਿਖ : ਸਿਤਾਰਾ ਸਿਹਤ ਲਈ ਕਮਜ਼ੋਰ, ਪ੍ਰਹੇਜ਼ ਨਾਲ ਖਾਣਾ-ਪੀਣਾ ਸਹੀ ਰਹੇਗਾ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਮਿਥੁਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਸੰਤੋਖਜਨਕ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਤਾਲਮੇਲ ਸਦਭਾਅ ਰਹੇਗਾ।
ਕਰਕ : ਸ਼ਤਰੂ ਉਭਰ ਸਿਮਟ ਕੇ ਆਪ ਲਈ ਵਿਪਰੀਤ ਹਾਲਾਤ ਬਣਾ ਸਕਦੇ ਹਨ, ਸਫਰ ਵੀ ਨਾ ਕਰਨਾ ਸਹੀ ਰਹੇਗਾ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਸਿੰਘ : ਸੰਤਾਨ ਦੇ ਸੁਪਰੋਟਿਵ ਰੁਖ ’ਤੇ ਭਰੋਸਾ ਕੀਤਾ ਜਾ ਸਕਦਾ ਹੈ, ਵੈਸੇ ਵੀ ਆਪ ਹਰ ਮੋਰਚੇ ’ਤੇ ਹਾਵੀ-ਪ੍ਰਭਾਵੀ ਵਿਜਈ ਰਹੇਗਾ।
ਕੰਨਿਆ : ਜਾਇਦਾਦੀ ਕੰਮਾਂ ਲਈ ਸਿਤਾਰਾ ਬਿਹਤਰ, ਮਾਣ-ਸਨਮਾਨ ਦੀ ਪ੍ਰਾਪਤੀ, ਸ਼ਤਰੂ ਆਪ ਅੱਗੇ ਠਹਿਰਨ ਦੀ ਹਿੰਮਤ ਨਾ ਕਰ ਸਕਣਗੇ।
ਤੁਲਾ : ਵੱਡੇ ਲੋਕ ਮਿਹਰਬਾਨ ਰਹਿਣਗੇ ਅਤੇ ਸੁਪਰੋਟਿਵ ਰੁਖ ਰੱਖਣਗੇ, ਕੰਮਕਾਜੀ ਭੱਜਦੌੜ ਵੀ ਰਹੇਗੀ, ਸ਼ਤਰੂ ਕਮਜ਼ੋਰ ਰਹਿਣਗੇ।
ਬ੍ਰਿਸ਼ਚਕ : ਟੀਚਿੰਗ, ਕੋਚਿੰਗ, ਮੈਡੀਸਨ, ਟੂਰਿਜ਼ਮ, ਕੰਸਲਟੈਂਸੀ, ਪ੍ਰਕਾਸ਼ਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਧਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ, ਧਾਰਮਿਕ ਕੰਮਾਂ ’ਚ ਰੁਚੀ।
ਮਕਰ : ਸਿਤਾਰਾ ਉਲਝਣਾਂ, ਝਮੇਲਿਆਂ, ਪੇਚੀਦਗੀਆਂ ਵਾਲਾ, ਇਸ ਲਈ ਕਿਸੇ ਵੀ ਨਵੀਂ ਕੋਸ਼ਿਸ਼ ਨੂੰ ਹੱਥ ’ਚ ਨਹੀਂ ਲੈਣਾ ਚਾਹੀਦਾ ਹੈ।
ਕੁੰਭ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ,ਕਾਰੋਬਾਰੀ ਟੂਰਿੰਗ ਵੀ ਫਰੂਟਫੁਲ ਰਹੇਗੀ, ਤੇਜ਼ ਪ੍ਰਭਾਵ ਦਬਦਬਾ ਬਣਿਆ ਰਹੇਗਾ।
ਮੀਨ : ਰਾਜਕੀ ਕੰਮਾਂ ’ਚ ਸਫਲਤਾ,ਅਫਸਰ ਸਾਫਟ ਕੰਸੀਡ੍ਰੇਟ ਰਹਿਣਗੇ, ਕੰਮਕਾਜੀ ਕੋਸ਼ਿਸ਼ਾਂ ਸਿਰੇ ਚੜ੍ਹਨਗੀਆਂ।
23 ਅਗਸਤ 2026, ਐਤਵਾਰ
ਸਾਉਣ ਸੁਦੀ ਤਿੱਥੀ ਇਕਾਦਸ਼ੀ (ਮੱਧ ਰਾਤ 4.19 ਤੱਕ) ਅਤੇ ਮਗਰੋਂ ਤਿੱਥੀ ਦੁਆਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਸਿੰਘ ’ਚ
ਚੰਦਰਮਾ ਧਨ ’ਚ
ਮੰਗਲ ਮਿਥੁਨ ’ਚ
ਬੁੱਧ ਸਿੰਘ ’ਚ
ਗੁਰੂ ਕਰਕ ’ਚ
ਸ਼ੁੱਕਰ ਕੰਨਿਆ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਭਾਦੋਂ ਪ੍ਰਵਿਸ਼ਟੇ 7, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 1 (ਭਾਦੋਂ), ਹਿਜਰੀ ਸਾਲ 1448, ਮਹੀਨਾ : ਰਬਿ-ਉਲ-ਅੱਵਲ, ਤਰੀਕ :9, ਸੂਰਜ ਉਦੇ ਸਵੇਰੇ 6.02 ਵਜੇ, ਸੂਰਜ ਅਸਤ : ਸ਼ਾਮ 6.53 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮੂਲਾ (ਸ਼ਾਮ 5.45 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਖਾੜਾ), ਯੋਗ : ਵਿਸ਼ਕੁੰਭ (ਸਵੇਰੇ 6.15 ਤੱਕ) ਅਤੇ ਮਗਰੋਂ ਯੋਗ ਪ੍ਰੀਤੀ, ਚੰਦਰਮਾ :ਧਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਸ਼ਾਮ 5.45 ਤੱਕ ਜੰਮੇ ਬੱਚੇ ਨੂੰ ਮੂਲਾ ਨਕਸ਼ੱਤਰ ਦੀ ਪੂਜਾ ਲੱਗੇਗੀ, ਭੱਦਰਾ ਰਹੇਗੀ (ਬਾਅਦ ਦੁਪਹਿਰ 3.10 ਤੋਂ ਲੈ ਕੇ 23-24 ਮੱਧ ਰਾਤ 4.19 ਤੱਕ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਆ ਦਿਸ਼ਾ ਲਈ ਰਾਹੂਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਪਵਿਤਰਾ ਇਕਾਦਸ਼ੀ ਵਰਤ (ਸਮਾਪਤ), ਰਾਸ਼ਟਰੀ ਸ਼ਕ ਭਾਦੋਂ ਮਹੀਨਾ ਅਤੇ ਸਰਦ-ਰੁੱਤ ਸ਼ੁਰੂ, ਨੈਸ਼ਨਲ ਸਪੇਸ ਡੇਅ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਅਗਲੇ 48 ਦਿਨਾਂ ਤੱਕ 4 ਰਾਸ਼ੀਆਂ ਦੇ ਘਰ ਹੋਵੇਗੀ ਪੈਸਿਆਂ ਦੀ ਬਾਰਿਸ਼, ਹਰ ਪਾਸਿਓਂ ਹੋਵੇਗਾ ਮੋਟਾ ਮੁਨਾਫ਼ਾ
NEXT STORY