ਮੇਖ : ਡਿਸਟਰਬ ਅਤੇ ਅਸ਼ਾਂਤ, ਪ੍ਰੇਸ਼ਾਨ ਮਨ ਕਰ ਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਦਾ ਹੌਸਲਾ ਨਾ ਰੱਖ ਸਕੋਗੇ।
ਬ੍ਰਿਖ : ਯਤਨ ਕਰਨ ’ਤੇ ਆਪ ਨੂੰ ਆਪਣੀ ਪਲਾਨਿੰਗ-ਪ੍ਰੋਗਰਾਮਿੰਗ ਨੂੰ ਅੱਗੇ ਵਧਾਉਣ ’ਚ ਸਫ਼ਲਤਾ ਮਿਲੇਗੀ ਪਰ ਪੈਰ ਫ਼ਿਸਲਣ ਦਾ ਡਰ ਰਹੇਗਾ।
ਮਿਥੁਨ : ਯਤਨ ਕਰਨ ’ਤੇ ਕਿਸੇ ਜਾਇਦਾਦੀ ਕੰਮ ’ਚ ਉਭਰ ਰਹੀ ਕੋਈ ਰੁਕਾਵਟ ਮੁਸ਼ਕਿਲ ਹਟੇਗੀ, ਮਾਣ-ਸਨਮਾਨ ਦੀ ਪ੍ਰਾਪਤੀ, ਸ਼ਤਰੂ ਕਮਜ਼ੋਰ ਰਹਿਣਗੇ।
ਕਰਕ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਿੰਮਤੀ-ਉਤਸ਼ਾਹੀ, ਕੰਮਕਾਜੀ ਤੌਰ ’ਤੇ ਐਕਟਿਵ ਅਤੇ ਵਿਅਸਤ ਰੱਖੇਗਾ।
ਸਿੰਘ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਕਾਰੋਬਾਰੀ ਟੂਰਿੰਗ ਵੀ ਫਰੂਟਫੁੱਲ ਰਹੇਗੀ, ਯਤਨ ਕਰਨ ’ਤੇ ਕੋਈ ਕੰਮਕਾਜੀ ਰੁਕਾਵਟ ਮੁਸ਼ਕਿਲ ਹਟੇਗੀ।
ਕੰਨਿਆ : ਕਾਰੋਬਾਰੀ ਕੰਮਾਂ ਦੀ ਦਸ਼ਾ ਸੰਤੋਖਜਨਕ, ਜਿਹੜੇ ਕੰਮ ਲਈ ਯਤਨ ਕਰੋਗੇ ਉਸ ’ਚ ਸਫ਼ਲਤਾ ਮਿਲੇਗੀ ਪਰ ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖੋ।
ਤੁਲਾ : ਲੈਣ-ਦੇਣ ਦੇ ਕੰਮ ਧਿਆਨ ਨਾਲ ਕਰੋ, ਤਾਂ ਜੋ ਆਪ ਦੀ ਕੋਈ ਪੇਮੈਂਟ ਕਿਸੇ ਹੇਠ ਫ਼ਸ ਨਾ ਜਾਵੇ, ਖਰਚਿਆਂ ’ਤੇ ਵੀ ਆਪ ਦਾ ਕੰਟ੍ਰੋਲ ਨਾ ਰਹੇਗਾ।
ਬ੍ਰਿਸ਼ਚਕ : ਖੇਤੀ ਉਤਪਾਦਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ ਅਤੇ ਗਾਰਮੈਂਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਧਨੁ : ਸਰਕਾਰੀ-ਗੈਰ-ਸਰਕਾਰੀ ਕੰਮਾਂ ’ਚ ਸਫ਼ਲਤਾ ਮਿਲੇਗੀ, ਮਾਣ-ਸਨਮਾਨ ਦੀ ਪ੍ਰਾਪਤੀ, ਵਿਰੋਧੀ ਕਮਜ਼ੋਰ-ਤੇਜਹੀਣ ਰਹਿਣਗੇ।
ਮਕਰ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਮੋਰਚੇ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਸ਼ੁੱਭ ਕੰਮਾਂ ’ਚ ਧਿਆਨ, ਹਰ ਪੱਖੋਂ ਬਿਹਤਰੀ ਹੋਵੇਗੀ।
ਕੁੰਭ : ਖਾਣਾ-ਪੀਣਾ ਸੰਭਲ-ਸੰਭਾਲ ਕੇ ਕਰੋ, ਕਿਉਂਕਿ ਪੂਰਾ ਪਰਹੇਜ ਰੱਖਣ ਦੇ ਬਾਵਜੂਦ ਵੀ ਪੇਟ ਵਿਗੜਿਆ-ਵਿਗੜਿਆ ਜਿਹਾ ਰਹੇਗਾ, ਸਫ਼ਰ ਵੀ ਟਾਲ ਦਿਓ।
ਮੀਨ : ਕਾਰੋਬਾਰੀ ਦਸ਼ਾ ਸੁਖਦ, ਆਪ ਨੂੰ ਆਪਣੇ ਪ੍ਰੋਗਰਾਮਾਂ ਨੂੰ ਅੱਗੇ ਵਧਾਉਣ ’ਚ ਸਫ਼ਲਤਾ ਮਿਲੇਗੀ, ਦੋਵੇਂ ਪਤੀ-ਪਤਨੀ ਇਕ-ਦੂਜੇ ਦੇ ਪ੍ਰਤੀ ਕੰਸੀਡ੍ਰੇਟ ਰਹਿਣਗੇ।
10 ਜਨਵਰੀ 2026, ਸ਼ਨੀਵਾਰ
ਮਾਘ ਵਦੀ ਤਿੱਥੀ ਸਪਤਮੀ (ਸਵੇਰੇ 9.24 ਤੱਕ) ਅਤੇ ਮਗਰੋਂ ਤਿੱਥੀ ਅਸ਼ਟਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਧਨੁ ’ਚ
ਚੰਦਰਮਾ ਕੰਨਿਆ ’ਚ
ਮੰਗਲ ਧਨੁ ’ਚ
ਬੁੱਧ ਧਨੁ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਧਨੁ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਪੋਹ ਪ੍ਰਵਿਸ਼ਟੇ 27, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 20 (ਪੋਹ), ਹਿਜਰੀ ਸਾਲ 1447, ਮਹੀਨਾ : ਰਜਬ, ਤਰੀਕ : 20, ਸੂਰਜ ਉਦੇ ਸਵੇਰੇ 7.32 ਵਜੇ, ਸੂਰਜ ਅਸਤ : ਸ਼ਾਮ 5.39 ਵਜੇ (ਜਲੰਧਰ ਟਾਈਮ), ਨਕਸ਼ੱਤਰ : ਹਸਤ (ਬਾਅਦ ਦੁਪਹਿਰ 3.40 ਤੱਕ) ਅਤੇ ਮਗਰੋਂ ਨਕਸ਼ੱਤਰ ਚਿਤਰਾ, ਯੋਗ : ਅਤਿਗੰਡ (ਸ਼ਾਮ 4.59 ਤੱਕ) ਅਤੇ ਮਗਰੋਂ ਯੋਗ ਸੁਕਰਮਾ, ਚੰਦਰਮਾ : ਕੰਨਿਆ ਰਾਸ਼ੀ ’ਤੇ (10-11 ਮੱਧ ਰਾਤ 4.53 ਤੱਕ) ਅਤੇ ਮਗਰੋਂ ਤੁਲਾ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ, ਪੁਰਬ, ਦਿਵਸ ਅਤੇ ਤਿਉਹਾਰ: ਵਿਸ਼ਵ ਹਿੰਦੀ ਦਿਵਸ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮੌਨੀ ਮੱਸਿਆ 'ਤੇ ਸੂਰਜ-ਚੰਦਰਮਾ ਦਾ ਮਹਾ-ਸੰਯੋਗ: 3 ਰਾਸ਼ੀਆਂ 'ਤੇ ਵਰ੍ਹੇਗਾ ਪੈਸਿਆਂ ਦਾ ਮੀਂਹ
NEXT STORY